ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਖੇਤੀ ਕਾਨੂੰਨਾਂ ਦੇ ਕਾਰਨ ਲੋਕਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਪਿਛਲੇ ਸਾਲ 26 ਨਵੰਬਰ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚਾ ਲਾ ਕੇ ਡਟੇ ਹੋਏ ਹਨ। ਜਿੱਥੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਉਥੇ ਹੀ ਕਿਸਾਨਾਂ ਨੇ ਕਿਹਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਵਿਰੋਧ ਦੇ ਚਲਦੇ ਹੋਏ ਬਹੁਤ ਸਾਰੀਆਂ ਸਿਆਸੀ ਸਖਸ਼ੀਅਤਾਂ ਵੱਲੋਂ ਭਾਜਪਾ ਦਾ ਸਾਥ ਛੱਡਿਆ ਜਾ ਰਿਹਾ ਹੈ।
ਜਿਸ ਨਾਲ ਭਾਜਪਾ ਨੂੰ ਬਹੁਤ ਸਾਰੀਆਂ ਜਗ੍ਹਾ ਉੱਪਰ ਜ਼ੋਰਦਾਰ ਝਟਕੇ ਲੱਗੇ ਹਨ। ਪਿਛਲੇ ਮਹੀਨਿਆਂ ਵਿੱਚ ਹੋਈਆਂ ਪੰਜਾਬ ਵਿੱਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੌਰਾਨ ਭਾਜਪਾ ਨੂੰ ਪੰਜਾਬ ਦੇ ਉਨ੍ਹਾਂ ਖੇਤਰਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਜਿਨ੍ਹਾਂ ਖੇਤਰਾਂ ਵਿੱਚ ਇਹ ਚੋਣਾਂ ਹੋਈਆਂ ਸਨ। ਨਵੇਂ ਖੇਤੀ ਕਾਨੂੰਨਾਂ ਦਾ ਕਰਕੇ ਭਾਜਪਾ ਨੂੰ ਹੁਣ ਵੱਡਾ ਝਟਕਾ ਲੱਗਾ ਹੈ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਜ਼ਿਲ੍ਹਾ ਜਲੰਧਰ ਵਿੱਚ ਉਤਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਮੰਡਲ ਨੰਬਰ 1 ਦੀਆਂ 10 ਮਹਿਲਾ ਆਗੂਆਂ ਵੱਲੋਂ ਖੇਤੀ ਕਾਨੂੰਨਾ ਕਾਰਨ ਕਿਸਾਨਾਂ ਦਾ ਸਾਥ ਦਿੰਦੇ ਹੋਏ ਭਾਜਪਾ ਦਾ ਸਾਥ ਛੱਡਦੇ ਹੋਏ , ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਕੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ।
ਜਿਸ ਨਾਲ ਭਾਜਪਾ ਨੂੰ ਜ਼ੋਰਦਾਰ ਝਟਕਾ ਲਗਾ ਹੈ। ਇਨ੍ਹਾਂ ਸਾਰੀਆਂ ਮਹਿਲਾ ਆਗੂਆਂ ਵੱਲੋਂ ਇੱਕ ਜੁੱਟ ਹੋ ਕੇ ਆਪਣੇ ਅਸਤੀਫੇ ਜ਼ਿਲ੍ਹਾ ਪ੍ਰਸ਼ਾਸਨ ਸੁਸ਼ੀਲ ਸ਼ਰਮਾ ਅਤੇ ਮਹਿਲਾ ਮੋਰਚਾ ਪ੍ਰਧਾਨ ਮੀਨੂ ਸ਼ਰਮਾ ਨੂੰ ਭੇਜ ਦਿੱਤੇ ਗਏ ਹਨ। ਇਸ ਬਾਬਤ ਜਦੋਂ ਮਹਿਲਾ ਮੋਰਚਾ ਦੀ ਪ੍ਰਧਾਨ ਮੀਨੂੰ ਸ਼ਰਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਜਵਾਬ ਦਿੰਦੇ ਹੋਏ ਕਿਹਾ ਕਿ ਉਹ ਅਸਤੀਫਾ ਦੇਣ ਵਾਲੀਆਂ ਮਹਿਲਾਵਾਂ ਨੂੰ ਨਹੀਂ ਜਾਣਦੇ। ਉਨ੍ਹਾਂ ਕਿਹਾ ਕਿ ਭਾਜਪਾ ਦੇ 14 ਮੰਡਲਾਂ ਵਿੱਚੋਂ ਅਜੇ ਚਾਰ ਦਾ ਗਠਨ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਸਿਰਫ ਮਨਜੀਤ ਕੌਰ ਨੂੰ ਜ਼ਿਲ੍ਹਾ ਸਕੱਤਰ ਦੇ ਅਹੁਦੇ ਤੇ ਨਿਯੁਕਤ ਕੀਤਾ ਗਿਆ ਹੈ। ਅਸਤੀਫਾ ਦੇਣ ਵਾਲੀਆਂ ਔਰਤਾਂ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ।
ਉਧਰ ਅਸਤੀਫਾ ਦੇਣ ਵਾਲੀਆਂ ਮਹਿਲਾ ਆਗੂਆਂ ਵਿੱਚ ਭਾਜਪਾ ਮਹਿਲਾ ਮੋਰਚੇ ਦੀ ਮੰਡਲ ਨੰਬਰ ਇੱਕ ਦੀ ਸੈਕਟਰੀ ਰਣਜੀਤ ਕੌਰ, ਬਲਵਿੰਦਰ ਕੌਰ, ਪਰਦੀਪ ਕੌਰ, ਹਰਜਿੰਦਰ ਕੌਰ, ਮਹਿਲਾ ਮੋਰਚੇ ਦੀ ਜ਼ਿਲ੍ਹਾ ਸਕੱਤਰ ਮਨਜੀਤ ਕੌਰ, ਮੰਡਲ ਕਾਰਜਕਾਰਨੀ ਮੈਂਬਰ ਜੋਗਿੰਦਰ ਕੌਰ, ਕੁਲਜੀਤ ਕੌਰ, ਕਮਲੇਸ਼ ਕੌਰ, ਪਰਮਜੀਤ ਕੌਰ ਸ਼ਾਮਲ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …