ਆਈ ਤਾਜਾ ਵੱਡੀ ਖਬਰ
ਸੜਕ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਕਾਰਨ ਕਈ ਸਾਰੀਆਂ ਕੀਮਤੀ ਜਾਨਾਂ ਦਾ ਨੁਕਸਾਨ ਹੋ ਰਿਹਾ ਹੈ। ਭਾਵੇਂ ਟ੍ਰੈਫਿਕ ਪੁਲਿਸ ਨੇ ਵੱਲੋਂ ਕਈ ਤਰ੍ਹਾਂ ਦੀਆਂ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ ਜਾਂ ਨਿਯਮ ਬਣਾਏ ਜਾਂਦੇ ਹਨ ਜਿਸ ਨਾਲ ਲੋਕਾਂ ਨੂੰ ਰਾਹਤ ਮਿਲ ਜਾਵੇ ਪਰ ਕਈ ਵਾਰੀ ਅਣਗਹਿਲੀ ਕਾਰਨ ਜਾਂ ਨਿਯਮਾਂ ਦੀ ਉਲੰਘਣਾ ਕਰਨ ਕਾਰਨ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਸੜਕ ਉੱਤੇ ਵਾਹਨਾਂ ਦੀ ਵਰਤੋਂ ਕਰਦੇ ਸਮੇਂ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ ਕਿਉਂਕਿ ਜੇਕਰ ਇਕ ਵਾਰ ਕੋਈ ਵੱਡੀ ਗਲਤੀ ਹੋ ਜਾਵੇ ਤਾਂ ਉਸ ਦਾ ਖਮਿਆਜ਼ਾ ਸਾਰੀ ਉਮਰ ਭੋਗਣਾ ਪੈਂਦਾ ਹੈ। ਇਸੇ ਕਰਕੇ ਕਿਹਾ ਜਾਂਦਾ ਹੈ ਕਿ ਬਚਾਅ ਵਿੱਚ ਹੀ ਬਚਾਅ ਹੈ। ਪਰ ਇਹ ਦੁਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ।
ਇਸੇ ਤਰ੍ਹਾਂ ਹੁਣ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦਰ ਅਸਲ ਪੰਜਾਬ ਦੇ ਇਸ ਇਲਾਕੇ ਵਿਚ ਰੂਹ ਕੰਬਾਉ ਵੱਡਾ ਸੜਕ ਹਾਦਸਾ ਵਾਪਰ ਗਿਆ ਜਿਸ ਨਾਲ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਹੈ।ਦਰਅਸਲ ਇਹ ਹਾਦਸਾ ਅਮਰਗੜ੍ਹ-ਚੌਦਾਂ ਸੜਕ ਉਤੇ ਵਾਪਰਿਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਐਨਾ ਭਿ-ਆ-ਨ-ਕ ਸੀ ਕਿ ਇਕ ਨੌਜਵਾਨ ਵਿਅਕਤੀ ਦੀ ਮੌਕੇ ਤੇ ਮੌਤ ਹੋ ਗਈ ਇੱਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਦੱਸੀਏ ਕਿ ਮ੍ਰਿਤਕ ਨੌਜਵਾਨ ਦੀ ਉਮਰ 20 ਸਾਲਾਂ ਦੀ ਸੀ।
ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਪਿੰਡ ਚੌਂਦਾ ਵਿਚ ਫਰਨੀਚਰ ਦੀ ਦੁਕਾਨ ਹੈ। ਉਸ ਦਾ ਪੁੱਤਰ ਇਸਲਾਮ ਉਰਫ਼ ਹਾਰੂਨ ਮੁਹੰਮਦ ਉਹਨਾਂ ਦੀ ਫਰਨੀਚਰ ਦੀ ਦੁਕਾਨ ਤੇ ਕੰਮ ਕਰਦੇ ਲੜਕੇ ਮੁਹੰਮਦ ਅਜ਼ੀਮ ਵਾਸੀ ਜਮਾਲਪੁਰ ਨੂੰ ਆਪਣੇ ਨਾਲ ਕਾਰ ਵਿਚ ਲੈ ਕੇ ਗਿਆ ਸੀ। ਪਰ ਰਸਤੇ ਵਿਚ ਉਨ੍ਹਾਂ ਦੀ ਕਾਰ ਦਰੱਖਤਾਂ ਵਿੱਚ ਟਕਰਾ ਗਈ ਜਿਸ ਨਾਲ ਇਹ ਹਾਦਸਾ ਵਾਪਰ ਗਿਆ।
ਉਸ ਨੇ ਦੱਸਿਆ ਕਿ ਉਸ ਦੇ ਪੁੱਤਰ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਦੁਕਾਨ ਤੇ ਕੰਮ ਕਰਨ ਵਾਲੇ ਨੌਜਵਾਨ ਦੇ ਗੰਭੀਰ ਸੱਟਾਂ ਲੱਗੀਆਂ ਹਨ। ਜਿਸ ਨੂੰ ਜੇਰੇ ਇਲਾਜ ਲਈ ਸਰਕਾਰੀ ਹਸਪਤਾਲ ਅਮਰਗੜ੍ਹ ਵਿਚ ਲਜਾਇਆ ਗਿਆ ਪਰ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਉਸ ਨੂੰ ਰੈਫਰ ਕਰ ਦਿੱਤਾ ਗਿਆ। ਪੁਲਿਸ ਵੱਲੋਂ ਬਿਆਨਾਂ ਦੇ ਅਧਾਰ ਤੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …