ਆਈ ਤਾਜਾ ਵੱਡੀ ਖਬਰ
ਇਸ ਸਮੇਂ ਜਿਥੇ ਦੇਸ਼ ਅੰਦਰ ਕਰੋਨਾ ਦੀ ਸਥਿਤੀ ਭਿ-ਆ-ਨ-ਕ ਹੋ ਗਈ ਹੈ ਉੱਥੇ ਹੀ ਸਰਕਾਰ ਵੱਲੋਂ ਵੱਖ ਵੱਖ ਸੂਬਿਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਪੰਜਾਬ ਵਿੱਚ ਕਰੋਨਾ ਦੀ ਸਥਿਤੀ ਨੂੰ ਕਾਬੂ ਹੇਠ ਕਰਨ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ, ਤਾਂ ਜੋ ਕਰੋਨਾ ਦੇ ਮਾਮਲਿਆਂ ਨੂੰ ਠੱਲ ਪਾਈ ਜਾ ਸਕੇ। ਉੱਥੇ ਹੀ ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਨੂੰ ਵੇਖਦੇ ਹੋਏ ਹੀ ਬਹੁਤ ਸਾਰੀਆਂ ਪਾਰਟੀਆਂ ਦੇ ਉਮੀਦਵਾਰ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
ਹੁਣ ਸੁਖਪਾਲ ਸਿੰਘ ਖਹਿਰਾ ਬਾਰੇ ਵੀ ਇਕ ਵੱਡੀ ਖਬਰ ਸਾਹਮਣੇ ਆਈ ਹੈ, ਜਿਸ ਬਾਰੇ ਸਾਰੇ ਸੋਚ ਰਹੇ ਸਨ ,ਉਹੀ ਹੋਇਆ ਹੈ। ਇਸ ਸਮੇਂ ਪੰਜਾਬ ਦੀ ਸਿਆਸਤ ਆਉਣ ਵਾਲੀਆਂ ਚੋਣਾਂ ਨੂੰ ਵੇਖਦੇ ਹੋਏ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਅੱਜ ਪੰਜਾਬ ਕਾਂਗਰਸ ਦੇ ਫੇਸਬੁੱਕ ਪੇਜ ਤੇ ਸੁਖਪਾਲ ਖਹਿਰਾ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਮੈਂਬਰ ਰਹੇ ਜਗਦੇਵ ਸਿੰਘ ਕਮਾਲੂ ਜੋ ਕਿ ਸੁਖਪਾਲ ਸਿੰਘ ਖਹਿਰਾ ਦੇ ਸਾਥੀ ਹਨ ਉਹ ਵੀ ਉਨ੍ਹਾਂ ਦੇ ਨਾਲ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਅੱਜ ਕਾਂਗਰਸ ਪਾਰਟੀ ਵੱਲੋਂ ਕੀਤੇ ਗਏ ਇਕ ਸਮਾਰੋਹ ਦੌਰਾਨ ਇਨ੍ਹਾਂ ਵਿਧਾਇਕਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਹੋਣ ਤੇ ਜੀ ਆਇਆਂ ਆਖਿਆ ਗਿਆ ਹੈ।
ਇਸ ਬਾਰੇ ਗੱਲਬਾਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਸੀਨੀਅਰ ਨੇਤਾਵਾਂ ਨੂੰ ਪਾਰਟੀ ਵਿਚ ਸ਼ਾਮਲ ਕਰਨ ਸਬੰਧੀ ਏਆਈਸੀਸੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ। ਇਸ ਮੌਕੇ ਤੇ ਇਸ ਸਮਾਗਮ ਵਿਚ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪਰਨੀਤ ਕੌਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨ ਸੀਨੀਅਰ ਨੇਤਾਵਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਬਲ ਮਿਲੇਗਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਏਆਈਸੀਸੀ ਦੇ ਜਨਰਲ ਸਕੱਤਰ ਸ੍ਰੀ ਹਰੀਸ਼ ਰਾਵਤ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦਿੱਲੀ ਵਿਖੇ ਕੁਝ ਵਿਚਾਰ ਵਟਾਂਦਰੇ ਲਈ ਰੁੱਝੇ ਹੋਏ ਹਨ, ਉਨ੍ਹਾਂ ਵੱਲੋਂ ਵੀ ਇਨ੍ਹਾਂ ਨੂੰ ਕੁਝ ਦਿਨਾਂ ਵਿੱਚ ਹੀ ਅਸ਼ੀਰਵਾਦ ਦਿੱਤਾ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਅੱਜ ਇੱਕ ਛੋਟੇ ਜਿਹੇ ਸਮਾਰੋਹ ਦੌਰਾਨ ਸੁਖਪਾਲ ਸਿੰਘ ਖਹਿਰਾ ਵਿਧਾਇਕ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ,ਆਮ ਆਦਮੀ ਪਾਰਟੀ ਦੇ ਜਗਦੇਵ ਸਿੰਘ ਕਮਾਲੂ, ਵਿਧਾਇਕ ਮੋੜ ਅਤੇ ਪਿਰਮਲ ਸਿੰਘ ਧੋਲਾ, ਵਧਾਇਕ ਭਦੌੜ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …