ਆਈ ਤਾਜਾ ਵੱਡੀ ਖਬਰ
ਵਿਸ਼ਵ ਵਿੱਚ ਫੈਲੀ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ। ਬਹੁਤ ਸਾਰੇ ਦੇਸ਼ ਇਸ ਕਰੋਨਾ ਦੀ ਚਪੇਟ ਵਿਚ ਆਏ ਹੋਏ ਹਨ। ਇਸ ਕਰੋਨਾ ਨੇ ਜਿੱਥੇ ਸਭ ਤੋਂ ਜ਼ਿਆਦਾ ਸ਼ਕਤੀਸ਼ਾਲੀ ਦੇਸ਼ ਅਮਰੀਕਾ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੋਰ ਵੀ ਬਹੁਤ ਸਾਰੇ ਦੇਸ਼ ਵਿਚ ਕਰੋਨਾ ਦੀ ਮਾਰ ਹੇਠ ਆਏ ਹਨ। ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀ ਸਰਹੱਦ ਤੇ ਚੌਕਸੀ ਨੂੰ ਵਧਾ ਦਿੱਤਾ ਗਿਆ ਹੈ। ਅਤੇ ਹਵਾਈ ਉਡਾਨਾਂ ਉਪਰ ਵੀ ਰੋਕ ਲਗਾ ਦਿੱਤੀ ਗਈ ਹੈ ਤਾਂ ਜੋ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਕਾਰਨ ਕਰੋਨਾ ਦੇ ਕੇਸ ਨਾ ਵੱਧ ਸਕਣ। ਭਾਰਤ ਵਿਚ ਇਸ ਸਮੇਂ ਸਭ ਤੋਂ ਜ਼ਿਆਦਾ ਕਰੋਨਾ ਕੇਸਾਂ ਦੀ ਗਿਣਤੀ ਵਧ ਰਹੀ ਹੈ।
ਜਿਸ ਨੂੰ ਦੇਖਦੇ ਹੋਏ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਤੇ ਪਾਬੰਦੀ ਲਗਾਈ ਗਈ ਹੈ। ਪੰਜਾਬੀਆਂ ਦਾ ਪਸੰਦੀਦਾ ਇਹ ਦੇਸ਼ 2022 ਦੇ ਅਖੀਰ ਤੱਕ ਨਹੀਂ ਖੁਲੇਗਾ ,ਅੰਤਰਰਾਸ਼ਟਰੀ ਸਰਹੱਦ। ਆਸਟ੍ਰੇਲੀਆ ਵਿਚ ਵੀ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸਰਹੱਦਾਂ ਨੂੰ 2022 ਦੇ ਅਖੀਰ ਤਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਕਿਉਂਕਿ ਆਸਟ੍ਰੇਲੀਆ ਵਿੱਚ ਯਾਤਰੀਆਂ ਦੀ ਆਮਦ ਦੇ ਵਧਣ ਕਾਰਨ ਵੀ ਕਰੋਨਾ ਕੇਸਾਂ ਵਿੱਚ ਇਜ਼ਾਫਾ ਹੋਇਆ ਹੈ, ਜਿੱਥੇ ਵਪਾਰ, ਟੂਰਿਜ਼ਮ ਨੂੰ ਵੇਖਦੇ ਹੋਏ ਪਾਬੰਦੀਆਂ ਲਗਾਉਣ ਦਾ ਫੈਸਲਾ ਨਿਵੇਸ਼ ਮੰਤਰੀ ਵੱਲੋਂ ਕੀਤਾ ਗਿਆ ਹੈ।
ਕਰੋਨਾ ਮਹਾਮਾਰੀ ਤੋਂ ਪਹਿਲਾਂ ਆਸਟ੍ਰੇਲੀਆ ਵਿੱਚ ਹਰ ਮਹੀਨੇ ਇਕ ਮਿਲੀਅਨ ਯਾਤਰੀ ਆਉਂਦੇ ਸਨ, ਕਰੋਨਾ ਦੇ ਕਾਰਨ ਇਹ ਗਿਣਤੀ ਘਟ ਕੇ 7,000 ਰਹਿ ਗਈ ਹੈ।ਕਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਯਾਤਰੀਆਂ ਨੂੰ ਸਰਕਾਰ ਵੱਲੋਂ 14 ਦਿਨ ਇਕਾਂਤਵਾਸ ਵਿੱਚ ਰਹਿਣਾ ਲਾਜ਼ਮੀ ਕੀਤਾ ਗਿਆ ਹੈ ਅਤੇ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਕੀਤੀ ਗਈ ਹੈ। ਜਿਸ ਕਾਰਨ ਯਾਤਰੀਆਂ ਦੀ ਗਿਣਤੀ ਵਿਚ ਕਮੀ ਆਈ ਹੈ।
ਆਸਟ੍ਰੇਲੀਆ ਦੇ ਲੋਕਾਂ ਨੂੰ ਕਰੋਨਾ ਤੋਂ ਮੁਕਤ ਰੱਖਣ ਲਈ ਸਰਕਾਰ ਵੱਲੋਂ ਪਾਬੰਦੀਆਂ ਲਗਾਈਆਂ ਗਈਆਂ ਹਨ। ਉੱਥੇ ਹੀ ਸਰਕਾਰ ਵੱਲੋਂ ਅਜੇ ਇਸ ਬਾਰੇ ਕੋਈ ਫੈਸਲਾ ਨਹੀਂ ਕੀਤਾ ਗਿਆ ਕੇ ਦੇਸ਼ ਦੀਆਂ ਸਰਹੱਦਾਂ ਨੂੰ ਕਦੋਂ ਖੋਲਿਆ ਜਾਵੇਗਾ। ਸਰਕਾਰ ਵੱਲੋਂ ਦੇਸ਼ ਅੰਦਰ ਆਉਣ ਵਾਲੇ ਯਾਤਰੀਆਂ ਲਈ ਬੱਬਲ਼ ਸਮਝੌਤੇ ਦੇ ਤਹਿਤ ਹੀ ਯਾਤਰਾ ਕਰਨ ਨੂੰ ਮਨਜ਼ੂਰੀ ਦਿੱਤੀ ਗਈ ਸੀ। ਪਰ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਇਸ ਸਮਝੌਤੇ ਦੇ ਤਹਿਤ ਵੀ ਉਡਾਨਾਂ ਤੇ ਰੋਕ ਲਗਾ ਦਿੱਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …