ਆਈ ਤਾਜਾ ਵੱਡੀ ਖਬਰ
ਪੰਜਾਬ ਵਿਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਹੀ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ, ਉਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮੇਂ ਸਮੇਂ ਤੇ ਉਚ ਅਧਿਕਾਰੀਆਂ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਕਈ ਤਰ੍ਹਾਂ ਦੇ ਆਦੇਸ਼ ਲਾਗੂ ਕੀਤੇ ਹਨ। ਪਿਛਲੇ ਦਿਨੀਂ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁਝ ਖਾਸ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਸਨ। ਜਿੱਥੇ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਸਖ਼ਤ ਪਾਬੰਦੀਆਂ ਵਿੱਚ ਕੁਝ ਰਾਹਤ ਦਿੱਤੀ ਗਈ ਹੈ।
ਹੁਣ ਪੰਜਾਬ ਵਿੱਚ ਇੱਥੇ ਸਵੇਰੇ 8 ਵਜੇ ਤੋਂ ਸ਼ਾਮੀ 8 ਵਜੇ ਤਕ ਲਈ ਇਹ ਪਾਬੰਦੀ ਲਗਾ ਦਿੱਤੀ ਗਈ ਹੈ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਵੱਖ ਵੱਖ ਜ਼ਿਲ੍ਹਿਆਂ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਸਥਿਤੀ ਦੇ ਅਨੁਸਾਰ ਹੀ ਫੈਸਲੇ ਲਏ ਜਾ ਰਹੇ ਹਨ। ਹੁਣ ਮੋਗਾ ਦੇ ਡੀ ਸੀ ਸੰਦੀਪ ਹੰਸ ਵੱਲੋਂ ਜ਼ਿਲ੍ਹੇ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਕੁਝ ਖਾਸ ਹਦਾਇਤਾਂ ਨੂੰ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ।
ਜਿਸ ਸਦਕਾ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾ ਸਕੇ। ਉਨ੍ਹਾਂ ਵੱਲੋਂ ਮੋਗਾ ਸ਼ਹਿਰ ਦੇ ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ ਦੇ 8 ਵਜੇ ਤੱਕ ਭਾਰੀ ਵਾਹਨਾ ਦੀ ਐਂਟਰੀ ਉੱਪਰ ਪਾਬੰਦੀ ਲਗਾਏ ਜਾਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਵੱਲੋਂ ਲਾਗੂ ਕੀਤੀਆ ਗਈਆ ਪਾਬੰਦੀਆਂ ਨੂੰ 31 ਜੁਲਾਈ ਤੱਕ ਲਾਗੂ ਰੱਖਿਆ ਜਾਵੇਗਾ। ਇਸ ਸਮੇਂ ਦੇ ਵਿੱਚ ਹੀ ਕਿਸੇ ਵੀ ਭਾਰੀ ਵਾਹਨ ਨੂੰ ਬਜ਼ਾਰ ਵਿਚ ਦੀ ਜਾਣ ਦੀ ਇਜ਼ਾਜ਼ਤ ਨਹੀਂ ਹੋਵੇਗੀ। ਇਸ ਲਗਾਈ ਗਈ ਰੋਕ ਦੇ ਸਮੇਂ ਦੌਰਾਨ ਭਾਰੀ ਵਾਹਨ ਜੀਟੀ ਰੋਡ ਰਾਹੀਂ ਹੀ ਵਾਹਿਆ ਗਾਂਧੀ ਰੋਡ ਤੋਂ ਰੇਲਵੇ ਰੋਡ, ਪ੍ਰਤਾਪ ਰੋਡ, ਚੈਂਬਰ ਰੋਡ, ਸਟੇਡੀਅਮ ਰੋਡ, ਗਲੀ ਨੰਬਰ 9 ਰਾਹੀਂ ਦੇਵ ਹੋਟਲ ਤੱਕ ਜਾਇਆ ਕਰਨਗੇ।
ਇਸ ਬਜ਼ਾਰ ਵਿੱਚ ਭਾਰੀ ਵਾਹਨਾਂ ਦੇ ਜਾਣ ਕਾਰਨ ਆਮ ਵਾਹਨ ਚਾਲਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿਸ ਨੂੰ ਦੇਖਦੇ ਹੋਏ ਹੀ ਜ਼ਿਲ੍ਹਾ ਮਜਿਸਟ੍ਰੇਟ ਸੰਦੀਪ ਹੰਸ ਵੱਲੋਂ ਇਹਨਾਂ ਖਾਸ ਹਦਾਇਤਾਂ ਨੂੰ 31 ਜੁਲਾਈ ਤੱਕ ਲਾਗੂ ਕੀਤਾ ਜਾ ਰਿਹਾ ਹੈ। ਕਿਉ ਕੇ ਭਾਰੀ ਵਾਹਨਾਂ ਦੇ ਆਉਣ ਕਾਰਨ ਹਾਦਸੇ ਵਾਪਰਣ ਦਾ ਖ਼ਤਰਾ ਵੀ ਵਧ ਜਾਂਦਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …