ਆਈ ਤਾਜਾ ਵੱਡੀ ਖਬਰ
ਕਰੋਨਾ ਵਾਇਰਸ ਪ੍ਰਭਾਵ ਦਿਨ ਪਰ ਦਿਨ ਵਧਦਾ ਜਾ ਰਿਹਾ ਹੈ। ਲੱਖਾ ਦੀ ਗਿਣਤੀ ਵਿੱਚ ਕਰੋਨਾ ਸੰਕ੍ਰਮਿਤ ਕੇਸ ਦਰਜ ਕੀਤੇ ਜਾਂਦੇ ਹਨ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਆਪਣੀਆਂ ਜਾਨਾਂ ਗੁਆ ਰਹੇ ਹਨ। ਇਸ ਤੋਂ ਇਲਾਵਾ ਕਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਕਾਰਨ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਣ ਪ੍ਰਸ਼ਾਸਨ ਦੇ ਵੱਲੋਂ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ।
ਇਸ ਤਰ੍ਹਾਂ ਹੁਣ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ ਇਹ ਖਬਰ ਤੋਂ ਬਾਅਦ ਹਰ ਪਾਸੇ ਇਸ ਦੀ ਚਰਚਾ ਹੋ ਰਹੀ ਹੈ ਤੇ ਹਰ ਕੋਈ ਇਨ੍ਹਾਂ ਦੀ ਸਿਹਤਯਾਬੀ ਲਈ ਅਰਦਾਸਾਂ ਕਰ ਰਿਹਾ ਹੈ।ਦਰਅਸਲ ਇਹ ਮੰਦਭਾਗੀ ਖਬਰ ਅਕਾਲ ਤਖਤ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਨਾਲ ਸਬੰਧਿਤ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਗਿਆਨੀ ਭਗਵਾਨ ਸਿੰਘ ਦੀ ਸਿਹਤ ਖ਼ਰਾਬ ਚੱਲ ਰਹੀ ਹੈ ਪਰ ਹੁਣ ਅਚਾਨਕ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ ਜਿਸ ਕਾਰਨ ਉਨ੍ਹਾਂ ਨੂੰ ਜੇਰੇ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਸਪੁੱਤਰ ਭਾਈ ਪਰਵਿੰਦਰ ਸਿੰਘ ਨੇ ਦੱਸਿਆ ਹੈ ਕਿ ਗਿਆਨੀ ਭਗਵਾਨ ਸਿੰਘ ਨੂੰ ਰਾਤ ਦੇ ਸਮੇ ਵਿਚ ਸਾਹ ਲੈਣ ਵਿਚ ਦਿੱਕਤ ਆ ਰਹੀ ਸੀ ਜਿਸ ਕਾਰਨ ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਚਾਟੀਵਿੰਡ ਗੇਟ ਵਿਚ ਲਿਜਾਇਆ ਗਿਆ। ਜਿੱਥੇ ਉਨ੍ਹਾਂ ਨੂੰ ਇਲਾਜ ਲਈ ਭਰਤੀ ਕਰਾਇਆ ਗਿਆ ਹੈ। ਦੱਸ ਦਈਏ ਕਿ ਉਨ੍ਹਾਂ ਦੀ ਕਰੋਨਾ ਰਿਪੋਰਟ ਨਕਰਾਤਮਕ ਪਾਈ ਗਈ ਹੈ।
ਇਸ ਤੋਂ ਇਲਾਵਾ ਜਦੋਂ ਇਸ ਖ਼ਬਰ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪਤਾ ਲੱਗਾ ਤਾਂ ਉਨ੍ਹਾਂ ਦੇ ਵਲੋ ਨਿਜੀ ਸਹਾਇਕ ਅਮਰੀਕ ਸਿੰਘ ਲਤੀਫਪੁਰ ਨਾਲ ਸੰਪਰਕ ਕੀਤਾ ਗਿਆ ਤੇ ਉਨ੍ਹਾਂ ਨੂੰ ਕਿਹਾ ਗਿਆ ਕਿ ਉਹ ਸ੍ਰੀ ਗੁਰੂ ਰਾਮਦਾਸ ਹਸਪਤਾਲ ਦੇ ਡਾਕਟਰ ਨਾਲ ਸੰਪਰਕ ਕਰਨ ਤਾਂ ਜੋ ਗਿਆਨੀ ਭਗਵਾਨ ਸਿੰਘ ਦੇ ਇਲਾਜ ਵਿਚ ਕੋਈ ਕਮੀ ਨਾ ਆਵੇ। ਦਰਅਸਲ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਉਨ੍ਹਾਂ ਦੀ ਸਿਹਤ ਕਾਫ਼ੀ ਖਰਾਬ ਚੱਲ ਰਹੀ ਹੈ। ਇਸ ਕਾਰਨ ਹਰ ਕੋਈ ਉਨ੍ਹਾਂ ਦੀ ਚੰਗੀ ਸਿਹਤ ਲਈ ਹਰ ਕੋਈ ਅਰਦਾਸ ਕਰ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …