Breaking News

ਪੰਜਾਬ ਚ 24 ਘੰਟਿਆਂ ਚ ਆਏ ਏਨੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਣ ਵਾਲੀ ਇਸ ਕਰੋਨਾ ਨਾਲ ਬਹੁਤ ਸਾਰੇ ਦੇਸ਼ਾਂ ਵਿੱਚ ਹਾਹਾਕਾਰ ਮਚੀ ਹੋਈ ਹੈ। ਦੁਨੀਆਂ ਵਿੱਚ ਅਜਿਹੀ ਕੁਦਰਤੀ ਆਫਤ ਆਈ ਹੈ, ਜਿਸਨੂੰ ਦੁਨੀਆਂ ਕਦੇ ਵੀ ਭੁੱਲ ਨਹੀਂ ਸਕਦੀ। ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਨੇ ਵਿਸ਼ਵ ਵਿਚ ਫਿਰ ਤੋਂ ਆਪਣਾ ਪ੍ਰਕੋਪ ਦਿਖਾਉਣਾ ਸ਼ੁਰੂ ਕੀਤਾ ਹੈ। ਕਰੋਨਾ ਦੀ ਅਗਲੀ ਲਹਿਰ ਕਾਰਨ ਬਹੁਤ ਸਾਰੇ ਦੇਸ਼ਾਂ ਵੱਲੋਂ ਫਿਰ ਤਾਲਾਬੰਦੀ ਕੀਤੀ ਗਈ ਹੈ। ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀ ਸੁਰੱਖਿਆ ਨੂੰ ਸਰਹੱਦ ਉਪਰ ਵੀ ਵਧਾ ਦਿੱਤਾ ਗਿਆ ਹੈ। ਜਿੱਥੇ ਕਰੋਨਾ ਟੈਸਟ ਤੋਂ ਬਿਨਾਂ ਯਾਤਰੀਆਂ ਨੂੰ ਆਉਣ ਉੱਤੇ ਮਨਾਹੀ ਹੈ। ਉਥੇ ਹੀ ਵਿਸ਼ਵ ਵਿਚ ਸਭ ਤੋਂ ਵੱਧ ਪ੍ਰਭਾਵਤ ਇਸ ਕਰੋਨਾ ਨੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਨੂੰ ਕੀਤਾ ਹੈ।

ਭਾਰਤ ਦੇ ਵਿੱਚ ਵੀ ਬਹੁਤ ਸਾਰੇ ਸੂਬਿਆਂ ਅੰਦਰ ਸਖ਼ਤ ਪਾਬੰਦੀਆਂ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ। ਜਿੱਥੇ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਮੁੜ ਲਾਗੂ ਕੀਤੀਆਂ ਗਈਆਂ ਹਨ। ਉਥੇ ਹੀ ਹੋਰ ਵੀ ਬਹੁਤ ਸਾਰੇ ਸੂਬਿਆਂ ਵਿੱਚ ਸਖ਼ਤ ਪਾਬੰਦੀਆਂ ਦੇ ਨਾਲ ਨਾਲ ਰਾਤ ਦਾ ਕਰਫਿਊ ਵੀ ਅਜੇ ਜਾਰੀ ਰੱਖਿਆ ਗਿਆ ਹੈ। ਅੱਜ ਪੰਜਾਬ ਚ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤ ਦੀ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 59 ਮੌਤਾਂ ਹੋਈਆਂ ਹਨ ਜਦੋਂ ਕਿ 1230 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 15306 ਹੋ ਗਈ ਹੈ।

ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 585986 ਹੋ ਗਈ ਹੈ ਜਦੋਂ ਕਿ 555245 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਹੁਣ ਪੰਜਾਬ ਵਿੱਚ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਸਖ਼ਤ ਹਦਾਇਤਾਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ।

ਸਰਕਾਰ ਨੇ ਜਾਰੀ ਕੀਤੇ ਗਏ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਸਰਕਾਰ ਦਾ ਕਹਿਣਾ ਹੈ ਕਿ ਅਜੇ ਤੱਕ ਕਰੋਨਾ ਸੂਬੇ ਅੰਦਰ ਖਤਮ ਨਹੀਂ ਹੋਈ ਹੈ। ਇਸ ਲਈ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …