ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਇੱਕ ਤਾਂ ਕਰੋਨਾ ਕਾਰਨ ਹਾਹਾਕਾਰ ਮੱਚੀ ਹੋਈ ਹੈ। ਜਿਸ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਆਰਥਿਕ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਕਰੋਨਾ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਸੂਬੇ ਅੰਦਰ ਵਾਪਰਨ ਵਾਲੇ ਵੱਖ ਵੱਖ ਹਾਦਸਿਆਂ ਵਿੱਚ ਬਹੁਤ ਸਾਰੇ ਲੋਕ ਸ਼ਿਕਾਰ ਹੋ ਜਾਂਦੇ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵਾਪਰੇ ਬਹੁਤ ਸਾਰੇ ਸੜਕ ਹਾਦਸਿਆਂ ਵਿਚ ਕਈ ਲੋਕਾਂ ਦੀ ਜਾਨ ਜਾ ਚੁਕੀ ਹੈ ਅਤੇ ਉਸ ਤੋਂ ਬਿਨਾਂ ਹੋਰ ਕਈ ਤਰ੍ਹਾਂ ਦੇ ਹਾਦਸੇ ਵਾਪਰੇ ਹਨ ਤੇ ਕਰੋਨਾ ਦੇ ਚਲਦੇ ਹੋਏ ਬਹੁਤ ਸਾਰੇ ਲੋਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਜਿਨ੍ਹਾਂ ਦੀ ਕਮੀ ਉਹਨਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਪੰਜਾਬ ਵਿੱਚ ਚੜ੍ਹਦੀ ਜਵਾਨੀ ਵਿੱਚ ਮੁੰਡੇ ਨੂੰ ਇਸ ਤਰ੍ਹਾਂ ਮੌਤ ਮਿਲੀ ਹੈ ਕਿ ਦੇਖਣ ਵਾਲਿਆਂ ਦੀਆਂ ਵੀ ਧਾਹਾਂ ਨਿਕਲ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗਿੱਦੜਬਾਹਾ ਦੇ ਨੇੜਲੇ ਪਿੰਡ ਮਧੀਰ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ 18 ਸਾਲਾਂ ਦੇ ਨੌਜਵਾਨ ਲੜਕੇ ਦੀ ਮੌਤ ਨਹਾਉਣ ਗਏ ਸਮੇਂ ਨਹਿਰ ਵਿੱਚ ਡੁੱਬਣ ਕਾਰਨ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਗਰਮੀ ਦੇ ਚਲਦੇ ਹੋਏ ਪਿੰਡ ਦੇ ਕੁਝ ਨੌਜਵਾਨਾਂ ਵੱਲੋਂ ਨਹਿਰ ਵਿੱਚ ਨਹਾਉਣ ਲਈ ਜਾਣ ਦੀ ਯੋਜਨਾ ਬਣਾਈ ਗਈ।
ਉਥੇ ਹੀ ਇਹ ਨੌਜਵਾਨ ਜਸਕਰਨ ਸਿੰਘ ਉਰਫ ਹੈਪੀ ਪੁੱਤਰ ਪਰਮਜੀਤ ਸਿੰਘ ਵੀ ਆਪਣੇ ਦੋਸਤਾਂ ਨਾਲ ਨਹਿਰ ਵਿੱਚ ਨਹਾਉਣ ਲਈ ਪਿੰਡ ਗੁਰੂਸਰ ਨੇੜਿਓਂ ਲੰਘਦੀਆਂ ਨਹਿਰਾਂ ਵਿਚ ਨਹਾਉਣ ਚਲਾ ਗਿਆ। ਇਹ ਨੌਜਵਾਨ ਆਪਣੇ ਦੋਸਤਾਂ ਦੇ ਕਹਿਣ ਤੇ ਉਨ੍ਹਾਂ ਨਾਲ ਨਹਾਉਣ ਲਈ ਨਹਿਰ ਉਪਰ ਗਿਆ ਸੀ। ਇਹ ਨੌਜਵਾਨ ਇਕ ਬਾਂਹ ਤੋਂ ਅਪਾਹਿਜ ਦੱਸਿਆ ਗਿਆ ਹੈ। ਜਿਸ ਨੇ ਆਪਣੇ ਦੋਸਤਾਂ ਦੇ ਕਹਿਣ ਤੇ ਨਹਾਉਣ ਲਈ ਨਹਿਰ ਵਿਚ ਛਲਾਂਗ ਲਗਾ ਦਿੱਤੀ।
ਉਸ ਸਮੇਂ ਹੀ ਨਹਿਰ ਵਿਚ ਪਾਣੀ ਦੇ ਤੇਜ਼ ਬਹਾਅ ਹੋਣ ਕਾਰਨ ਜਸਕਰਨ ਸਿੰਘ ਉਰਫ ਹੈਪੀ ਨਹਿਰ ਵਿਚ ਡੁੱਬ ਗਿਆ। ਜਿਸ ਨੂੰ ਬਚਾਉਣ ਲਈ ਉਸ ਦੇ ਦੋਸਤਾਂ ਵੱਲੋਂ ਭਾਰੀ ਜੱਦੋਜਹਿਦ ਕੀਤੀ ਗਈ। ਪਰ ਉਹ ਸਫਲ ਨਹੀਂ ਹੋ ਸਕੇ। ਜਿਸ ਕਾਰਣ ਜਿੱਥੇ ਇਕ ਬਾਂਹ ਤੋਂ ਅਪਾਹਿਜ ਸੀ ਉਥੇ ਹੀ ਪਾਣੀ ਦੇ ਤੇਜ਼ ਬਹਾਅ ਹੋਣ ਕਾਰਨ ਵੀ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਘਟਨਾ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …