ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਤੋਂ ਦੇਸ਼ ਅੰਦਰ ਸ਼ੁਰੂ ਹੋਈ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰ-ਭਾ-ਵਿ-ਤ ਕੀਤਾ ਹੈ। ਉੱਥੇ ਹੀ ਸਾਰੀ ਦੁਨੀਆਂ ਦੇ ਕੰਮ ਕਾਜ ਵੀ ਠੱਪ ਹੋਣ ਕਾਰਨ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਦੇਸ਼ ਅੰਦਰ ਕਰੋਨਾ ਦੇ ਕੇਸਾਂ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਇਸ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਸਰਕਾਰ ਵੱਲੋਂ ਜਿਥੇ ਬਹੁਤ ਸਾਰੀਆਂ ਥਾਵਾਂ ਤੇ ਤਾਲਾਬੰਦੀ ਕੀਤੀ ਗਈ ਹੈ। ਉੱਥੇ ਹੋਣ ਵਾਲੇ ਸਮਾਜਿਕ, ਧਾਰਮਿਕ ਅਤੇ ਰਾਜਨੀਤਕ ਇੱਕਠਾਂ ਉਪਰ ਵੀ ਪਾ-ਬੰ-ਦੀ ਲਗਾ ਦਿੱਤੀ ਗਈ ਹੈ। ਉਥੇ ਹੀ ਸਰਕਾਰ ਵੱਲੋਂ ਵਿਆਹ ਅਤੇ ਅੰਤਿਮ ਸੰਸਕਾਰ ਵਿਚ 10 ਵਿਅਕਤੀਆਂ ਦੇ ਸ਼ਾਮਲ ਹੋਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਤਾਂ ਜੋ ਵਧੇਰੇ ਲੋਕਾਂ ਨੂੰ ਇਕੱਠੇ ਹੋਣ ਤੋਂ ਰੋਕਿਆ ਜਾ ਸਕੇ।
ਪੰਜਾਬ ਵਿੱਚ ਇੱਥੇ 6 ਜੂਨ ਨੂੰ ਇਨ੍ਹਾਂ ਵੱਲੋਂ ਇੱਥੇ ਦਿੱਤਾ ਗਿਆ ਹੈ ਬੰਦ ਦਾ ਸੱਦਾ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਚਾਰ ਜਿਲਿਆਂ ਵਿੱਚ ਦਲ ਖਾਲਸਾ ਵੱਲੋਂ ਘੱਲੂਘਾਰਾ ਦੇ 37 ਸਾਲ ਪੂਰੇ ਹੋ ਜਾਣ ਤੇ ਕੁਝ ਪ੍ਰੋਗਰਾਮ ਉਲੀਕੇ ਗਏ ਹਨ। ਕਰੋਨਾ ਦੀਆਂ ਜਾਰੀ ਪਾਬੰਦੀਆਂ ਦੇ ਕਾਰਨ ਵਿਸ਼ਾਲ ਮਾਰਚ ਨਹੀਂ ਕੱਢਿਆ ਜਾ ਰਿਹਾ । ਉੱਥੇ ਹੀ ਖਾਲਸਾ ਦਲ ਵੱਲੋਂ 84 ਦੇ ਸ਼ਹੀਦਾਂ ਨੂੰ ਸਿਜਦਾ ਕਰਨ ਲਈ 6 ਜੂਨ ਨੂੰ ਅੰਮ੍ਰਿਤਸਰ ਨੂੰ ਬੰਦ ਰੱਖੇ ਜਾਣ ਦਾ ਸੱਦਾ ਦਿੱਤਾ ਗਿਆ ਹੈ।
ਉੱਥੇ ਹੀ ਇਸ ਬੰਦ ਨੂੰ ਪੂਰਨ ਤੌਰ ਤੇ ਬੰਦ ਰੱਖਣ ਲਈ ਸ਼ਹਿਰ ਵਾਸੀਆਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਪਾਰਟੀ ਦਫਤਰ ਵਿਖੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਹੋਇਆਂ ਕੰਵਰਪਾਲ ਸਿੰਘ ,ਪਰਮਜੀਤ ਸਿੰਘ ਟਾਂਡਾ ਅਤੇ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਦੱਸਿਆ ਹੈ ਕਿ ਘੱਲੂਘਾਰੇ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ 84 ਦੇ ਸ਼ਹੀਦ ਹੋਏ ਸਿੱਖਾਂ ਨੂੰ ਵੀ।
ਉਨ੍ਹਾਂ ਦੱਸਿਆ ਕਿ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਤੇ ਗੁਰਦੁਆਰਾ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ ਲੁਧਿਆਣਾ ਵਿਖੇ 3 ਜੂਨ ਨੂੰ, ਸ੍ਰੀ ਗੁਰੂ ਸਿੰਘ ਸਭਾ ਬਠਿੰਡਾ ਵਿਖੇ 4 ਜੂਨ ਅਤੇ ਭਾਈ ਗੁਰਦਾਸ ਹਾਲ ਅੰਮ੍ਰਿਤਸਰ ਵਿਖੇ 5 ਜੂਨ ਦੀ ਸ਼ਾਮ ਨੂੰ ਸਮਾਗਮ ਕੀਤੇ ਜਾਣਗੇ। ਜਥੇਬੰਦੀ ਵੱਲੋਂ ਹਰ ਸਾਲ ਘੱਲੂਘਾਰਾ ਯਾਦਗਾਰੀ ਵਿਸ਼ਾਲ ਮਾਰਚ ਕੱਢਿਆ ਜਾਂਦਾ ਸੀ। ਪਰ ਪਿਛਲੇ ਸਾਲ ਤੋ ਕਰੋਨਾ ਕਾਰਨ ਇਹ ਨਹੀਂ ਕੀਤਾ ਗਿਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …