ਆਈ ਤਾਜਾ ਵੱਡੀ ਖਬਰ
ਸੂਬੇ ਦੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿਥੇ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਮਾਰਚ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਉਥੇ ਹੀ ਬੱਚਿਆਂ ਦੇ ਭਵਿੱਖ ਨੂੰ ਦੇਖਦੇ ਹੋਏ ਲਗਾਤਾਰ ਬੱਚਿਆਂ ਨੂੰ ਪੜ੍ਹਾਈ ਸੰਬੰਧੀ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਸਾਰੇ ਸਕੂਲਾਂ ਨੂੰ ਆਨਲਾਈਨ ਪੜ੍ਹਾਈ ਜਾਰੀ ਰੱਖਣ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਉਥੇ ਹੀ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਪੜ੍ਹਾਈ ਵਿਚ ਤਬਦੀਲੀ ਕੀਤੀ ਗਈ ਹੈ। ਜਿੱਥੇ ਬੱਚਿਆਂ ਦੇ ਮਾਨਸਿਕ ਤਣਾਅ ਨੂੰ ਘਟਾਉਣ ਲਈ ਇਸ ਵਿਚ ਕਟੌਤੀ ਕੀਤੀ ਗਈ। ਉਥੇ ਹੀ ਬੱਚਿਆਂ ਦੇ ਭਵਿੱਖ ਨੂੰ ਦੇਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ, ਜਿਨ੍ਹਾਂ ਸਦਕਾ ਬੱਚਿਆਂ ਦਾ ਵਿਕਾਸ ਹੋ ਸਕੇ।
ਪੰਜਾਬ ਦੇ ਸਕੂਲਾਂ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਿੱਖਿਆ ਮੰਤਰੀ ਪੰਜਾਬ ਸਿੰਗਲਾ ਨੇ ਖੁਸ਼ੀ ਜ਼ਾਹਿਰ ਕੀਤੀ ਹੈ। ਜਿੱਥੇ ਸੂਬਾ ਸਰਕਾਰ ਵੱਲੋਂ ਇਸ ਵਾਰ ਪੰਜਵੀਂ, ਅੱਠਵੀਂ ,ਦਸਵੀਂ ਅਤੇ ਬਾਰਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਬੱਚਿਆਂ ਦੀਆ ਪਹਿਲੀਆਂ ਪ੍ਰੀਖਿਆਵਾਂ ਦੇ ਮੁਲੰਕਣ ਦੇ ਅਧਾਰ ਉਪਰ ਅਗਲੀਆਂ ਕਲਾਸਾਂ ਵਿੱਚ ਕੀਤਾ ਗਿਆ ਹੈ ਉਥੇ ਹੀ ਹੁਣ ਅਧਿਆਪਕਾਂ, ਅਧਿਕਾਰੀਆਂ ਅਤੇ ਸਿੱਖਿਆ ਵਿਭਾਗ ਦੇ ਹੋਰ ਕਰਮਚਾਰੀਆਂ ਨੂੰ ਵੀ ਪੰਜਾਬ ਵਿੱਚ ਪੀਜੀਆਈ ਦੇ ਸਿਖਰ ਤੇ ਲਿਆਉਣ ਲਈ ਸਖਤ ਮਿਹਨਤ ਕਰਨ ਲਈ ਵਧਾਈ ਦਿੱਤੀ ਹੈ।
ਜੋ ਕੇ ਸਕੂਲ ਸਿੱਖਿਆ ਦੇ ਖੇਤਰ ਵਿੱਚ ਤਬਦੀਲੀ ਲਿਆਉਣ ਲਈ ਕੇਂਦਰ ਸਰਕਾਰ ਵੱਲੋਂ 70 ਮਾਪਦੰਡਾਂ ਦੇ ਅਧਾਰ ਤੇ ਜਾਰੀ ਕੀਤੀ ਗਈ ਹੈ। ਜੋ ਹਰ ਪੱਧਰ ਤੇ ਲੋੜੀਂਦੇ ਅਤੇ ਅਨੁਕੂਲ ਵਿਦਿਅਕ ਨਤੀਜੇ ਲਿਆਉਣ ਵਿੱਚ ਸਹਾਈ ਹੋਏ ਹਨ। ਪੰਜਾਬ ਨੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ ਪ੍ਰਫੋਰਮੈਂਸ ਗਰੇਡਿੰਗ ਇੰਡੈਕਸ 2019-20 ਦਾ ਸਿਰਮੋਰ ਖਿਤਾਬ ਹਾਸਿਲ ਕੀਤਾ ਹੈ।
2017 ਵਿੱਚ ਮੁੱਖ ਮੰਤਰੀ ਵੱਲੋਂ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਸਿਰਫ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ, ਸਗੋਂ ਹੋਰ ਵੀ ਕਈ ਸੁਧਾਰਾਂ ਦੀ ਸ਼ੁਰੂਆਤ ਕੀਤੀ ਹੈ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਐਤਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ,ਜਿਨ੍ਹਾਂ ਕਿਹਾ ਹੈ ਕਿ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਦੇ ਨਿਰੰਤਰ ਅਤੇ ਕੇਂਦਰਿਤ ਯਤਨਾਂ ਦਾ ਹੀ ਨਤੀਜਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …