ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਜਿਥੇ ਕਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਤ ਅਮਰੀਕਾ ਹੋਇਆ ਹੈ। ਜਿਥੇ ਸਭ ਤੋਂ ਵਧੇਰੇ ਗਿਣਤੀ ਕੋਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਹੈ। ਉਥੇ ਹੀ ਪਿਛਲੇ ਸਾਲ ਤੋਂ ਲਗਾਤਾਰ ਅਮਰੀਕਾ ਚਰਚਾ ਵਿੱਚ ਬਣਿਆ ਹੋਇਆ ਹੈ। ਕਿਉਂਕਿ ਅਮਰੀਕਾ ਵਿਚ ਹੋਈਆਂ ਰਾਸ਼ਟਰਪਤੀ ਦੀਆਂ ਚੋਣ ਸਭ ਪਾਸੇ ਚਰਚਾ ਦਾ ਮੁੱਦਾ ਬਣੀਆਂ ਹੋਈਆਂ ਸਨ। ਜਿੱਥੇ ਜੋਅ ਬਾਈਡਨ ਵੱਲੋਂ ਰਾਸ਼ਟਰਪਤੀ ਬਣ ਕੇ ਲਾਗੂ ਕੀਤੀਆਂ ਗਈਆਂ ਯੋਜਨਾਵਾਂ ਵਿੱਚ ਸੁਧਾਰ ਕੀਤਾ ਗਿਆ ਹੈ। ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਲਾਗੂ ਕੀਤੀਆ ਗਈਆ ਵੀਜ਼ਾ ਨੀਤੀਆਂ ਵਿਚ ਵੀ ਕਾਫੀ ਤਬਦੀਲੀਆਂ ਕੀਤੀਆਂ ਗਈਆਂl ਹਨ। ਜਿੱਥੇ ਅਮਰੀਕੀ ਸਰਕਾਰ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਵਿੱਚ ਰਹਿੰਦੀ ਹੈ। ਉਥੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ।
ਹੁਣ ਅਮਰੀਕਾ ਵਿੱਚ ਬਾਈਡੇਨ ਨੇ ਟਰੰਪ ਦੇ ਫੈਸਲੇ ਦੇ ਉਲਟ ਇਹ ਹੁਕਮ ਦੇ ਦਿੱਤਾ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ। ਜਿੱਥੇ ਪਹਿਲਾਂ ਜੋ ਬਾਇਡਨ ਵੱਲੋਂ ਬਹੁਤ ਸਾਰੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਲਾਨ ਕੀਤੇ ਗਏ ਹਨ। ਉੱਥੇ ਹੀ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਚੀਨ ਤੋਂ ਕਰੋਨਾ ਦੀ ਉਤਪਤੀ ਨੂੰ ਲੈ ਕੇ ਗੁੱਸੇ ਵਿਚ ਚੀਨ ਦੀਆਂ ਬਹੁਤ ਸਾਰੀਆਂ ਐਪਸ ਉਪਰ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ। ਉਥੇ ਹੀ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਬੰਦ ਕੀਤੀਆਂ ਗਈਆਂ ਐਪਸ ਨੂੰ ਹਟਾ ਦਿੱਤਾ ਗਿਆ ਹੈ।
ਅਦਾਲਤ ਵਿਚ ਇਸ ਮਾਮਲੇ ਦੀ ਚੁਣੋਤੀ ਚੱਲ ਰਹੀ ਹੈ। ਜੋਅ ਬਾਈਡਨ ਵੱਲੋਂ ਪਹਿਲੀ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਬਹੁਤ ਸਾਰੀਆਂ ਹਦਾਇਤਾਂ ਨੂੰ ਤਬਦੀਲ ਕੀਤਾ ਗਿਆ ਹੈ। ਜਿਨ੍ਹਾਂ ਵਿਚੋਂ ਇਕ ਫੈਸਲਾ ਇਹ ਵੀ ਦੱਸਿਆ ਜਾ ਰਿਹਾ ਹੈ। ਅਦਾਲਤ ਵਿੱਚ ਇਸ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ। ਰਾਸ਼ਟਰਪਤੀ ਜੋ ਬਾਈਡੇਨ ਨੇ ਬੁਧਵਾਰ ਨੂੰ ਇੱਕ ਕਾਰਜਕਾਰੀ ਹੁਕਮ ਤੇ ਦਸਤਖਤ ਕੀਤੇ ਹਨ ਜਿਸ ਵਿੱਚ ਟਿਕ ਟੋਕ ਅਤੇ ਵੀ ਚੈਟ ਸਮੇਤ ਕਈ ਚੀਨੀ ਐਪਸ ਉਪਰ ਲਗਾਈ ਗਈ ਪਾਬੰਦੀ ਨੂੰ ਰੱਦ ਕਰ ਦਿੱਤਾ ਗਿਆ ਹੈ।
ਇਸ ਲਈ ਹੁਣ ਚੀਨੀ ਕੰਪਨੀਆਂ ਦੇ ਮਾਲਕੀ ਵਾਲੇ ਇਨ੍ਹਾਂ ਐਪਸ ਦੀ ਜਾਂਚ ਕਰਨਗੇ, ਕੀ ਇਨ੍ਹਾਂ ਤੋਂ ਅਮਰੀਕੀ ਡਾਟਾ ਗੁਪਤ ਜਾਂ ਰਾਸ਼ਟਰੀ ਸੁਰੱਖਿਆ ਲਈ ਕੋਈ ਜੋਖਮ ਪੈਦਾ ਤਾਂ ਨਹੀਂ ਹੋ ਸਕਦਾ। ਨਿਊਜ਼ ਏਜੰਸੀ ਏਐਫਪੀ ਦੀ ਰਿਪੋਰਟ ਮੁਤਾਬਕ ਜੋਅ ਬਾਈਡਨ ਪ੍ਰਸ਼ਾਸਨ ਨੇ ਟਰੰਪ ਦੇ ਫ਼ੈਸਲੇ ਨੂੰ ਪਲਟ ਦਿੱਤਾ ਹੈ ਅਤੇ ਉਹ ਆਪ ਇਨ੍ਹਾਂ ਐਪਸ ਦੀ ਸਮੀਖਿਆ ਕਰੇਗੀ। ਹੁਣ ਟਿਕਟੋਕ ,ਵੀ ਚੈਟ ਸਮੇਤ ਕਈ ਐਪਸ ਸ਼ੁਰੂ ਕੀਤੇ ਜਾ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …