ਆਈ ਤਾਜਾ ਵੱਡੀ ਖਬਰ
ਇਸ ਸਮੇਂ ਜਿਥੇ ਕਰੋਨਾ ਕਾਰਨ ਹਾਹਾਕਾਰ ਮੱਚੀ ਹੋਈ ਹੈ ਅਤੇ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਕਰੋਨਾ ਕਾਰਨ ਕੀਤੀ ਗਈ ਤਾਲਾ ਬੰਦੀ ਦੌਰਾਨ ਬਹੁਤ ਸਾਰੇ ਰੋਜ਼ਗਾਰ ਬੰਦ ਹੋਣ ਕਾਰਨ ਕਈ ਲੋਕ ਬੇਰੁਜ਼ਗਾਰ ਹੋ ਚੁੱਕੇ ਹਨ। ਜਿਨ੍ਹਾਂ ਦੇ ਘਰ ਦਾ ਗੁਜ਼ਾਰਾ ਕਰਨਾ ਮੁ-ਸ਼-ਕਿ-ਲ ਹੈ। ਉਥੇ ਹੀ ਅਜਿਹੇ ਦੌਰ ਵਿਚ ਬਹੁਤ ਸਾਰੀਆਂ ਲੁੱਟ ਖੋਹ ਦੀਆਂ ਵਾ-ਰ-ਦਾ-ਤਾਂ ਵੀ ਸਾਹਮਣੇ ਆ ਰਹੀਆਂ ਹਨ। ਤੇ ਕੁਝ ਲੋਕਾਂ ਵੱਲੋਂ ਧੋਖਾਧੜੀ ਦੇ ਨਾਲ ਲੋਕਾਂ ਦੀ ਮਿਹਨਤ ਦਾ ਪੈਸਾ ਉਨ੍ਹਾਂ ਕੋਲੋਂ ਖੋ-ਹ-ਇ-ਆ ਜਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਜਿਥੇ ਅਜਿਹੇ ਲੋਕਾਂ ਨੂੰ ਠੱਲ ਪਾਉਣ ਲਈ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਚੌਕਸੀ ਵਰਤੀ ਜਾਂਦੀ ਹੈ। ਪਰ ਫਿਰ ਵੀ ਅਜਿਹੇ ਅਨਸਰਾਂ ਵੱਲੋਂ ਘਟਨਾਵਾਂ ਨੂੰ ਅੰਜਾਮ ਦੇਣ ਲਈ ਕੋਈ ਨਾ ਕੋਈ ਰਸਤਾ ਲੱਭ ਲਿਆ ਜਾਂਦਾ ਹੈ।
ਜੋਨੀ ਬਾਬਾ ਆਪਣੇ ਸਾਥੀਆਂ ਸਮੇਤ ਇਸ ਤਰ੍ਹਾਂ ਪੁਲਸ ਦੇ ਅੜਿੱਕੇ ਆਇਆ ਹੈ, ਜੋ ਚੋਰੀਆਂ ਕਰਦਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡੇ ਜਿਲੇ ਅੰਦਰ ਬਹੁਤ ਸਾਰੀਆਂ ਘਟਨਾਵਾਂ ਦਾ ਮੁੱਖ ਦੋਸ਼ੀ ਜੋਨੀ ਬਾਬਾ ਬਠਿੰਡਾ ਪੁਲਿਸ ਦੇ ਅੜਿੱਕੇ ਆ ਗਿਆ ਹੈ। ਪੁਲਿਸ ਦੇ ਸੀ ਆਈ ਏ ਸਟਾਫ ਵੱਲੋਂ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਇਨ੍ਹਾਂ ਦੋਹਾਂ ਦੋਸ਼ੀਆਂ ਵੱਲੋਂ ਇੱਕ ਕੋਠੀ ਵਿੱਚ ਸੋਨੇ ਉਪਰ ਹੱਥ ਸਾਫ ਕੀਤਾ ਗਿਆ ਸੀ। ਇਨ੍ਹਾਂ ਦੋਹਾਂ ਦੋਸਤਾਂ ਵੱਲੋਂ 20 ਅਪ੍ਰੈਲ ਨੂੰ ਪੁਰਾਣੀ ਜੇਲ ਵਾਲੀ ਸੜਕ ਤੇ ਮਨਜੀਤ ਸਿੰਘ ਦੇ ਘਰ 9 ਤੋਲੇ ਸੋਨੇ ਦੇ ਗਹਿਣੇ ਚੋਰੀ ਕੀਤੇ ਗਏ ਸਨ।
ਸੀ ਸੀ ਟੀ ਵੀ ਫੁਟੇਜ ਦੇ ਆਧਾਰ ਤੇ ਇਹ ਮਾਮਲਾ ਸੀ ਆਈ ਏ ਸਟਾਫ ਵੱਲੋਂ ਹੱਲ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਮੁਲਜ਼ਮ ਕਰਨਵੀਰ ਸਿੰਘ ਦਾ ਘਰ ਮਨਜੀਤ ਸਿੰਘ ਦੀ ਰਿਹਾਇਸ਼ ਦੇ ਨਜ਼ਦੀਕ ਹੈ। ਤੇ ਉਸ ਨੂੰ ਪਤਾ ਸੀ ਕਿ ਮਨਜੀਤ ਸਿੰਘ ਆਪਣੀ ਰਿਸ਼ਤੇਦਾਰੀ ਵਿੱਚ ਗਿਆ ਹੋਇਆ ਹੈ। ਜਿਸ ਵੱਲੋਂ ਇਸ ਘਟਨਾ ਨੂੰ ਅੰ-ਜਾ-ਮ ਦਿੱਤਾ ਗਿਆ। ਤੇ ਉਸ ਪਾਸੋਂ ਗਹਿਣੇ ਵੀ ਬਰਾਮਦ ਕਰ ਲਏ ਗਏ ਹਨ। ਉਥੇ ਹੀ ਮੁਲਜ਼ਮ ਜੋਂਨੀ ਬਾਬਾ ਸਿਰ ਚੋਰੀਆਂ ਅਤੇ ਨ-ਸ਼ਿ-ਆਂ ਦੇ ਇਕ ਦਰਜਨ ਤੋਂ ਵੱਧ ਪੁਲੀਸ ਕੇਸ ਦਰਜ ਹਨ।
ਪੁਲੀਸ ਵੱਲੋਂ ਦੋਹਾਂ ਦੋ-ਸ਼ੀ-ਆਂ ਤੋਂ ਪੁੱਛ ਗਿੱਛ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਦੋਹਾਂ ਨੂੰ ਰਿਮਾਂਡ ਹਾਸਲ ਕਰਨ ਉਪਰੰਤ ਹੋਰ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਪੁਲੀਸ ਨੇ ਦੱਸਿਆ ਹੈ ਕਿ ਕਰਨਬੀਰ ਸਿੰਘ ਉਰਫ ਜੌਨੀ ਬਾਬਾ ਫਰਵਰੀ ਵਿਚ ਹੀ ਜੇਲ ਤੋਂ ਜ਼ਮਾਨਤ ਤੇ ਬਾਹਰ ਆਇਆ ਸੀ। ਉਨ੍ਹਾਂ ਵੱਲੋਂ ਇਹ ਸਭ ਨ-ਸ਼ੇ ਦੀ ਪੂਰਤੀ ਲਈ ਕੀਤਾ ਜਾਂਦਾ ਸੀ। ਪੁਲਿਸ ਵੱਲੋਂ ਦੋਸ਼ੀ ਕਰਨਵੀਰ ਸਿੰਘ ਅਤੇ ਮੁਕੇਸ਼ ਕੁਮਾਰ ਨੂੰ ਸੋਮਵਾਰ ਨੂੰ ਬਠਿੰਡਾ ਗੋਨਿਆਣਾ ਸੜਕ ਤੇ ਸਥਿਤ ਟਰਾਂਸਪੋਰਟ ਨਗਰ ਵਿਚੋਂ ਗ੍ਰਿਫਤਾਰ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …