ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਇਸ ਸਮੇਂ ਕਰੋਨਾ ਦੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ ਜਿਸ ਨੂੰ ਦੇਖਦੇ ਹੋਏ ਹੀ ਸੂਬਾ ਸਰਕਾਰ ਵੱਲੋਂ ਕੀਤੀ ਗਈ ਅੱਜ ਦੀ ਮੀਟਿੰਗ ਵਿੱਚ ਲਗਾਈਆਂ ਪਾਬੰਦੀਆਂ ਨੂੰ 10 ਜੂਨ ਤੱਕ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਉਥੇ ਹੀ ਸੂਬਾ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਾ ਮੈਜਿਸਟ੍ਰੇਟਾਂ ਨੂੰ ਕਰੋਨਾ ਦੀ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ ਉਥੇ ਹੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲਿਆਂ ਵਿਚ ਵੱਧ ਪ੍ਰਭਾਵਤ ਹੋਣ ਵਾਲੇ ਖੇਤਰਾਂ ਨੂੰ ਮਾਈਕਰੋ ਕੰਟੇਨਮੈਂਟ ਜੋਨ ਐਲਾਨਿਆ ਜਾ ਰਿਹਾ ਹੈ ,ਤਾਂ ਜੋ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਸੂਬਾ ਸਰਕਾਰ ਵੱਲੋਂ ਜਿਥੇ ਮਿੰਨੀ ਤਾਲਾਬੰਦੀ ਕੀਤੀ ਗਈ ਹੈ ਉੱਥੇ ਹੀ ਰਾਤ ਦਾ ਕਰਫਿਊ ਵੀ ਲਗਾਤਾਰ ਜਾਰੀ ਹੈ।
ਪੰਜਾਬ ਵਿੱਚ ਕਰੋਨਾ ਕਰਕੇ ਹੋ ਰਹੀਆਂ ਜ਼ਿਆਦਾਤਰ ਮੌਤਾਂ ਦੇ ਕਾਰਨ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵੀ ਵਧੇਰੇ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਦੀ ਮੋਹਰਲੀ ਕਤਾਰ ਵਿੱਚ ਸ਼ਾਮਲ ਹੋ ਗਿਆ ਹੈ। ਜਿਥੇ ਲਗਾਤਾਰ ਕਰੋਨਾ ਕੇਸਾਂ ਵਿੱਚ ਇਜ਼ਾਫਾ ਦਰਜ ਕੀਤਾ ਜਾ ਰਿਹਾ ਹੈ। ਉਥੇ ਹੀ ਮੌਤਾਂ ਦਾ ਅੰਕੜਾ ਵੀ ਲਗਾਤਾਰ ਵਧ ਰਿਹਾ ਹੈ। ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਕੋਰੋਨਾ ਕਾਰਨ ਬਹੁਤ ਜ਼ਿਆਦਾ ਮੌਤਾਂ ਹੋ ਰਹੀਆਂ ਹਨ ਅਤੇ ਇਨ੍ਹਾਂ ਲਾਸ਼ਾਂ ਦੇ ਅੰਤਿਮ ਸੰਸਕਾਰ ਲਈ ਲੱਕੜ ਦੀ ਕਮੀਂ ਹੋ ਰਹੀ ਹੈ। ਅਜਿਹੇ ਦੁੱਖ ਭਰੇ ਸਮੇਂ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬੇ ਅੰਦਰ ਵਣ ਵਿਭਾਗ ਦੇ ਸਾਰੇ ਅਫਸਰਾਂ ਨੂੰ ਇਨ੍ਹਾਂ ਲਾਸ਼ਾਂ ਦੇ ਅੰਤਿਮ ਸਸਕਾਰ ਲਈ ਦਰੱਖਤਾਂ ਦੀ ਕਟਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਤਾਂ ਜੋ ਕਰੋਨਾ ਨਾਲ ਹੋਣ ਵਾਲੀਆਂ ਮੌਤਾਂ ਤੋਂ ਬਾਅਦ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਜਲਾਉਣ ਵਿਚ ਲੱਕੜ ਦੀ ਕਮੀ ਨਾ ਆਵੇ। ਇਸ ਲਈ ਸਰਕਾਰ ਵੱਲੋਂ ਇਹ ਅਦੇਸ਼ ਜਾਰੀ ਕੀਤਾ ਗਿਆ ਹੈ ਕਿ ਪਿਛਲੇ ਸਾਲ ਤੋਂ ਕਈ ਸੁੱਕੇ ਪਏ ਰੁੱਖਾਂ ਦੀ ਕਟਾਈ ਸ਼ੁਰੂ ਕੀਤੀ ਜਾਵੇ। ਅਗਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਸ ਆਦੇਸ਼ ਦੀ ਕਿਸੇ ਵੀ ਵਣ ਵਿਭਾਗ ਦੇ ਅਧਿਕਾਰੀ ਵੱਲੋਂ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਜਿੱਥੇ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਕਮੀ ਆਈ ਹੈ ਉਥੇ ਹੀ ਮੌਤ ਦੇ ਅੰਕੜਿਆਂ ਵਿਚ ਤੇਜੀ ਆਈ ਹੈ। ਪੰਜਾਬ ਵਿੱਚ ਕੋਰੋਨਾ ਨਾਲ ਪ੍ਰਭਾਵਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਕਈ ਰਾਜਾਂ ਦੇ ਵਿੱਚ ਕਾਫੀ ਜ਼ਿਆਦਾ ਹੋ ਰਹੀ ਹੈ। ਮ੍ਰਿਤਕ ਲਾਸ਼ਾਂ ਦੇ ਵਾ ਵਾਸਤੇ ਕਾਪੋਰੇਸ਼ਨ ਨੂੰ ਵੀ ਰੁੱਖਾਂ ਦੀ ਕਟਾਈ ਕਰਨ ਵਾਸਤੇ ਕਿਹਾ ਹੈ ਅਗਰ ਉਸ ਵਿੱਚ ਕੋਈ ਸਮੱਸਿਆ ਆਉਂਦੀ ਹੈ ਤਾਂ ਬਣ ਵਿਭਾਗ ਵੱਲੋਂ ਇਸ ਦਾ ਹੱਲ ਕੱਢਿਆ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …