ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਿਸ ਸਦਕਾ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਜਾ ਰਹੀ ਹੈ। ਜਿਸ ਵਿਚ ਪੰਜਾਬ ਦੀ ਮੌਜੂਦਾ ਕਰੋਨਾ ਸਥਿਤੀ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਗੰਭੀਰ ਫੈਸਲੇ ਲਏ ਜਾ ਰਹੇ ਹਨ। ਜਿੱਥੇ ਸੂਬੇ ਅੰਦਰ ਲਾਗੂ ਕੀਤੀ ਗਈ ਤਾਲਾਬੰਦੀ ਨੂੰ 10 ਜੂਨ ਤੱਕ ਵਧਾ ਦਿੱਤਾ ਗਿਆ ਹੈ। ਉੱਥੇ ਹੀ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਕੋਰੋਨਾ ਸਥਿਤੀ ਦੇ ਅਨੁਸਾਰ ਜ਼ਿਲ੍ਹੇ ਵਿੱਚ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ।
ਜਿਸ ਦੇ ਤਹਿਤ ਵੱਖ-ਵੱਖ ਜ਼ਿਲਿਆਂ ਅੰਦਰ ਕਰੋਨਾ ਸਥਿਤੀ ਨੂੰ ਦੇਖਦੇ ਹੋਏ ਕੀਤੀਆਂ ਗਈਆਂ ਹਦਾਇਤਾਂ ਵਿੱਚ ਵੀ ਕੀਤੀ ਜਾ ਰਹੀ ਹੈ ਤੇ ਸਥਿਤੀ ਅਨੁਸਾਰ ਵਾਧਾ ਵੀ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਇਥੇ 7 ਜੂਨ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲਈ ਇਹ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਮੈਡਮ ਰਾਜਦੀਪ ਵਲੋ ਜਿਲੇ ਅੰਦਰ ਕੁਝ ਖਾਸ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ।/
ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਉਥੇ ਹੀ ਡਿਪਟੀ ਕਮਿਸ਼ਨਰ ਮੈਡਮ ਰਾਜਦੀਪ ਕੌਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਦੱਸਿਆ ਗਿਆ ਹੈ ਕਿ ਜ਼ਿਲ੍ਹੇ ਅੰਦਰ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ। ਇਹ ਤਬਦੀਲੀ ਜ਼ਿਲੇ ਅੰਦਰ ਕਰੋਨਾ ਕੇਸਾਂ ਦੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹੇ ਦੀ ਹੱਦ ਅੰਦਰ ਆਉਣ ਵਾਲੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ ।
ਹੁਣ ਨਵੇਂ ਲਾਗੂ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਸੇਵਾ ਕੇਂਦਰਾਂ ਵਿੱਚ ਕੰਮ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜਾਰੀ ਰਹੇਗਾ। ਇਸ ਲਈ ਜ਼ਿਲ੍ਹੇ ਅੰਦਰ ਸਾਰੇ ਸੇਵਾ ਕੇਂਦਰਾਂ ਉਪਰ ਕੰਮ ਕਰਵਾਉਣ ਆਉਣ ਵਾਲੇ ਲੋਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਕੰਮ ਕਰਵਾ ਸਕਦੇ ਹਨ । ਸੇਵਾ ਕੇਂਦਰਾਂ ਦੇ ਸਮੇਂ ਵਿੱਚ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਪੰਜ ਵਜੇ ਤੱਕ ਦਾ ਸਮਾਂ ਜਾਰੀ ਕਰਕੇ ਤਬਦੀਲੀ ਲਾਗੂ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …