ਆਈ ਤਾਜਾ ਵੱਡੀ ਖਬਰ
ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।
ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਸ਼ੁਕਰਵਾਰ ਨੂੰ ਜਲੰਧਰ ਵਿਚ ਕੋਰੋਨਾ ਦੇ 178 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹਨਾਂ ਮਰੀਜ਼ਾਂ ਦੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 5000 ਤੋਂ ਪਾਰ ਹੋ ਗਈ ਹੈ। ਕੋਰੋਨਾ ਵਾਇਰਸ ਨਾਲ ਹੋਣ ਵਾਲੀਆਂ ਮੌਤਾਂ ਵਿਚ ਵੀ ਵਾਧਾ ਹੋਣ ਲੱਗਿਆ ਹੈ। ਕੱਲ੍ਹ ਵੀ ਕੋਰੋਨਾ ਨਾਲ ਇਕ ਮੌਤ ਹੋਈ ਹੈ। ਜ਼ਿਲ੍ਹੇ ਵਿਚ ਕੋਰੋਨਾ ਨਾਲ ਹੋਣ ਨਾਲ ਵਾਲੀਆਂ ਮੌਤਾਂ ਦੀ ਗਿਣਤੀ 122 ਹੋ ਗਈ ਹੈ। ਹੁਣ ਜ਼ਿਲ੍ਹਾ ਪ੍ਰਸ਼ਾਸਨ ਨੇ 178 ਮਰੀਜ਼ ਦੇ ਆਉਣ ਕਰਕੇ ਕੁਝ ਇਲਾਕਿਆਂ ਦੇ ਸੀਲ ਕਰਨ ਦਾ ਫੈਸਲਾ ਕੀਤਾ ਹੈ।
ਇਹ ਇਲਾਕੇ ਹੋਣਗੇ ਸੀਲ :- ਕਰਤਾਰ ਨਗਰ ,ਘਟਾ ਮੰਡੀ ਕਾਸੂ (ਸ਼ਾਹਕੋਟ) ,ਕੋਟ ਕਲਾਂ ( ਜਮਸ਼ੇਰ) ,ਗੋਲਡਨ ਕਾਲੋਨੀ (ਦੀਪ ਨਗਰ) ,ਲੋਹੀਆਂ ਖਾਸ ( ਵਾਰਡ ਨੰਬਰ -11) ,ਰਿਸ਼ੀ ਨਗਰ (ਨਕੋਦਰ) ,ਸੁੰਦਰ ਨਗਰ(ਨਕੋਦਰ) ,ਦਾਦੂ ਵਾਲ (ਜੰਡਿਆਲਾ) ,ਨੈਸ਼ਨਲ ਐਵੀਨਿਊ (ਜਮਸ਼ੇਰ)
ਅਰਬਨ ਮਾਈਕ੍ਰੋ ਜ਼ੋਨ :- ਗੋਲਡਨ ਐਵੀਨਿਊ ਫੇਜ਼ – 2, ਫਰੈਂਡਸ ਕਾਲੋਨੀ , ਜੇ.ਪੀ ਨਗਰ ,ਅਸ਼ੋਕ ਨਗਰ ,ਸੂਰਯਾ ਐਨਕਲੇਵ,ਫਤਿਹਪੁਰੀ,ਕ੍ਰਿਸ਼ਨ ਨਗਰ,ਲਾਜਪਤ ਨਗਰ,ਅਰਬਨ ਈ-ਸਟੇਟ ਫੇਜ਼ -1,ਨਿਊ ਗਰੀਨ ਪਾਰਕ,ਕਾਲੀਆ ਕਾਲੋਨੀ,ਕੁਸ਼ਟ ਆਸ਼ਰਮ (ਨੇੜੇ ਦੇਵੀ ਤਲਾਬ ਮੰਦਰ),ਸੇਠ ਹੁਕਮ ਚੰਦ ਕਾਲੋਨੀ,ਪ੍ਰਕਾਸ਼ ਨਗਰ,ਗੁਰੂ ਨਾਨਕ ਪੁਰਾ(ਈਸਟ),ਕੋਟ ਰਾਮਦਾਸ,ਬਸਤੀ ਸ਼ੇਖ,ਨਿਊ ਦਸ਼ਮੇਸ਼ ਨਗਰ
ਕੰਟੇਨਮੈਂਟ ਜ਼ੋਨ:-ਤੇਲ ਵਾਲੀ ਗਲੀ,ਸ਼ੇਖਾ ਬਾਜਾਰ,ਸ਼ੰਤੋਸ਼ੀ ਨਗਰ,ਆਦਰਸ਼ ਨਗਰ,ਸਰੀਂਹ ਤਹਿਸੀਲ ਨਕੋਦਰ
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …