ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਕਰੋਨਾ ਦਾ ਕਹਿਰ ਵਧਿਆ ਹੋਇਆ ਹੈ। ਉੱਥੇ ਹੀ ਪਿਛਲੇ ਕੁਝ ਲੰਮੇ ਸਮੇਂ ਤੋਂ ਕਿਸਾਨੀ ਸੰਘਰਸ਼ ਵੀ ਜਾਰੀ ਹੋਇਆ ਹੈ। ਕਰੋਨਾ ਕਾਰਨ ਪੰਜਾਬ ਵਿੱਚ ਬਦਲਦੇ ਹਾਲਾਤਾਂ ਨੂੰ ਦੇਖਦੇ ਹੋਏ ਜਿੱਥੇ ਸਾਰੀ ਦੁਨੀਆ ਚਿੰਤਾ ਵਿਚ ਨਜ਼ਰ ਆ ਰਹੀ ਹੈ। ਉੱਥੇ ਹੀ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੋਰਚੇ ਵੱਲੋਂ ਸ਼ਿਰਕਤ ਕੀਤੀ ਜਾ ਰਹੀ ਹੈ। ਜਿੱਥੇ ਸਾਰੀ ਦੁਨੀਆ ਦਾ ਧਿਆਨ ਕਰੋਨਾ ਅਤੇ ਖੇਤੀ ਕਾਨੂੰਨਾਂ ਵੱਲ ਹੈ। ਉੱਥੇ ਹੀ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ 2022 ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਜਿਸ ਲਈ ਬਹੁਤ ਸਾਰੇ ਪਾਰਟੀ ਦੇ ਆਗੂ ਸੂਬੇ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪਾਰਟੀ ਨੂੰ ਬਦਲ ਰਹੇ ਹਨ।
ਕੁਝ ਸਮਾਂ ਪਹਿਲਾਂ ਹੀ ਪੰਜਾਬ ਵਿਚ ਹੋਈਆਂ ਨਗਰ ਨਿਗਮ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਜਿੱਥੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਉਸ ਤੋਂ ਬਾਅਦ ਵੀ ਬਹੁਤ ਸਾਰੇ ਪਾਰਟੀ ਵਰਕਰਾਂ ਵੱਲੋਂ ਹੋਰ ਪਾਰਟੀਆਂ ਵਿੱਚ ਸ਼ਾਮਲ ਹੋਇਆ ਜਾ ਰਿਹਾ ਹੈ। ਪੰਜਾਬ ਦੀ ਸਿਆਸਤ ਵਿਚ ਵੱਡੀ ਹਲਚਲ, ਜਿੱਥੇ ਇਹ ਸਿੱਧੂ ਆਪ ਵਿਚ ਸ਼ਾਮਲ ਹੋ ਗਿਆ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।
ਮਾਲਵਾ ਖੇਤਰ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਹੈ ਜਦੋਂ ਧਰਮਕੋਟ ਹਲਕੇ ਤੋਂ ਸਬੰਧ ਰੱਖਣ ਵਾਲੇ, ਤੇ ਆਪਣੇ ਵਿਚਾਰਾਂ ਕਾਰਨ ਵੱਖਰੀ ਪਹਿਚਾਣ ਰੱਖਣ ਵਾਲੇ ਈਟੀਟੀ ਅਧਿਆਪਕ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਆਪਣੇ ਸਰਕਾਰੀ ਅਧਿਆਪਕ ਪਦ ਤੋਂ ਅਸਤੀਫਾ ਦਿੰਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਆਪ ਵਿਚ ਸ਼ਾਮਲ ਹੋਣ ਤੋਂ ਬਾਅਦ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਤੋਂ ਅੱਕੇ ਹੋਏ ਹਨ। ਇਸ ਲਈ ਆਉਣ ਵਾਲੀਆਂ 2022 ਦੀਆਂ ਚੋਣਾਂ ਵਿੱਚ ਲੋਕ ਆਪ ਨੂੰ ਅੱਗੇ ਲਿਆ ਕੇ ਚੰਗੇ ਭਵਿੱਖ ਦੀ ਨੀਂਹ ਰੱਖਣਗੇ। ਉੱਥੇ ਹੀ ਸ੍ਰੀ ਸਿੱਧੂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਜਾਣ ਤੋਂ ਬਾਅਦ ਸਿਆਸੀ ਅਖਾੜਾ ਭਖਣ ਦੀ ਸੰਭਾਵਨਾ ਬਣ ਗਈ ਹੈ।
ਕਿਉਂਕਿ ਹਲਕੇ ਵਿੱਚ ਪਹਿਲਾਂ ਅਕਾਲੀ ਦਲ ਅਤੇ ਕਾਂਗਰਸ ਦੇ ਵਿਚਕਾਰ ਹੀ ਟੱਕਰ ਸਮਝੀ ਜਾ ਰਹੀ ਸੀ। ਪਰ ਸਿੱਧੂ ਦੇ ਹੱਕ ਵਿੱਚ ਇਹ ਗੱਲ ਆਖੀ ਜਾ ਰਹੀ ਹੈ ਕਿ ਇਕ ਪੜ੍ਹੇ-ਲਿਖੇ ਅਤੇ ਬੇਦਾਗ ਆਗੂ ਹੋਣ ਕਰਕੇ ਉਹ ਹਰ ਮੁੱਦੇ ਤੇ ਪਕੜ ਰੱਖਦੇ ਹਨ। ਜਿਸ ਕਾਰਨ ਉਨ੍ਹਾਂ ਨੂੰ ਹਲਕੇ ਵਿੱਚ ਕਾਮਯਾਬੀ ਮਿਲੇਗੀ। ਜਿਸ ਸਮੇਂ ਉਨ੍ਹਾਂ ਨੇ ਆਪਣੇ ਅਧਿਆਪਕ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ ਉਸ ਸਮੇਂ ਉਨ੍ਹਾਂ ਦੇ ਆਪ ਵਿਚ ਸ਼ਾਮਲ ਹੋਣ ਨੂੰ ਲੈ ਕੇ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …