Breaking News

ਇਸ ਵੇਲੇ ਦੀ ਵੱਡੀ ਖਬਰ : ਕੈਪਟਨ ਨੂੰ 45 ਦਿਨਾਂ ਦਾ ਦਿੱਤਾ ਗਿਆ ਪ੍ਰਤਾਪ ਸਿੰਘ ਬਾਜਵਾ ਵਲੋਂ ਅਲਟੀਮੇਟਮ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਜਿੱਥੇ ਦੇਸ਼ ਅੰਦਰ ਸਥਿਤੀ ਬਹੁਤ ਹੀ ਜ਼ਿਆਦਾ ਚਿੰਤਾਜਨਕ ਬਣੀ ਹੋਈ ਹੈ । ਉਥੇ ਹੀ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਓਧਰ ਦਿੱਲੀ ਦੀਆਂ ਸਰਹੱਦਾਂ ਉਪਰ ਬੈਠੇ ਹੋਏ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਇਹਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਕੇਂਦਰ ਸਰਕਾਰ ਵੱਲੋਂ ਇਨਕਾਰ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਵਿੱਚ ਸਿਆਸੀ ਪਾਰਟੀਆਂ ਵੱਲੋਂ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ।

ਕੈਪਟਨ ਨੂੰ 45 ਦਿਨਾਂ ਦਾ ਦਿੱਤਾ ਗਿਆ ਹੈ ਪ੍ਰਤਾਪ ਸਿੰਘ ਬਾਜਵਾ ਵੱਲੋਂ ਅਲਟੀਮੇਟਮ। ਕਾਂਗਰਸ ਦੇ ਰਾਜ ਸਭਾ ਮੈਂਬਰ ਅਤੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਅਕਾਲੀ ਮਸਲੇ ਤੇ ਬੋਲਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਦਿੱਤਾ ਅਲਟੀਮੇਟਮ ਦਿੱਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਇਕ ਇੰਟਰਵਿਊ ਦੌਰਾਨ ਅੱਜ ਬਾਜਵਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ 45 ਦਿਨਾਂ ਦਾ ਅਲਟੀਮੇਟਮ ਦਿੱਤਾ ਹੈ ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਸਰਕਾਰ ਵੱਲੋਂ ਕੋਈ ਫ਼ੈਸਲਾ ਲਿਆ ਜਾਂਦਾ ਹੈ ਤਾਂ ਠੀਕ ਹੈ ਨਹੀਂ ਤਾਂ ਉਨਾ ਦੀ ਲੜਾਈ ਅਤੇ ਖੁੱਲੇ ਤੌਰ ਤੇ ਹੋਵੇਗੀ।

ਉਨ੍ਹਾਂ ਆਖਿਆ ਕਿ ਕੈਪਟਨ ਸਰਕਾਰ ਵੱਲੋਂ ਗੁਰੂ ਘਰ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ। ਬਾਜਵਾ ਨੇ ਗੱਲ ਕਰਦਿਆਂ ਕਿਸੇ ਤਰ੍ਹਾਂ ਦੀ ਧੜੇਬੰਦੀ ਤੋਂ ਇਨਕਾਰ ਕੀਤਾ । ਕਿਉਕਿ ਗੁਰੂਘਰ ਤੇ ਪੰਜਾਬ ਦੀ ਗੱਲ ਕਰਨ ਵਾਲੇ ਹੀ ਕਾਂਗਰਸੀ ਲੀਡਰ ਇਕੱਠੇ ਹੋਏ ਹਨ। ਉਹਨੂੰ ਗੱਲ ਕਰਦੇ ਹੋਏ ਦੱਸਿਆ ਕਿ ਕੈਪਟਨ ਸਰਕਾਰ ਵੱਲੋਂ 2017 ਵਿੱਚ ਚੋਣਾਂ ਦੌਰਾਨ ਗੁਟਕਾ ਸਾਹਿਬ ਹੱਥ ਵਿੱਚ ਲੈ ਕੇ ਕਸਮ ਖਾਧੀ ਗਈ ਸੀ ਉਸਨੂੰ ਪੂਰਾ ਨਹੀਂ ਕੀਤਾ ਗਿਆ। ਚਾਰ ਸਾਲ ਬੀਤ ਜਾਣ ਪਿੱਛੋਂ ਵੀ ਕੀਤੇ ਗਏ ਵੱਡੇ ਵਾਅਦਿਆਂ ਨੂੰ ਸਰਕਾਰ ਵੱਲੋਂ ਪੂਰਾ ਨਹੀਂ ਕੀਤਾ ਜਾ ਰਿਹਾ। ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਨਹੀਂ ਸਗੋਂ ਗਵਰਨਰ ਰਾਜ ਹੈ।

ਭਾਜਪਾ ਨੇ ਕਿਹਾ ਕਿ ਹਾਈ ਕਮਾਨ ਨਾਲ ਵੀ ਇਸ ਮਸਲੇ ਬਾਰੇ ਗੱਲਬਾਤ ਹੋਈ ਹੈ। ਇਸ ਲਈ ਸਾਰੇ ਕਾਂਗਰਸ ਦੇ ਆਗੂਆਂ ਨੂੰ ਇਕੱਠਾ ਕਰ ਕੇ ਗੱਲਬਾਤ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਰਾਏ ਲੈਣ ਤੋਂ ਬਾਅਦ ਹੀ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਾ ਤਾਂ ਨਸ਼ਿਆਂ ਨੂੰ ਠੱਲ ਪਾਉਣ ਲਈ ਨਸ਼ੇ ਦੇ ਦੋਸ਼ੀਆਂ ਨੂੰ ਫੜਿਆ ਜਾ ਰਿਹਾ ਹੈ ਤੇ ਨਾ ਹੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਤੇ ਕੋਈ ਕਾਰਵਾਈ ਕੀਤੀ ਜਾ ਰਹੀ ਹੈ

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …