ਆਈ ਤਾਜਾ ਵੱਡੀ ਖਬਰ
ਚੀਨ ਦੇਸ਼ ਤੋਂ ਸ਼ੁਰੂ ਹੋਣ ਵਾਲੀ ਭਿਆਨਕ ਇਸ ਕਰੋਨਾ ਨੇ ਸਾਰੀ ਦੁਨੀਆਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਜਿੱਥੇ ਇਸ ਕਰੋਨਾ ਉਪਰ ਕਾਬੂ ਪਾ ਲਿਆ ਗਿਆ ਹੈ। ਉੱਥੇ ਹੀ ਇਸ ਕਰੋਨਾ ਦੀ ਦੂਜੀ ਲਹਿਰ ਨੇ ਭਾਰਤ ਦੇ ਬਹੁਤ ਸਾਰੇ ਸੂਬਿਆਂ ਨੂੰ ਵਧੇਰੇ ਪ੍ਰਭਾਵਿਤ ਕੀਤਾ ਹੈ। ਕੇਂਦਰ ਸਰਕਾਰ ਵੱਲੋਂ ਜਿਥੇ ਸਮੇਂ-ਸਮੇਂ ਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰੋਨਾ ਸਥਿਤੀ ਉਪਰ ਵਿਚਾਰ ਚਰਚਾ ਕੀਤੀ ਜਾਂਦੀ ਹੈ। ਉੱਥੇ ਹੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਤਾਂ ਜੋ ਇਸ ਕਰੋਨਾ ਉੱਪਰ ਠੱਲ ਪਾਈ ਜਾ ਸਕੇ।
ਹੁਣ ਅਚਾਨਕ ਇਥੇ 15 ਦਿਨਾਂ ਦੇ ਲਈ ਲਾਕ ਡਾਊਨ ਦਾ ਹੋ ਗਿਆ ਐਲਾਨ ,ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਕਰੋਨਾ ਦੀ ਦੂਜੀ ਲਹਿਰ ਨੇ ਜਿਥੇ ਸਾਰੇ ਭਾਰਤ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਇਸ ਦਾ ਸਭ ਤੋਂ ਵਧੇਰੇ ਅਸਰ ਮਹਾਰਾਸ਼ਟਰ ਸੂਬੇ ਉਪਰ ਪਿਆ ਹੈ। ਜਿੱਥੇ ਮੁੰਬਈ ਦੇ ਵਿਚ ਵੀ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਹੋਣ ਨਾਲ ਬਹੁਤ ਸਾਰੇ ਅਦਾਕਾਰ ਵੀ ਇਸ ਦੀ ਚਪੇਟ ਵਿਚ ਆ ਗਏ ਹਨ। ਉੱਥੇ ਹੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਦੀ ਸਰਕਾਰ ਨੇ ਮਹਾਰਾਸ਼ਟਰ ਦੇ ਵਿੱਚ ਲਾਗੂ ਕੀਤੇ ਗਏ ਲਾਕਡਾਊਨ ਨੂੰ ਹੋਰ 15 ਦਿਨਾਂ ਲਈ ਵਧਾਉਣ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਵੱਲੋਂ ਇਹ ਫੈਸਲਾ ਸੂਬੇ ਅੰਦਰ ਵਧ ਰਹੇ ਕੇਸਾਂ ਦੀ ਗਿਣਤੀ ਨੂੰ ਦੇਖਦੇ ਹੋਏ ਲਿਆ ਗਿਆ ਹੈ। ਤਾਂ ਜੋ ਇਸ ਤਾਲਾਬੰਦੀ ਨਾਲ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਰੋਕਿਆ ਜਾ ਸਕੇ। ਮੁੱਖ ਮੰਤਰੀ ਊਧਵ ਠਾਕਰੇ ਨੇ ਅੱਜ ਮਹਾਰਾਸ਼ਟਰ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਜ਼ਿਲ੍ਹਿਆਂ ਵਿੱਚ ਕਰੋਨਾ ਦੇ ਪ੍ਰਸਾਰ ਨੂੰ ਮੱਦੇਨਜ਼ਰ ਰੱਖਦੇ ਹੋਏ ਲਾਗੂ ਕੀਤੀ ਗਈ ਤਾਲਾਬੰਦੀ ਨੂੰ 15 ਦਿਨ ਹੋਰ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।
ਜਿਸ ਕਾਰਨ 15 ਦਿਨਾਂ ਲਈ ਪਾਬੰਦੀਆਂ ਵਧਾਈਆਂ ਜਾ ਰਹੀਆਂ ਹਨ। ਉਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਤਾਂ ਜੋ ਸੂਬੇ ਅੰਦਰ ਜਲਦ ਤੋਂ ਜਲਦ ਕਰੋਨਾ ਨੂੰ ਠੱਲ੍ਹ ਪਾਈ ਜਾ ਸਕੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …