ਅੱਜ ਕੋਰੋਨਾ ਨੇ ਲੈ ਲਈਆਂ 50 ਜਾਨਾ ਅਤੇ ਮਿਲੇ ਏਨੇ ਜਿਆਦਾ ਪੌਜੇਟਿਵ
ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰ – ਤਾ ਦੀ ਗਲ੍ਹ ਹੈ।
ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾ ਵਾਇਰਸ ਦੇ 1136 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 41779 ਹੋ ਗਈ ਹੈ। ਅੱਜ ਕੋਰੋਨਾ ਵਾਇਰਸ ਨਾਲ 50 ਲੋਕਾਂ ਦੀ ਮੌਤ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1086 ਹੋ ਗਈ ਹੈ।
ਐਤਵਾਰ ਨੂੰ 1136 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ 242 ਮਰੀਜ਼ ਲੁਧਿਆਣਾ ਤੋਂ, 188 ਪਟਿਆਲਾ ਤੋਂ ਅਤੇ 107 ਜਲੰਧਰ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 2226 ਮਰੀਜ਼ ਸਿਹਤਯਾਬ ਹੋਏ ਹਨ।ਅੱਜ ਸਭ ਤੋਂ ਵੱਧ 19 ਮੌਤਾਂ ਪਟਿਆਲਾ ‘ਚ ਹੋਈਆਂ ਹਨ।ਇਸ ਤੋਂ ਇਲਾਵਾ ਫਾਜ਼ਿਲਕਾ -1, ਫਿਰੋਜ਼ਪੁਰ -2, ਗੁਰਦਾਸਪੁਰ -6, ਹੁਸ਼ਿਆਰਪੁਰ -2, ਜਲੰਧਰ -7, ਕਪੂਰਥਲਾ -1, ਲੁਧਿਆਣਾ -9, ਮੁਕਤਸਰ -1,ਸੰਗਰੂਰ -1 ਅਤੇ ਤਰਨਤਾਰਨ -1 ਮੌਤ ਦਰਜ ਕੀਤੀ ਗਈ ਹੈ।
ਸੂਬੇ ‘ਚ ਕੁੱਲ 907160 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 41779 ਮਰੀਜ਼ ਕੋਰੋਨਾਵਾਇਰਸ ਨਾਲ ਸੰ ਕ ਰ ਮਿ – ਤ ਟੈਸਟ ਕੀਤੇ ਗਏ ਹਨ।ਜਦਕਿ 26528 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 14165 ਲੋਕ ਐਕਟਿਵ ਮਰੀਜ਼ ਹਨ।
ਕੋਰੋਨਾ ਨੇ ਸਾਰੇ ਪਾਸੇ ਹਾਹਕਾਰ ਮਚਾਈ ਹੋਈ ਹੈ। ਪੰਜਾਬ ਚ ਵੀ ਹਰ ਰੋਜ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਆ ਰਹੇ ਹਨ ਹਰ ਰੋਜ ਹੀ ਲੋਕਾਂ ਦੀ ਜਾਨ ਵੀ ਇਸ ਵਾਇਰਸ ਨਾਲ ਜਾ ਰਹੀ ਹੈ। ਲੋਕ ਬਿੰਨਾ ਮਤਲਬ ਦੇ ਘਰਾਂ ਤੋਂ ਬਾਹਰ ਘੁੰਮਦੇ ਆਮ ਹੀ ਦੇਖੇ ਜਾ ਰਹੇ ਹਨ। ਜਦੋਂ ਪੰਜਾਬ ਵਿਚ 100 ਤੋਂ ਘਟ ਮਰੀਜ ਸਨ ਤਦ ਤਾਂ ਲੋਕ ਘਰਾਂ ਅੰਦਰ ਟਿਕ ਕੇ ਬੈਠੇ ਸਨ ਪਰ ਹੁਣ ਏਨੇ ਜਿਆਦਾ ਕੇਸਾਂ ਦੇ ਆਉਣ ਤੋਂ ਬਾਅਦ ਵੀ ਲੋਕੀ ਬਿਨਾ ਕੰਮ ਦੇ ਬਾਹਰ ਘੁੰਮ ਫਿਰ ਰਹੇ ਹਨ।ਜਿਸ ਨਾਲ ਇਹ ਵਾਇਰਸ ਤੇਜੀ ਨਾਲ ਫੈਲ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …