ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਦੌਰ ਵਿੱਚ ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ ਕਿਉਂਕਿ ਬਹੁਤ ਸਾਰੇ ਲੋਕ ਬੇਰੋਜ਼ਗਾਰ ਹੋ ਚੁੱਕੇ ਹਨ। ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਵੱਖ ਵੱਖ ਸੂਬੇ ਦੀਆਂ ਸਰਕਾਰਾਂ ਵੱਲੋਂ ਤਾਲਾਬੰਦੀ ਕੀਤੀ ਗਈ ਹੈ ਜਿਸ ਕਾਰਨ ਬਹੁਤ ਸਾਰੇ ਰੋਜ਼ਗਾਰ ਠੱਪ ਹੋਣ ਤੇ ਲੋਕਾਂ ਨੂੰ ਭਾਰੀ ਆਰਥਿਕ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਪਿਛਲੇ ਸਾਲ ਕੀਤੀ ਗਈ ਤਾਲਾਬੰਦੀ ਤੋਂ ਬਾਅਦ ਹੁਣ ਲੋਕਾਂ ਵੱਲੋਂ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਕਿ ਕਰੋਨਾ ਦੀ ਦੂਜੀ ਲਹਿਰ ਨੇ ਫਿਰ ਤੋਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ।
ਮੋਦੀ ਸਰਕਾਰ ਵੱਲੋਂ ਹੁਣ ਇਹ ਵੱਡਾ ਐਲਾਨ ਹੋ ਗਿਆ ਹੈ ਇਨ੍ਹਾਂ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ। ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਤੋਂ ਬਚਾਉਣ ਲਈ ਸਭ ਸੂਬਿਆਂ ਦੀਆਂ ਸਰਕਾਰਾਂ ਨੂੰ ਕਰੋਨਾ ਦੀ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਹਨ ,ਉਥੇ ਹੀ ਮਜਦੂਰ ਵਰਗ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਗਿਆ ਹੈ। ਇਸ ਬਾਰੇ ਮੁੱਖ ਲੇਬਰ ਕਮਿਸ਼ਨ ਸੈਂਟਰਲ ਡੀ ਪੀ ਐਸ ਨੇਗੀ ਨੇ ਦੱਸਿਆ ਹੈ ਕਿ ਕੇਂਦਰੀ ਸੈਕਟਰ ਵਿੱਚ ਕੰਮ ਕਰਦੇ ਮਜ਼ਦੂਰਾਂ ਦਾ ਮਹਿੰਗਾਈ ਭੱਤਾ 105 ਰੁਪਏ ਤੋਂ ਵਧਾ ਕੇ 200 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ।
ਸਰਕਾਰ ਵੱਲੋਂ ਕੀਤੇ ਗਏ ਇਸ ਐਲਾਨ ਨਾਲ ਕਰੋਨਾ ਦੀ ਮਾਰ ਸਹਿ ਰਹੇ ਲੋਕਾਂ ਵਿੱਚ ਰਾਹਤ ਵੇਖੀ ਜਾ ਰਹੀ ਹੈ ਜਿਨ੍ਹਾਂ ਵਿਚ ਅਨੁਸੂਚਿਤ ਰੁਜਗਾਰ ਵਿਚ ਲੱਗੇ ਕਈ ਵਰਗ ਦੇ ਕਾਮਿਆਂ ਨੂੰ ਕਾਫੀ ਰਾਹਤ ਮਿਲੀ ਹੈ। ਕਿਰਤ ਮੰਤਰਾਲੇ ਦੀ ਨੋਟੀਫਿਕੇਸ਼ਨ ਦੇ ਅਨੁਸਾਰ ਵੇਰੀਏਬਲ ਮਹਿੰਗਾਈ ਭੱਤੇ ਦਾ ਰਿਵਾਇਜ਼ਡ ਰੇਟ 1 ਅਪ੍ਰੈਲ 2021 ਤੋਂ ਲਾਗੂ ਹੋ ਜਾਵੇਗਾ। ਇਕ ਕੇਂਦਰੀ ਖੇਤਰ ਵਿਚ ਅਨੁਸੂਚਿਤ ਰੁਜ਼ਗਾਰ ਲਈ ਹੋਵੇਗਾ ਇਸਦੇ ਨਾਲ ਹੀ ਇਹ ਕੇਂਦਰ ਸਰਕਾਰ, ਰੇਲਵੇ ਪ੍ਰਸ਼ਾਸਨ, ਤੇਲ ਖੇਤਰਾਂ, ਪ੍ਰਮੁੱਖ ਬੰਦਰਗਾਹਾਂ ਜਾਂ ਕੇਂਦਰ ਸਰਕਾਰ ਵੱਲੋਂ ਸਥਾਪਤ ਕਿਸੇ ਵੀ ਨਿਗਮ ਦੇ ਅਧਿਕਾਰ ਦੇ ਤਹਿਤ ਅਦਾਰਿਆਂ ਤੇ ਲਾਗੂ ਕੀਤਾ ਜਾ ਰਿਹਾ ਹੈ।
ਕੇਂਦਰ ਸਰਕਾਰ ਵੱਲੋਂ ਇਹ ਫੈਸਲਾ ਕਰੋਨਾ ਦੀ ਦੂਜੀ ਲਹਿਰ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੂੰ ਦੇਖਦੇ ਹੋਏ ਕੀਤਾ ਗਿਆ ਹੈ। ਮੋਦੀ ਸਰਕਾਰ ਨੇ ਕੇਂਦਰ ਦੇ ਅਧੀਨ ਕੰਮ ਕਰਨ ਵਾਲੇ 1.5 ਲੋੜ ਤੋਂ ਵੱਧ ਕਾਮਿਆਂ ਲਈ ਇਹ ਮਹਿੰਗਾਈ ਭੱਤੇ ਦਾ ਐਲਾਨ ਕੀਤਾ ਹੈ। ਜਿਸ ਦੀ ਪੁਸ਼ਟੀ ਕਿਰਤ ਅਤੇ ਰੁਜਗਾਰ ਮੰਤਰਾਲੇ ਵੱਲੋਂ ਕੀਤੀ ਗਈ ਹੈ। ਕੇਂਦਰੀ ਖੇਤਰ ਦੇ ਕਰਮਚਾਰੀਆਂ ਅਤੇ ਮਜ਼ਦੂਰਾਂ ਦੇ ਹੇਠਲੇ ਤਨਖਾਹ ਵਿੱਚ ਵੀ ਵਾਧਾ ਕੀਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …