ਆਈ ਤਾਜਾ ਵੱਡੀ ਖਬਰ
ਸਰਕਾਰ ਵੱਲੋਂ ਜਿੱਥੇ ਦੇਸ਼ ਵਿੱਚ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਦੀ ਤੰਦਰੁਸਤ ਸਿਹਤ ਨੂੰ ਬਰਕਰਾਰ ਰੱਖਣ ਲਈ ਕਈ ਤਰ੍ਹਾਂ ਦੇ ਕਦਮ ਵੀ ਚੁੱਕੇ ਜਾਂਦੇ ਹਨ। ਸਰਕਾਰ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਵੀ ਲੋਕਾਂ ਵਿਚ ਉਨ੍ਹਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਪ੍ਰਤੀ ਜਾਗਰੂਕ ਕਰਨ ਲਈ ਸਮੇਂ ਸਮੇਂ ਤੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਸਰਕਾਰ ਵੱਲੋਂ ਅੱਜ ਕਰੋਨਾ ਦੇ ਦੌਰ ਵਿੱਚ ਵੀ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਬਹੁਤ ਸਾਰੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਤਾਂ ਜੋ ਲੋਕਾਂ ਨੂੰ ਕਰੋਨਾ ਤੋਂ ਬਚਾ ਕੇ ਸੁਰੱਖਿਅਤ ਰੱਖਿਆ ਜਾ ਸਕੇ।
ਪੰਜਾਬ ਵਿੱਚ ਇਥੇ ਔਰਤਾਂ ਲਈ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਰਕਾਰ ਨੇ ਸ਼ੁਰੂ ਕੀਤਾ ਹੈ ਇਹ ਕੰਮ। ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ ਉਥੇ ਹੀ ਸੂਬਾ ਸਰਕਾਰ ਵੱਲੋਂ ਔਰਤਾਂ ਦੇ ਹਿੱਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਪਹਿਲਾ ਮੁਫ਼ਤ ਸਹੂਲਤ ਜਾਰੀ ਕੀਤੀ ਗਈ ਸੀ। ਹੁਣ ਸਰਕਾਰ ਵੱਲੋਂ ਨੌਜਵਾਨ ਲੜਕੀਆਂ ਅਤੇ ਔਰਤਾਂ ਨੂੰ ਉਨ੍ਹਾਂ ਦੀ ਜ਼ਰੂਰਤ ਤੇ ਅਨੁਸਾਰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਇੱਕ ਨਵੇਂ ਪ੍ਰੋਗਰਾਮ ਦਾ ਆਗਾਜ਼ ਕੀਤਾ ਜਾ ਰਿਹਾ ਹੈ ਜਿਸ ਨੂੰ ਪੰਜਾਬ ਦੇ ਜਿਲਾ ਸ਼ਹੀਦ ਭਗਤ ਸਿੰਘ ਉਡਾਨ ਨਾਮ ਦੇ ਪ੍ਰੋਗਰਾਮ ਨੂੰ ਜਾਗਰੂਕਤਾ ਪੈਦਾ ਕਰਨ ਲਈ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਮੁਹਿੰਮ ਦੇ ਵਿੱਚ ਜ਼ਿਲ੍ਹੇ ਦੀਆਂ ਲੜਕੀਆਂ ਅਤੇ ਔਰਤਾਂ ਜੋ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੀਆਂ ਹੋਣ ਉਨ੍ਹਾਂ ਨੂੰ ਮੁਫਤ ਸੈਨੇਟਰੀ ਪੈਡ ਮੁਹਈਆ ਕਰਵਾਏ ਜਾਣਗੇ। ਇਸ ਮੀਟਿੰਗ ਦੌਰਾਨ ਹਾਜ਼ਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਸਿਕ ਧਰਮ ਦੌਰਾਨ ਸਾਰੀਆਂ ਲੜਕੀਆਂ ਲਈ ਸੈਨਟਰੀ ਪੈਡ ਖਰੀਦਣੇ ਪਹੁੰਚ ਵਿੱਚ ਨਹੀਂ ਹੁੰਦੇ। ਜਿਸ ਕਾਰਨ ਉਨ੍ਹਾਂ ਨੂੰ ਘਰੇਲੂ ਤਰੀਕੇ ਅਪਣਾਉਣੇ ਪੈਂਦੇ ਹਨ , ਜਿਸ ਨਾਲ ਪੜ੍ਹਾਈ ਦਾ ਵੀ ਨੁਕਸਾਨ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੀਆਂ ਲੜਕੀਆਂ ਨੂੰ ਸੈਨੇਟਰੀ ਪੈਡ ਮੁਹਈਆ ਕਰਵਾਏ ਜਾਂਦੇ ਹਨ। ਹੁਣ ਨਵੀਂ ਸਕੀਮ ਉਡਾਣ ਰਾਹੀਂ ਵੀ ਪੜ੍ਹਾਈ ਕਰ ਰਹੀਆਂ, ਝੁੱਗੀਆਂ ਝੌਂਪੜੀਆਂ ਵਿਚ ਰਹਿਣ ਵਾਲੀਆਂ ਔਰਤਾਂ, ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੀਆਂ ਬਹੁਤ ਸਾਰੀਆਂ ਲੜਕੀਆਂ ਇਸਦਾ ਫਾਇਦਾ ਲੈ ਸਕਦੀਆਂ ਹਨ। ਜ਼ਿਲ੍ਹੇ ਵਿੱਚ ਚੱਲ ਰਹੇ ਆਂਗਨਵਾੜੀ ਸੈਂਟਰਾਂ ਰਾਹੀਂ 50 ਲੜਕੀਆਂ ਜਾਂ ਔਰਤਾਂ ਨੂੰ ਇਸ ਸਕੀਮ ਦੇ ਤਹਿਤ ਸੈਨੇਟਰੀ ਪੈਡ ਮੁਹੱਇਆ ਕੀਤੇ ਜਾਣਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …