ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਫੈਲੀ ਕਰੋਨਾ ਨੇ ਬਹੁਤ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ, ਜਿੱਥੇ ਕਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਨੇ ਬਹੁਤ ਸਾਰੇ ਕੰਮਕਾਰ ਬੰਦ ਕਰਵਾ ਦਿੱਤੇ ਹਨ। ਕਈ ਕੰਮ ਬੰਦ ਹੋ ਜਾਣ ਕਾਰਨ ਲੋਕਾਂ ਨੂੰ ਭਾਰੀ ਆਰਥਿਕ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੇਰੁਜਗਾਰੀ ਦੇ ਚਲਦੇ ਹੋਏ ਲੋਕਾਂ ਨੂੰ ਕਈ ਤਰ੍ਹਾਂ ਦੇ ਕੰਮਕਾਜ ਨੂੰ ਨਿਪਟਾਉਣ ਵਿਚ ਭਾਰੀ ਦਿੱਕਤਾਂ ਆ ਰਹੀਆਂ ਹਨ। ਇਸ ਲਈ ਬਹੁਤ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਆਪਣੇ ਦੇਸ਼ ਦੇ ਆਰਥਿਕ ਢਾਂਚੇ ਨੂੰ ਸੁਧਾਰਨ ਲਈ ਲੋਕਾਂ ਦੀ ਆਰਥਿਕ ਹਾਲਤ ਨੂੰ ਮੱਦੇ ਨਜ਼ਰ ਰੱਖਦੇ ਹੋਏ ਹੀ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ।
ਜਿਸ ਨਾਲ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਕੱਢਿਆ ਜਾ ਸਕੇ। ਮੋਦੀ ਸਰਕਾਰ ਨੇ ਹਾਲਾਤਾਂ ਨੂੰ ਦੇਖ ਕੇ ਇੰਡੀਆ ਵਿੱਚ 30 ਸਤੰਬਰ ਤੱਕ ਲਈ ਇਹ ਐਲਾਨ ਕਰ ਦਿੱਤਾ ਹੈ। ਭਾਰਤ ਵਿੱਚ ਕੀਤੀ ਗਈ ਤਾਲਾਬੰਦੀ ਕਾਰਨ ਬਹੁਤ ਸਾਰੇ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਏਸ ਲਈ ਲੋਕਾਂ ਨੂੰ ਆਮਦਨੀ ਟੈਕਸ ਰਿਟਰਨ ਜਮ੍ਹਾ ਕਰਵਾਉਣ ਵਿੱਚ ਭਾਰੀ ਮੁਸ਼ਕਿਲ ਆਈ। ਲੋਕਾਂ ਦੀਆਂ ਮਜ਼ਬੂਰੀਆਂ ਨੂੰ ਸਮਝਦੇ ਹੋਏ ਕੇਂਦਰ ਸਰਕਾਰ ਵੱਲੋਂ ਜਿਥੇ ਪਹਿਲਾਂ ਵੀ ਇਨਕਮ ਟੈਕਸ ਰਿਟਰਨ ਜਮ੍ਹਾ ਕਰਵਾਉਣ ਦੀ ਤਾਰੀਖ ਵਿੱਚ ਵਾਧਾ ਕੀਤਾ ਗਿਆ ਸੀ।
ਉੱਥੇ ਹੀ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਦਿੰਦੇ ਹੋਏ ਆਮਦਨੀ ਟੈਕਸ ਜਮਾਂ ਕਰਵਾਉਣ ਦੀ ਤਰੀਕ ਦੋ ਮਹੀਨੇ ਹੋਰ ਵਧਾ ਕੇ 30 ਸਤੰਬਰ 2021 ਤੱਕ ਕਰ ਦਿੱਤੀ ਹੈ। ਇਨਕਮ ਟੈਕਸ ਐਕਟ ਮੁਤਾਬਕ ਜਿਹੜੇ ਲੋਕ ਦੇ ਖਾਤਿਆਂ ਦਾ ਆਡਿਟ ਕਰਨ ਦੀ ਜ਼ਰੂਰਤ ਨਹੀਂ ਹੈ, ਉਨ੍ਹਾਂ ਵਾਸਤੇ ਇਨਕਮ ਟੈਕਸ ਰਿਟਰਨ ਦਾ ਫਾਰਮ ਭਰਨ ਦੀ ਆਖਰੀ ਤਰੀਕ 31 ਜੁਲਾਈ ਤੱਕ ਜਾਰੀ ਕੀਤੀ ਗਈ ਹੈ।
ਉਥੇ ਹੀ ਕੰਪਨੀਆਂ ਅਤੇ ਫਾਰਮ ਨੂੰ ਇਸ ਤੋਂ ਹੋਰ ਰਾਹਤ ਦਿੰਦੇ ਹੋਏ ਆਖਰੀ ਤਰੀਕ 31 ਅਕਤੂਬਰ ਕੀਤੀ ਗਈ ਹੈ। ਇਨਕਮ ਟੈਕਸ ਰਿਟਰਨ ਭਰਨ ਦੀ ਤਰੀਕ ਵਿਚ ਕੀਤਾ ਗਿਆ ਵਾਧਾ ਉਨ੍ਹਾਂ ਲਈ ਚੰਗੀ ਖਬਰ ਹੈ ਜਿਨ੍ਹਾਂ ਲਈ ਕਰੋਨਾ ਦੇ ਦੌਰ ਵਿਚ ਇਹ ਰਿਟਰਨਾਂ ਭਰਨੀਆਂ ਮੁਸ਼ਕਲ ਹੋ ਗਈਆਂ ਸਨ। ਉਹਨਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਹੀ ਸਰਕਾਰ ਵੱਲੋਂ ਇਹ ਥੋੜ੍ਹੀ ਰਾਹਤ ਦਿੱਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …