ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਦੀ ਦੂਜੀ ਲਹਿਰ ਨੇ ਭਾਰਤ ਨੂੰ ਹੁਣ ਬਹੁਤ ਜ਼ਿਆਦਾ ਪ੍ਰਭਾਵਿਤ ਕੀਤਾ ਹੈ। ਜਿੱਥੇ ਬਹੁਤ ਸਾਰੇ ਸੂਬੇ ਇਸ ਦੀ ਚਪੇਟ ਵਿਚ ਆਏ ਹੋਏ ਹਨ। ਉਥੇ ਹੀ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਜਿੱਥੇ ਸਰਕਾਰ ਵੱਲੋਂ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ ਉਥੇ ਹੀ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜੋ ਸੂਬਾ ਸਰਕਾਰ ਲਈ ਇੱਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਪਿਛਲੇ ਸਾਲ ਤੋਂ ਸ਼ੁਰੂ ਹੋਈ ਇਸ ਕਰੋਨਾ ਨੇ ਹੁਣ ਤੱਕ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਹੈ।
ਵੱਖ ਵੱਖ ਖੇਤਰਾਂ ਤੋਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਕਰੋਨਾ ਦੇ ਪ੍ਰਭਾਵ ਹੇਠ ਆਉਣ ਕਾਰਨ ਇਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆਂ ਹਨ। ਵੱਖ-ਵੱਖ ਖੇਤਰਾਂ ਵਿਚੋਂ ਗਈਆਂ ਇਨ੍ਹਾਂ ਸ਼ਖ਼ਸੀਅਤਾਂ ਦੀ ਕਮੀ ਉਨ੍ਹਾਂ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਪੰਜਾਬ ਵਿੱਚ ਜਿਥੇ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ ਉਥੇ ਹੀ ਸਿਹਤ ਸਹੂਲਤਾਂ ਨੂੰ ਵੀ ਮੁੱਖ ਰੱਖਦਿਆਂ ਹੋਇਆਂ ਸਾਰੇ ਇੰਤਜਾਮ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਮਰੀਜ਼ ਨੂੰ ਸਿਹਤ ਸਹੂਲਤਾਂ ਦੀ ਕਮੀ ਨਾ ਆਵੇ।
ਇਸ ਲਈ ਹਸਪਤਾਲ ਵਿੱਚ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਉਦਯੋਗਾਂ ਨੂੰ ਦਿੱਤੀ ਜਾਣ ਵਾਲੀ ਆਕਸੀਜ਼ਨ ਸਪਲਾਈ ਨੂੰ ਘੱਟ ਕਰ ਦਿੱਤਾ ਗਿਆ ਹੈ। ਭਾਰਤ ਵਿਚ ਵੱਧ ਰਹੇ ਕਰੋਨਾ ਕੇਸਾਂ ਦੀ ਗਿਣਤੀ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਦੀ ਮਦਦ ਕੀਤੀ ਜਾ ਰਹੀ ਹੈ। ਕਰੋਨਾ ਤੋਂ ਪੀੜਤ ਮਿਲਖਾ ਸਿੰਘ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉੱਡਣਾ ਸਿੱਖ ਦੇ ਨਾਂ ਤੋਂ ਮਸ਼ਹੂਰ ਹੋਏ ਮਿਲਖਾ ਸਿੰਘ ਵੀ ਕਰੋਨਾ ਦੀ ਚਪੇਟ ਵਿਚ ਆ ਗਏ ਸਨ।
ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕੀਤੀ ਜਾ ਰਹੀ ਹੈ। ਉਥੇ ਹੀ ਉਨ੍ਹਾਂ ਦੀ ਦੁਬਾਰਾ ਸਿਹਤ ਖਰਾਬ ਹੋਣ ਦੇ ਕਾਰਨ ਮੁੜ ਤੋਂ ਹਸਪਤਾਲ ਦੇ ICU ਚ ਦਾਖਲ ਕੀੱਤਾ ਗਿਆ ਹੈ। ਆਕਸੀਜ਼ਨ ਲੈਵਲ ਘੱਟ ਹੋਣ ਤੇ ਉਨ੍ਹਾਂ ਨੂੰ ਹਸਪਤਾਲ ਵਿਚ ਨਿਗਰਾਨੀ ਹੇਠ ਰੱਖਿਆ ਗਿਆ ਹੈ। ਉਨ੍ਹਾਂ ਨੂੰ ਅੱਜ ਸਿਹਤ ਖਰਾਬ ਹੋਣ ਤੇ ਪੀ ਜੀ ਆਈ ਦੇ ਕਰੋਨਾ ਹਸਪਤਾਲ ਦੇ ਆਈਸੀਯੂ ਵਿੱਚ ਭਰਤੀ ਕੀਤਾ ਗਿਆ ਹੈ। ਜਿੱਥੇ ਉਹ ਜੇਰੇ ਇਲਾਜ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …