ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਲੋਕਾਂ ਦੀ ਭਲਾਈ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਜਿੱਥੇ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਮਦਦ ਲਈ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ, ਉਥੇ ਹੀ ਹਸਪਤਾਲ ਵਿੱਚ ਆਕਸੀਜਨ ਦੀ ਕਮੀ ਹੋਣ ਤੇ ਉਹ ਸਾਰੀਆਂ ਸੰਸਥਾਵਾਂ ਵੱਲੋਂ ਆਕਸੀਜਨ ਦੇ ਲੰਗਰ ਤੱਕ ਲਗਾਏ ਗਏ ਹਨ। ਇਸ ਤੋ ਇਲਾਵਾ ਕਿਸਾਨੀ ਸੰਘਰਸ਼ ਦੇ ਵਿੱਚ ਕਿਸਾਨਾਂ ਨੂੰ ਸਮਰਥਨ ਦੇਣ ਲਈ ਵੀ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਕਿਸਾਨਾਂ ਨੂੰ ਬਣਦਾ ਯੋਗਦਾਨ ਦਿੱਤਾ ਜਾ ਰਿਹਾ ਹੈ। ਉੱਥੇ ਹੀ ਦੇਸ਼ ਦੀਆਂ ਕੁਝ ਅਜਿਹੀਆਂ ਸੰਸਥਾਵਾਂ ਵੀ ਹਨ ਜੋ ਕਿਸੇ ਨਾ ਕਿਸੇ ਕਾਰਨ ਚਰਚਾ ਦਾ ਵਿਸ਼ਾ ਬਣ ਜਾਂਦੀਆਂ ਹਨ।
ਹੁਣ ਜਮਾਨਤ ਮਿਲਣ ਤੋਂ ਬਾਅਦ ਰਾਮ ਰਹੀਮ ਬਾਰੇ ਆ ਗਈ ਹੈ ਇਹ ਵੱਡੀ ਖਬਰ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਪਿਛਲੇ ਕੁਝ ਸਮੇਂ ਤੋਂ ਉਮਰ ਕੈਦ ਦੀ ਸਜ਼ਾ ਅਧੀਨ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਹਨ ਅਤੇ ਆਪਣੀ ਸਜ਼ਾ ਕੱਟ ਰਹੇ ਹਨ। ਪਿਛੇ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਸਿਹਤ ਖਰਾਬ ਹੋਣ ਤੇ ਰੋਹਤਕ ਦੇ ਪੀਜੀਆਈ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਸੀ, ਜਿੱਥੇ ਠੀਕ ਹੋਣ ਉਪਰੰਤ ਮੁੜ ਤੋਂ ਜੇਲ ਵਿਚ ਭੇਜ ਦਿੱਤਾ ਗਿਆ ਸੀ।
ਉਸ ਪਿਛੋਂ ਉਨ੍ਹਾਂ ਨੂੰ ਪੈਰੋਲ ਉਪਰ ਆਪਣੀ ਮਾਤਾ ਨੂੰ ਮਿਲਣ ਲਈ ਵੀ ਭੇਜਿਆ ਗਿਆ ਸੀ। ਹੁਣ ਇਕ ਵਾਰ ਫਿਰ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਦੀ ਤਬੀਅਤ ਜੇਲ੍ਹ ਅੰਦਰ ਹੀ ਵਿਗੜਨ ਕਾਰਨ ਉਨ੍ਹਾਂ ਨੂੰ ਪੀ.ਜੀ.ਆਈ. ਰੋਹਤਕ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾ 12 ਮਈ ਨੂੰ ਵੀ ਬਲੱਡ ਪ੍ਰੈਸ਼ਰ ਦੀ ਸਮੱਸਿਆ ਕਾਰਨ ਰਾਮ ਰਹੀਮ ਨੂੰ ਇਸੇ ਹਸਪਤਾਲ ਵਿਚ ਲਿਆਂਦਾ ਗਿਆ ਸੀ।
ਪਰ ਇਸ ਵਾਰ ਹੁਣ ਰਾਮ ਰਹੀਮ ਨੂੰ ਪੇਟ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਪੀ.ਜੀ.ਆਈ. ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ। ਉਨ੍ਹਾਂ ਦੀ ਸਿਹਤ ਖਰਾਬ ਹੋਣ ਤੇ ਅੱਜ ਸਵੇਰੇ 7 ਵਜੇ ਦੇ ਕਰੀਬ ਸਖ਼ਤ ਸੁਰੱਖਿਆ ਵਿਚਕਾਰ ਜੇਲ੍ਹ ਤੋਂ ਪੀ.ਜੀ.ਆਈ. ਲਿਆਂਦਾ ਗਿਆ। ਜਿੱਥੇ ਉਹ ਜੇਰੇ ਇਲਾਜ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਕਰੜੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੀ ਸਿਹਤ ਬਾਰੇ ਅਜੇ ਡਾਕਟਰ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …