ਆਈ ਤਾਜਾ ਵੱਡੀ ਖਬਰ
ਕਰੋਨਾ ਨੇ ਭਾਰਤ ਦੇ ਬਹੁਤ ਸਾਰੇ ਸੂਬਿਆਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ ਅਤੇ ਕਰੋਨਾ ਦੀ ਦੂਜੀ ਲਹਿਰ ਨੇ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਉਣ ਲਈ ਬਹੁਤ ਸਾਰੀਆਂ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ 45 ਸਾਲ ਤੋਂ ਉੱਪਰ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਣ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਦਾ ਵੀ ਟੀਕਾਕਰਨ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ ਪਰ ਵੈਕਸੀਨ ਦੀ ਕਮੀ ਕਾਰਨ ਇਸ ਫੈਸਲੇ ਨੂੰ ਕੁਝ ਸਮੇਂ ਲਈ ਟਾਲ ਦਿੱਤਾ ਗਿਆ ਸੀ।
ਪੰਜਾਬ ਵਿੱਚ 21 ਜੂਨ ਤੋਂ ਹੋਣ ਜਾ ਰਿਹਾ ਹੈ ਇਹ, ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਜਿੱਥੇ ਕਰੋਨਾ ਨਾਲ ਪੀੜਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਬਹੁਤ ਜ਼ਿਆਦਾ ਵਾਧਾ ਦਰਜ ਕੀਤਾ ਗਿਆ ਸੀ ਉੱਥੇ ਹੀ ਪਿਛਲੇ ਕੁਝ ਦਿਨਾਂ ਤੋਂ ਕਰੋਨਾ ਕੇਸਾਂ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸਰਕਾਰ ਵੱਲੋਂ ਜਿੱਥੇ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਣ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ।
ਉਸ ਬਾਰੇ ਜ਼ਿਲ੍ਹਾ ਅਮ੍ਰਿਤਸਰ ਦੇ ਸਿਵਲ ਸਰਜਨ ਡਾਕਟਰ ਚਰਨਜੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜ਼ਿਲ੍ਹੇ ਅੰਦਰ 1000, ਕਰੋਨਾ ਵੈਕਸੀਨ ਆਂ ਚੁੱਕੀਆਂ ਹਨ ਅਤੇ ਸਰਕਾਰ ਵੱਲੋਂ ਹੋਰ ਟੀਕੇ ਵੀ ਜਲਦ ਹੀ ਭੇਜ ਦਿੱਤੇ ਜਾਣਗੇ। ਅੰਮ੍ਰਿਤਸਰ ਸਿਹਤ ਵਿਭਾਗ ਦੁਆਰਾ ਕਰੋਨਾ ਟੀਕਾਕਰਣ ਲਈ ਸਮਰੱਥ ਪ੍ਰਬੰਧ ਕਰ ਲਏ ਗਏ ਹਨ। ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ 21 ਜੂਨ ਤੋਂ ਮੁਫ਼ਤ ਟੀਕਾਕਰਨ ਕੀਤਾ ਜਾਵੇਗਾ। 18 ਤੋਂ 21 ਸਾਲ ਉਮਰ ਵਰਗ ਦੇ ਲੋਕ ਇਹ ਟੀਕਾਕਰਨ ਮੁਫ਼ਤ ਵਿੱਚ ਕਰਵਾ ਸਕਦੇ ਹਨ।
ਉਥੇ ਹੀ ਸਿਵਲ ਸਰਜਨ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਇਹ ਪ੍ਰਾਈਵੇਟ ਹਸਪਤਾਲਾਂ ਵਿੱਚ ਦਿੱਤੀ ਜਾਣੀ ਸੀ। ਪਰ ਸਰਕਾਰ ਦੀ ਹੋਈ ਹੇਠੀ ਕਾਰਨ ਮੁੜ ਤੋਂ ਸਰਕਾਰੀ ਹਸਪਤਾਲਾਂ ਵਿੱਚ ਇਸ ਟੀਕਾਕਰਨ ਨੂੰ ਸ਼ੁਰੂ ਕੀਤਾ ਗਿਆ ਹੈ। 18 ਤੋਂ 45 ਸਾਲ ਉਮਰ ਵਰਗ ਦੇ ਲੋਕ ਕਾਫੀ ਸਮੇਂ ਤੋਂ ਇਸ ਦਾ ਇੰਤਜ਼ਾਰ ਕਰ ਰਹੇ ਸਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …