ਆਈ ਤਾਜਾ ਵੱਡੀ ਖਬਰ
ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਵਿੱਢਿਆ ਹੋਇਆ ਹੈ ਜੋ ਲਗਾਤਾਰ ਜਾਰੀ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਜਿਸ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ 26 ਨਵੰਬਰ ਤੋਂ ਤਿਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਖਾਤਰ ਦਿੱਲੀ ਦੀਆਂ ਸਰਹੱਦਾਂ ਉਤੇ ਮੋਰਚੇ ਲਾਏ ਹੋਏ ਹਨ। ਜਿੱਥੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਉੱਥੇ ਹੀ ਸਰਕਾਰ ਵੱਲੋਂ ਸੋਧ ਦਾ ਪ੍ਰਸਤਾਵ ਜਾਰੀ ਕੀਤਾ ਗਿਆ ਸੀ, ਜਿਸ ਨੂੰ ਕਿਸਾਨਾਂ ਵੱਲੋਂ ਠੁਕਰਾ ਦਿੱਤਾ ਗਿਆ ਸੀ।
ਕਰੋਨਾ ਦੇ ਦੌਰ ਵਿੱਚ ਪੁਲਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੇ ਮੋਰਚੇ ਨੂੰ ਬੰਦ ਕਰਨ ਲਈ ਕਈ ਵਾਰ ਕੋਸ਼ਿਸ਼ ਕੀਤੀ ਪਰ ਕਿਸਾਨਾਂ ਵੱਲੋਂ ਮੋਰਚਿਆਂ ਉੱਪਰ ਪਕੜ ਹੋਰ ਮਜ਼ਬੂਤ ਬਣਾ ਲਈ ਗਈ ਹੈ। ਇਨ੍ਹੀਂ ਦਿਨੀਂ ਦੇਸ਼ ਦੇ ਕਿਸਾਨ ਕਣਕ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਮੁੜ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਪਹੁੰਚਣੇ ਸ਼ੁਰੂ ਹੋ ਚੁੱਕੇ ਹਨ। ਕਿਸਾਨੀ ਸੰਘਰਸ਼ ਬਾਰੇ ਹੁਣ 20 ਮਈ ਦੇ ਬਾਰੇ ਪੰਜਾਬ ਚ ਇੱਥੇ ਵੱਡਾ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਕਿਸਾਨਾਂ ਵੱਲੋਂ ਵੱਡੀ ਗਿਣਤੀ ਵਿੱਚ ਦਿੱਲੀ ਕੂਚ ਕੀਤਾ ਜਾ ਰਿਹਾ ਹੈ।
ਜਿੱਥੇ ਦਿੱਲੀ ਵਿੱਚ ਕਿਸਾਨੀ ਸੰਘਰਸ਼ ਜਾਰੀ ਹੈ ਉਥੇ ਹੀ ਪੰਜਾਬ ਦੇ ਵਿਚ ਵੀ ਕਈ ਟੋਲ ਪਲਾਜ਼ਾ ਉਪਰ ਨਿਰੰਤਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਪੰਜਾਬ ਵਿੱਚ ਵੀ ਧਰਨੇ ਪ੍ਰਦਰਸ਼ਨ ਅਜੇ ਤੱਕ ਜਾਰੀ ਹਨ। ਹਰੀਕੇ ਪੱਤਣ ਤੋਂ 20 ਮਈ ਨੂੰ ਦਿੱਲੀ ਲਈ ਇਕ ਜਥਾ ਰਵਾਨਾ ਕੀਤਾ ਜਾਵੇਗਾ। ਜ਼ਿਲ੍ਹੇ ਦੇ ਸਾਰੇ ਕਿਸਾਨਾਂ , ਤੇਔਰਤਾਂ,ਨੌਜਵਾਨਾਂ ਨੂੰ ਪਿੰਡ ਪੱਧਰ ਤੇ ਮੋਰਚੇ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਜਥੇਬੰਦੀਆਂ ਦੇ ਜਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕਰਦਿਆਂ ਹੋਇਆਂ ਅੰਦੋਲਨ ਦੀ ਸਫਲਤਾ ਲਈ ਵੱਡੀ ਗਿਣਤੀ ਵਿਚ 20 ਮਈ ਨੂੰ ਦਿੱਲੀ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਦੇ ਪ੍ਰਬੰਧਕਾਂ ਵੱਲੋਂ ਵੱਖ ਵੱਖ ਜੋਨਾਂ ਵਿੱਚ ਮੀਟਿੰਗਾਂ ਕਰਨ ਪਿੱਛੋਂ ਪੱਤਰਕਾਰਾਂ ਨਾਲ ਵਿਚਾਰ ਸਾਂਝੇ ਕਰਦਿਆਂ ਹੋਇਆ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹੀ ਕਿਸਾਨ ਵੱਡੀ ਗਿਣਤੀ ਵਿੱਚ ਹਰੀਕੇ ਪੱਤਣ ਇਕੱਠੇ ਹੋ ਕੇ ਵੱਡੇ ਕਾਫਲੇ ਦੇ ਰੂਪ ਵਿੱਚ 20 ਮਈ ਨੂੰ ਦਿੱਲੀ ਲਈ ਰਵਾਨਾ ਹੋਣਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …