ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਗਏ ਹਨ। ਉਥੇ ਹੀ ਕੇਂਦਰ ਸਰਕਾਰ ਵੱਲੋਂ ਕਰੋਨਾ ਦੇ ਵਾਧੇ ਨੂੰ ਰੋਕਣ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਇਸ ਕਰੋਨਾ ਦੇ ਕਹਿਰ ਨੂੰ ਰੋਕਿਆ ਜਾ ਸਕੇ। ਉਥੇ ਹੀ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਕੇਂਦਰ ਸਰਕਾਰ ਵੱਲੋਂ ਗਰੀਬ ਵਰਗ ਦੇ ਲੋਕਾਂ ਨੂੰ ਕਰੋਨਾ ਦੇ ਦੌਰ ਵਿਚ ਆਰਥਿਕ ਮੰਦੀ ਦੇ ਚਲਦੇ ਹੋਏ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਤਾਂ ਜੋ ਲੋਕਾਂ ਨੂੰ ਆਰਥਿਕ ਮੰਦੀ ਦੇ ਕਾਰਣ ਮੁਸੀਬਤਾਂ ਦਾ ਸਾਹਮਣਾ ਨਾ ਕਰਨਾ ਪਵੇ।
ਕੇਂਦਰ ਸਰਕਾਰ ਨੇ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਇਹ ਵੱਡਾ ਐਲਾਨ ਕੀਤਾ ਹੈ ,ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਮੋਦੀ ਸਰਕਾਰ ਵੱਲੋਂ ਉਨ੍ਹਾਂ ਲੋਕਾਂ ਦੀ ਮਦਦ ਲਈ ਇਹ ਐਲਾਨ ਕੀਤਾ ਗਿਆ ਹੈ ਜਿਨ੍ਹਾਂ ਬੱਚਿਆਂ ਨੇ ਇਸ ਕਰੋਨਾ ਦੇ ਦੌਰ ਵਿੱਚ ਆਪਣੇ ਮਾਤਾ ਪਿਤਾ ਨੂੰ ਗੁਆ ਲਿਆ ਹੈ। ਉਨ੍ਹਾਂ ਪਰਵਾਰਾਂ ਨੂੰ ਪੀ ਐਮ ਕੇਅਰ ਫਾਰ ਚਿਲਡਰਨ ਯੋਜਨਾ ਦੇ ਅਧੀਨ ਮਦਦ ਮੁਹਈਆ ਕਰਵਾਈ ਜਾਵੇਗੀ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਕਿ ਸਮਾਜ ਦੇ ਰੂਪ ਵਿੱਚ ਇਹ ਸਾਡਾ ਫ਼ਰਜ਼ ਹੈ ਕਿ ਅਸੀਂ ਆਪਣੇ ਬੱਚਿਆਂ ਦੀ ਦੇਖਭਾਲ ਕਰੀਏ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਉਮੀਦ ਕਰੀਏ। ਉਨ੍ਹਾਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਅਸੀਂ ਉਨ੍ਹਾਂ ਦਾ ਸਮਰਥਨ ਕਰਨ ,ਉਨ੍ਹਾਂ ਦੀ ਰੱਖਿਆ ਕਰਨ ਲਈ ਸਭ ਕੁਝ ਕਰਾਂਗੇ। ਇਸ ਲਈ ਪ੍ਰਧਾਨਮੰਤਰੀ ਕੇਅਰ ਫੰਡ ਵਿੱਚੋਂ 18 ਸਾਲ ਦੀ ਉਮਰ ਤੱਕ ਦੇ 5 ਲੱਖ ਰੁਪਏ ਦਾ ਮੁਫਤ ਸਿਹਤ ਬੀਮਾ ਕੀਤਾ ਜਾਵੇਗਾ।
ਜਿਸ ਦਾ ਭੁਗਤਾਨ ਪ੍ਰਧਾਨ ਮੰਤਰੀ ਕੇਅਰ ਫੰਡ ਵਿਚੋਂ ਕੀਤਾ ਜਾਵੇਗਾ। ਅਨਾਥ ਹੋਏ ਅਜਿਹੇ ਬੱਚਿਆਂ ਨੂੰ 18 ਸਾਲ ਦੀ ਉਮਰ ਤੋਂ ਬਾਅਦ ਮਹੀਨਾਵਾਰ ਭੱਤਾ ਦਿੱਤਾ ਜਾਵੇਗਾ ਅਤੇ 23 ਸਾਲ ਦੇ ਹੋਣ ਤੱਕ ਦਸ ਲੱਖ ਰੁਪਏ ਦਾ ਫੰਡ ਦਿੱਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਇਹ ਵੀ ਦੱਸਿਆ ਕਿ ਕਰੋਨਾ ਕਾਰਨ ਆਪਣੇ ਮਾਤਾ-ਪਿਤਾ ਨੂੰ ਗੁਆਉਣ ਵਾਲੇ ਬੱਚਿਆਂ ਨੂੰ ਉੱਚ ਸਿੱਖਿਆ ਲਈ ਕਰਜ਼ੇ ਦੀ ਮਦਦ ਵੀ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਵੱਲੋਂ ਕੀਤੇ ਗਏ ਇਸ ਐਲਾਨ ਦੀ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …