ਆਈ ਤਾਜਾ ਵੱਡੀ ਖਬਰ
ਦਿੱਲੀ ਵਿੱਚ ਕਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਤੇ ਰੋਜ਼ਾਨਾ ਕਰੋ ਨਾ ਵਾਇਰਸ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। ਜਿਸ ਕਾਰਨ ਹਾਲਾਤ ਕਾਫ਼ੀ ਚਿੰਤਾਜਨਕ ਬਣੇ ਹੋਏ ਹਨ। ਅਜਿਹੇ ਹਾਲਾਤਾਂ ਦੇ ਚਲਦਿਆਂ ਪ੍ਰਸ਼ਾਸਨ ਅਤੇ ਸਰਕਾਰ ਦੇ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕੀਤੇ ਜਾ ਰਹੇ ਹਨ ਤਾਂ ਜੋ ਕਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਤੇ ਰੋਕ ਲਗਾਈ ਜਾ ਸਕੇ।
ਜੇਕਰ ਦਿੱਲੀ ਸਰਕਾਰ ਦੀ ਗੱਲ ਕਰੀਏ ਤਾਂ ਪਿਛਲੇ ਲੰਮੇ ਸਮੇਂ ਤੋਂ ਕਰੋਨਾ ਵਾਇਰਸ ਦੀ ਦੂਜੀ ਲਹਿਰ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਉੱਥੇ ਹੀ ਸਰਕਾਰ ਦੇ ਵੱਲੋਂ ਆਮ ਲੋਕਾਂ ਨੂੰ ਰਾਹਤ ਲਈ ਕੁਝ ਨਵੇਂ ਦਿਸ਼ਾ-ਨਿਰਦੇਸ਼ ਵੀ ਦਿੱਤੇ ਜਾ ਰਹੇ ਹਨ। ਪਰ ਹੁਣ ਦਿੱਲੀ ਸਰਕਾਰ ਦੇ ਵੱਲੋਂ ਅਚਾਨਕ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਇਸ ਲਈ ਦਿੱਲੀ ਵਾਸੀਆਂ ਲਈ ਇਹ ਖ਼ਬਰ ਅਹਿਮ ਹੈ।ਦਰਅਸਲ ਦਿੱਲੀ ਵਿੱਚ ਵਧ ਰਹੇ ਕਰਾਉਣ ਵਾਲਿਆਂ ਦੇ ਚਲਦਿਆਂ ਸਰਕਾਰ ਵੱਲੋਂ ਪਿਛਲੇ ਕੁਝ ਸਮੇਂ ਤੋਂ ਤਾਲਾਬੰਦੀ ਕੀਤੀ ਹੋਈ ਸੀ ਜਿਸ ਨੂੰ ਸਰਕਾਰ ਵੱਲੋਂ ਸਮੇਂ ਸਮੇਂ ਤੇ ਹਲਾਤ ਦੇ ਮੱਦੇਨਜ਼ਰ ਵਧਾਇਆ ਗਿਆ ਸੀ ਇਸੇ ਤਰ੍ਹਾਂ ਹੁਣ ਇਕ ਵਾਰ ਫਿਰ ਪ੍ਰਸ਼ਾਸਨ ਦੇ ਵੱਲੋਂ ਇਸ ਤਾਲਾਬੰਦੀ ਨੂੰ ਵਧਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਦੱਸ ਇਹ ਕੇ ਦਿੱਲੀ ਦੇ ਵਿਚ ਹੁਣ 7 ਜੂਨ ਦੀ ਸਵੇਰ 5 ਵਜੇ ਤੱਕ ਇਹ ਤਾਲਾਬੰਦੀ ਲਾਗੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਵੱਲੋਂ ਇਹ ਕਿਹਾ ਗਿਆ ਹੈ ਕਿ ਇਸ ਸਮੇਂ ਦੌਰਾਨ ਜ਼ਰੂਰੀ ਗਤੀਵਿਧੀਆਂ ਅਤੇ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ ਅਤੇ ਗ਼ੈਰ-ਜ਼ਰੂਰੀ ਗਤੀਵਿਧੀਆਂ ਅਤੇ ਆਵਾਜਾਈ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਸਿਰਫ ਕੰਸਟ੍ਰਕਸ਼ਨ ਅਤੇ ਫੈਕਟਰੀਆ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਰਾਹਤ ਦਿੱਤੀ ਗਈ ਹੈ।
ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ ਕਿ ਜੇਕਰ ਕੋਈ ਇਨ੍ਹਾਂ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰੇਗਾ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਲਈ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਬਿਨਾਂ ਜ਼ਰੂਰੀ ਕੰਮ ਤੋਂ ਘਰ ਤੋਂ ਬਾਹਰ ਨਾ ਨਿਕਲਣ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …