ਆਈ ਤਾਜਾ ਵੱਡੀ ਖਬਰ
ਇਹਨੀ ਦਿਨੀ ਪੰਜਾਬ ਵਿੱਚ ਲਗਾਤਾਰ ਕੋਰੋਨਾ ਦੇ ਮਾਮਲੇ ਵਧਦੇ ਨਜ਼ਰ ਆ ਰਹੇ ਹਨ ਜਿਸ ਕਾਰਨ ਸਰਕਾਰ ਬਹੁਤ ਚਿੰਤਾ ਵਿੱਚ ਹੈ। ਕਰੋਨਾ ਦੇ ਵਾਧੇ ਨੂੰ ਰੋਕਣ ਲਈ ਸਰਕਾਰ ਵੱਲੋਂ ਕਈ ਤਰਾਂ ਦੀਆਂ ਸਖ਼ਤ ਪਾਬੰਦੀਆਂ ਵੀ ਲਾਗੂ ਕੀਤੀਆਂ ਗਈਆਂ ਹਨ। ਆਏ ਦਿਨ ਹੀ ਕਰੋਨਾ ਦੇ ਮਾਮਲੇ ਵਧਣ ਕਾਰਨ ਬਹੁਤ ਸਾਰੀਆਂ ਸ਼ਖਸੀਅਤਾਂ ਵੀ ਇਸ ਕਰੋਨਾ ਦੀ ਚਪੇਟ ਵਿਚ ਆ ਰਹੀਆਂ ਹਨ। ਜਿਥੇ ਮਹਾਰਾਸ਼ਟਰ ਵਿੱਚ ਬਹੁਤ ਸਾਰੇ ਲੋਕ ਕਰੋਨਾ ਦੇ ਪ੍ਰਭਾਵ ਹੇਠ ਆਏ ਹੋਏ ਹਨ, ਉਥੇ ਹੀ ਮੁੰਬਈ ਦੀਆਂ ਫਿਲਮੀ, ਰਾਜਨੀਤਿਕ ਅਤੇ ਹੋਰ ਵੱਖ ਵੱਖ ਖੇਤਰਾਂ ਦੀਆਂ ਸਖ਼ਸ਼ੀਅਤਾਂ ਕਰੋਨਾ ਦੀ ਚਪੇਟ ਵਿੱਚ ਆਈਆਂ ਹਨ। ਜਿਨ੍ਹਾਂ ਵਿੱਚੋਂ ਬਹੁਤ ਹਸਤੀਆਂ ਨੇ ਇਸ ਕਰੋਨਾ ਉਪਰ ਆਪਣੀ ਹਿੰਮਤ ਸਦਕਾ ਕਾਬੂ ਕੀਤਾ ਹੈ ਤੇ ਕੁਝ ਜ਼ਿੰਦਗੀ ਦੀ ਜੰਗ ਹਾਰ ਗਈਆਂ ਹਨ।
ਇਸ ਲਈ ਕਿ ਸੂਬਾ ਸਰਕਾਰ ਵੱਲੋਂ ਬਾਰ-ਬਾਰ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਸਾਰੇ ਲੋਕ ਸੁਰੱਖਿਅਤ ਰਹਿਣ ਅਤੇ ਇਸ ਦੇ ਪ੍ਰਭਾਵ ਹੇਠ ਨਾ ਆ ਸਕਣ। ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਹਸਪਤਾਲ ਵਿੱਚੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਜੁੜੀ ਹੋਈ ਖਬਰ ਸਾਹਮਣੇ ਆਈ ਹੈ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਏਮਜ਼ ਹਸਪਤਾਲ ਵਿੱਚ 11 ਵਜੇ ਦੇ ਕਰੀਬ ਆਏ ਸਨ, ਜੋ ਲੱਗਭੱਗ ਇੱਕ ਘੰਟੇ ਬਾਅਦ ਇਸ ਹਸਪਤਾਲ ਤੋਂ ਆਪਣੇ ਪਿੰਡ ਬਾਦਲ ਰਵਾਨਾ ਹੋ ਗਏ। ਉਹਨਾਂ ਦੇ ਇਸ ਹਸਪਤਾਲ ਆਉਣ ਦੇ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਇਕ ਵੱਡਾ ਕਾਫਲਾ ਮੌਜੂਦ ਸੀ। ਇਸ ਤੋਂ ਬਾਅਦ ਹਸਪਤਾਲ ਦੇ ਡਾਇਰੈਕਟਰ ਡਾਕਟਰ ਡੀ ਕੇ ਸਿੰਘ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਸਪਤਾਲ ਵਿੱਚ ਰੁਟੀਨ ਚੈੱਕ ਅੱਪ ਲਈ ਆਏ ਸਨ ਅਤੇ ਉਨ੍ਹਾਂ ਵੱਲੋਂ ਐਕਸਰੇ ਵੀ ਕਰਵਾਏ ਗਏ ਹਨ।
ਡਾਕਟਰਾਂ ਵੱਲੋਂ ਉਨ੍ਹਾਂ ਦਾ ਚੈਕਅਪ ਕੀਤਾ ਗਿਆ ਹੈ ਜਦ ਕਿ ਇਹ ਰੁਟੀਨ ਚੈੱਕ ਅੱਪ ਸੀ। ਤੇ ਸਭ ਕੁਝ ਨੌਰਮਲ ਆਇਆ ਹੈ। ਉਥੇ ਹੀ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਉਹ ਰੁਟੀਨ ਚੈਕਅੱਪ ਲਈ ਹਸਪਤਾਲ ਵਿੱਚ ਆਏ ਸਨ, ਤੇ ਚੈੱਕ ਕਰਵਾ ਕੇ ਵਾਪਸ ਆਪਣੇ ਪਿੰਡ ਬਾਦਲ ਚਲੇ ਗਏ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …