ਆਈ ਤਾਜਾ ਵੱਡੀ ਖਬਰ
ਇਸ ਸਮੇਂ ਜਿੱਥੇ ਦੇਸ਼ ਅੰਦਰ ਕਰੋਨਾ ਕਰਨ ਹਾਹਾਕਾਰ ਮਚੀ ਹੋਈ ਹੈ। ਉੱਥੇ ਹੀ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੇ ਬਹੁਤ ਸਾਰੇ ਲੋਕਾਂ ਲਈ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਰਿਹਾ ਹੈ। ਜਿੱਥੇ ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸੂਬੇ ਅੰਦਰ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਵੀ ਵਾਧਾ ਹੋਇਆ ਹੈ। ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਅਜਿਹੀਆਂ ਵਾਰਦਾਤਾਂ ਨੂੰ ਰੋਕਣ ਲਈ ਬਹੁਤ ਸਾਰੇ ਪੁਖਤਾ ਇੰਤਜ਼ਾਮ ਕੀਤੇ ਜਾਂਦੇ ਹਨ ਤਾਂ ਜੋ ਲੋਕਾਂ ਨੂੰ ਅਜਿਹੇ ਅਪਰਾਧੀਆਂ ਤੋਂ ਬਚਾਇਆ ਜਾ ਸਕੇ। ਉੱਥੇ ਹੀ ਅਜਿਹੇ ਲੋਕਾਂ ਵੱਲੋਂ ਘਟਨਾਵਾਂ ਨੂੰ ਅੰਜ਼ਾਮ ਦੇਣ ਲਈ ਕੋਈ ਨਾ ਕੋਈ ਰਸਤਾ ਕੱਢ ਹੀ ਲਿਆ ਜਾਂਦਾ ਹੈ।
ਪੰਜਾਬ ਵਿਚ ਹੁਣ ਇਥੇ ਇਕ ਅਜਿਹਾ ਫਿਲਮੀ ਕਾਂਡ ਹੋਇਆ ਹੈ ,ਜਿਸ ਨੂੰ ਦੇਖ ਕੇ ਸਭ ਦੇ ਹੋਸ਼ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਿਲਾ ਗੁਰਦਾਸਪੁਰ ਦੇ ਅਧੀਨ ਪੈਂਦੇ ਦੀਨਾਨਗਰ ਹਲਕੇ ਦੇ ਪਿੰਡ ਡੀਡਾ ਸ਼ਾਸੀਆ ਤੋਂ ਸਾਹਮਣੇ ਆਈ ਹੈ। ਜਿੱਥੇ ਕੁਝ ਲੋਕਾਂ ਵੱਲੋਂ ਨਕਲੀ ਸੀਬੀਆਈ ਦੀ ਟੀਮ ਬਣ ਕੇ ਇੱਕ ਘਰ ਵਿੱਚ ਛਾਪਾ ਮਾਰਿਆ ਗਿਆ ਹੈ। ਘਰ ਵਿੱਚੋਂ ਕਾਫੀ ਵੱਡੀ ਮਾਤਰਾ ਵਿੱਚ ਲੁੱਟ-ਖੋਹ ਕੀਤੀ ਗਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਿੰਡ ਵਿੱਚ ਸ਼ਿਮਲਾ ਪਤਨੀ ਮਲਕੀਤ ਵਾਸੀ ਦੇ ਘਰ ਕਰੀਬ ਸਵੇਰੇ 5 ਵਜੇ 7-8 ਵਿਅਕਤੀ ਆਪਣੇ ਆਪ ਨੂੰ ਸੀਬੀਆਈ ਟੀਮ ਦੇ ਮੈਂਬਰ ਦੱਸਦੇ ਹੋਏ ਘਰ ਅੰਦਰ ਦਾਖਲ ਹੋਏ।
ਇਸ ਟੀਮ ਵੱਲੋਂ 37 ਤੋਲੇ ਸੋਨਾ ਤੇ 4 ਲੱਖ ਰੁਪਏ ਲੁੱਟ ਕੇ ਲੈ ਗਏ। ਇਸ ਬਾਰੇ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਇਸ ਘਟਨਾ ਵਿਚ ਦੋਸ਼ੀਆਂ ਵੱਲੋਂ ਵਰਤੀਆਂ ਗਈਆਂ 2 ਇਨੋਵਾ ਗੱਡੀਆਂ ਸਮੇਤ,1 ਲੱਖ 80 ਹਜ਼ਾਰ ਰੁਪਏ ਦੀ ਨਕਦੀ ਵੀ ਪੁਲਿਸ ਵੱਲੋਂ ਬਰਾਮਦ ਕੀਤੀ ਗਈ ਹੈ। ਉਥੇ ਹੀ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਵਿੱਚ ਇਕ ਔਰਤ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਉਥੇ ਹੀ ਤਿੰਨ ਸਾਥੀਆਂ ਦੀ ਗ੍ਰਿਫਤਾਰੀ ਹੋਣੀ ਅਜੇ ਬਾਕੀ ਹੈ।
ਪੁਲਿਸ ਵੱਲੋਂ ਦੋਸ਼ੀਆਂ ਦਾ 5 ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਤੇ ਬਾਕੀ ਤਿੰਨ ਸਾਥੀਆਂ ਦੀ ਗ੍ਰਿਫਤਾਰੀ ਲਈ ਭਾਲ ਕੀਤੀ ਜਾ ਰਹੀ ਹੈ, ਤੇ ਨਾਲ ਹੀ ਲੁੱਟ ਤਾਂ ਬਾਕੀ ਸਮਾਨ ਵੀ ਬਰਾਮਦ ਕੀਤਾ ਜਾਵੇਗਾ। ਪੁਲੀਸ ਵੱਲੋਂ 24 ਘੰਟਿਆਂ ਦੇ ਅੰਦਰ-ਅੰਦਰ ਹੀ ਲੁਟੇਰਿਆਂ ਦੀ ਸ਼ਨਾਖਤ ਕਰਕੇ ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੀ ਵੱਖ-ਵੱਖ ਜਗ੍ਹਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …