ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਵਿੱਚ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਜਿਥੇ ਕਰੋਨਾ ਕਾਰਨ ਸਥਿਤੀ ਗੰਭੀਰ ਬਣੀ ਹੋਈ ਹੈ। ਉੱਥੇ ਹੀ ਇਕ ਤੋਂ ਬਾਅਦ ਇਕ ਕੁਦਰਤੀ ਆਫ਼ਤਾਂ ਦੇ ਆਉਣ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਅਜੇ ਤੱਕ ਕਰੋਨਾ ਨੂੰ ਠੱਲ ਨਹੀਂ ਪਾਈ ਗਈ, ਉਥੇ ਹੀ ਬਲੈਕ ਫੰਗਸ ਦੇ ਮਾਮਲੇ ਵੀ ਲਗਾਤਾਰ ਵਧ ਰਹੇ ਹਨ। ਇਨ੍ਹਾਂ ਹਾਲਾਤਾਂ ਦੇ ਦੌਰਾਨ ਹੀ ਪੰਜਾਬ ਵਿੱਚ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਜਿੱਥੇ ਬਹੁਤ ਸਾਰੀਆਂ ਪਾਰਟੀਆਂ ਦੇ ਆਗੂਆਂ ਵੱਲੋਂ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਸਰੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ।
ਹੁਣ ਮਸ਼ਹੂਰ ਐਕਟਰ ਅਤੇ ਸਾਂਸਦ ਸੰਨੀ ਦਿਓਲ ਬਾਰੇ ਵੀ ਇਕ ਵੱਡੀ ਖਬਰ ਸਾਹਮਣੇ ਆਈ ਹੈ, ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਜਿਥੇ ਪਿਛਲੇ ਦਿਨੀਂ ਸੰਸਦ ਮੈਂਬਰ ਅਤੇ ਅਭਿਨੇਤਾ ਸਨੀ ਦਿਓਲ ਦੇ ਚੋਣ ਹਲਕੇ ਗੁਰਦਾਸਪੁਰ ਅੰਦਰ ਉਨ੍ਹਾਂ ਦੇ ਲਾਪਤਾ ਹੋਣ ਦੇ ਪੋਸਟਰ ਲਗਾਏ ਗਏ ਸਨ। ਉੱਥੇ ਹੀ ਹੁਣ ਵਿਰੋਧੀ ਧਿਰ ਵੱਲੋਂ ਵਧ ਰਹੀ ਮਹਿੰਗਾਈ ਨੂੰ ਲੈ ਕੇ ਪਠਾਨਕੋਟ ਸਥਿਤ ਉਨ੍ਹਾਂ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਗੁਰਦਾਸਪੁਰ ਦੇ ਕਾਂਗਰਸ ਦੇ ਜਨਰਲ ਸਕੱਤਰ ਅਤੇ ਭੋਆ ਇਲਾਕੇ ਦੇ ਇੰਚਾਰਜ ਅਤੇ ਸ਼ਹਿਰੀ ਜਨਰਲ ਸਕੱਤਰ ਅੰਕਿਤ ਮੇਹਰਾ ਨੇ ਵਧਦੀ ਹੋਈ ਮਹਿੰਗਾਈ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਆਖਿਆ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸਰਕਾਰ ਸਮੇਂ ਸਿਲੰਡਰ ਇੰਨਾ ਮਹਿੰਗਾ ਨਹੀਂ ਹੋਇਆ ਜਿੰਨਾ ਅੱਜ ਦੇ ਸਮੇਂ ਵਿੱਚ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜਿੱਥੇ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕਈ ਵਾਰ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ ਉਥੇ ਹੀ ਪੈਟਰੋਲ ਅਤੇ ਡੀਜ਼ਲ ਦੇ ਭਾਅ ਅਸਮਾਨ ਨੂੰ ਛੂਹ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਮਹਿੰਗਾਈ ਦੇ ਦੌਰ ਵਿੱਚ ਭਾਜਪਾ ਦੀ ਜੁਬਾਨ ਉਪਰ ਤਾਲਾ ਲੱਗਾ ਹੋਇਆ ਹੈ। ਉਨ੍ਹਾਂ ਆਖਿਆ ਕਿ ਅਗਰ ਭਾਜਪਾ ਸਰਕਾਰ ਵੱਲੋਂ ਸਮੇਂ ਰਹਿੰਦੇ ਮਹਿੰਗਾਈ ਉੱਪਰ ਰੋਕ ਨਾ ਲਗਾਈ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਯੂਥ ਕਾਂਗਰਸ ਵੱਲੋਂ ਸੰਘਰਸ਼ ਕੀਤਾ ਜਾਵੇਗਾ।
ਇਸ ਮੌਕੇ ਤੇ ਪ੍ਰਦਰਸ਼ਨ ਕਰਦੇ ਹੋਏ ਕਾਂਗਰਸ ਦੇ ਇਹਨਾਂ ਨੇਤਾਵਾਂ ਵੱਲੋਂ ਸਨੀ ਦਿਓਲ ਦੀ ਕੋਠੀ ਦੇ ਬਾਹਰ ਕੜਾਹੀ ਵਿੱਚ ਪਾਣੀ ਪਾ ਕੇ ਪਕੌੜੇ ਤਲੇ ਗਏ ਅਤੇ ਜਿਨ੍ਹਾਂ ਨੂੰ ਡੱਬੇ ਵਿਚ ਪੈਕ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਭੇਜਣ ਲਈ ਸਨੀ ਦਿਓਲ ਦੀ ਕੋਠੀ ਦੇ ਬਾਹਰ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੂੰ ਦੇਣ ਦੀ ਕੋਸ਼ਿਸ਼ ਕੀਤੀ ਗਈ। ਤੇ ਇਹਨਾਂ ਡੱਬਿਆਂ ਨੂੰ ਕੋਠੀ ਦੇ ਬਾਹਰ ਰੱਖ ਕੇ ਪ੍ਰਦਰਸ਼ਨ ਵੀ ਕੀਤਾ ਗਿਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …