ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਤੋਂ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿਥੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਥੇ ਹੀ ਸੂਬੇ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ 15 ਮਈ ਤੱਕ ਲਈ ਤਾਲਾਬੰਦੀ ਕੀਤੀ ਗਈ ਸੀ। ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਓਥੇ ਹੀ ਸੂਬੇ ਅੰਦਰ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ, ਜੋ ਸ਼ਾਮ 6 ਵਜੇ ਤੋਂ ਲਾਗੂ ਹੋ ਕੇ ਸਵੇਰੇ 5 ਵਜੇ ਤੱਕ ਜਾਰੀ ਰਹਿੰਦਾ ਹੈ।
ਉਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਬਾਰ ਬਾਰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।
ਹੁਣ ਕੈਪਟਨ ਅਮਰਿੰਦਰ ਸਿੰਘ ਬਾਰੇ ਆਈ ਵੱਡੀ ਖਬਰ, ਜਿੱਥੇ ਅੱਜ ਸ਼ਾਮ 7 ਵਜੇ ਨਾਲ ਕਰਨਗੇ ਇਹ ਕੰਮ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਜਿੱਥੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਸਮੇਂ-ਸਮੇਂ ਤੇ ਗੱਲਬਾਤ ਕਰਕੇ ਫੈਸਲੇ ਲਏ ਜਾ ਰਹੇ ਹਨ ਤਾਂ ਜੋ ਸੂਬੇ ਦੇ ਲੋਕਾਂ ਨੂੰ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ।
ਸੂਬਾ ਸਰਕਾਰ ਵੱਲੋਂ ਕਰੋਨਾ ਸਬੰਧੀ 15 ਮਈ ਤੱਕ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ ਅਤੇ ਉਥੇ ਹੀ ਤਾਲਾਬੰਦੀ ਦੀ ਤਰੀਕ 15 ਮਈ ਤੱਕ ਦਿਤੀ ਗਈ ਸੀ। ਅੱਜ 14 ਮਈ ਨੂੰ ਫਿਰ ਤੋਂ ਆਉਣ ਵਾਲੇ ਸਮੇਂ ਲਈ ਨਵੀਆਂ ਗਾਈਡਲਾਈਨਜ ਜਾਰੀ ਕਰਨ ਦਾ ਐਲਾਨ ਕਰਨਗੇ। ਕਿਉਕਿ ਕੋਰੋਨਾਵਾਇਰਸ ਤੇ ਕਾਬੂ ਪਾਉਣ ਲਈ ਲਾਈਆਂ ਗਈਆਂ ਪਾਬੰਦੀਆਂ ਪੰਜਾਬ ਵਿੱਚ ਕੱਲ੍ਹ ਯਾਨੀ 15 ਮਈ ਨੂੰ ਖ਼ਤਮ ਹੋ ਜਾਣੀਆਂ ਹਨ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸ਼ਾਮ 7 ਵਜੇ ਪੰਜਾਬ ਦੀ ਜਨਤਾ ਨੂੰ ਆਨਲਾਈਨ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਸੰਬੋਧਨ ਕਰਨਗੇ। ਪੰਜਾਬ ਸਰਕਾਰ ਵੱਲੋਂ ਕਰੋਨਾ ਦੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ,ਨਵੀਂਆਂ ਗਾਈਡਲਾਈਨਜ਼ ਦਾ ਐਲਾਨ ਵੀ ਕਰ ਸਕਦੇ ਹਨ। ਇਸ ਲਈ ਸੂਬੇ ਦੇ ਸਾਰੇ ਲੋਕਾਂ ਦੀ ਨਜ਼ਰ ਹੁਣ ਕੱਲ ਕੀਤੇ ਜਾਣ ਵਾਲੇ ਐਲਾਨ ਉੱਪਰ ਟਿਕੀ ਹੋਈ ਹੈ, ਕਿ ਸਰਕਾਰ ਵੱਲੋਂ ਕਿਹੜੀਆਂ ਨਵੀਆਂ ਗਾਈਡਲਾਈਨ ਜਾਰੀ ਕੀਤੀਆਂ ਜਾਣਗੀਆਂ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …