ਆਈ ਤਾਜਾ ਵੱਡੀ ਖਬਰ
ਸੂਬਾ ਸਰਕਾਰ ਵੱਲੋਂ ਕਰੋਨਾ ਸਬੰਧੀ ਜਿੱਥੇ ਬਹੁਤ ਸਾਰੀਆਂ ਹਦਾਇਤਾਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਜਾਰੀ ਕੀਤੀਆਂ ਗਈਆਂ ਹਨ ਉਥੇ ਹੀ ਵੱਖ-ਵੱਖ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਇਸ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਬਹੁਤ ਸਾਰੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਅੰਦਰ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਵੀ ਲਾਗੂ ਕੀਤੀਆਂ ਗਈਆਂ ਹਨ। ਤਾਂ ਜੋ ਉਸ ਜ਼ਿਲ੍ਹੇ ਦੇ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਤੋਂ ਬਚਾਇਆ ਜਾ ਸਕੇ। ਉਥੇ ਹੀ ਸਰਕਾਰ ਵੱਲੋਂ ਦਿੱਤੇ ਗਏ ਇਨ੍ਹਾਂ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਫੈਸਲੇ ਲਏ ਜਾ ਰਹੇ ਹਨ। ਜੋ ਜ਼ਿਲ੍ਹੇ ਦੇ ਲੋਕਾਂ ਦੇ ਹਿੱਤ ਵਿੱਚ ਹਨ।
ਪੰਜਾਬ ਵਿੱਚ ਇਥੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਲਈ 31 ਜੁਲਾਈ ਤਕ ਇਹ ਪਾਬੰਦੀ ਲਗਾ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਡੀਸੀ ਸੰਦੀਪ ਹੰਸ ਵਲੋ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ। ਉਥੇ ਹੀ ਲੋਕਾਂ ਦੇ ਹਿੱਤਾਂ ਦਾ ਧਿਆਨ ਵੀ ਰੱਖਿਆ ਜਾ ਰਿਹਾ ਹੈ। ਜ਼ਿਲ੍ਹੇ ਅੰਦਰ ਜਿਥੇ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵੀ ਜਾਰੀ ਹਨ । ਉੱਥੇ ਹੀ ਆਵਾਜ਼ ਵਾਲੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ 31 ਜੁਲਾਈ ਤੱਕ ਪਾਬੰਦੀ ਲਗਾ ਦਿੱਤੀ ਗਈ ਹੈ।
ਰਿਹਾਇਸ਼ੀ ਇਲਾਕਿਆਂ ਵਿੱਚ ਜ਼ਿਲ੍ਹੇ ਅੰਦਰ ਕਿਤੇ ਵੀ ਹੋਰਨ ਨੂੰ ਵਜਾਉਣ ਉਪਰ ਪੂਰੀ ਤਰ੍ਹਾਂ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਪਾਬੰਦੀ ਲਗਾ ਦਿੱਤੀ ਗਈ ਹੈ। ਉੱਥੇ ਹੀ ਢੋਲ, ਡ੍ਰਮ ਅਤੇ ਕਿਸੇ ਵੀ ਤਰ੍ਹਾਂ ਦੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਨੂੰ ਵਜਾਉਣ ਤੇ ਜਨ ਹਿਤ ਐਮਰਜੰਸੀ ਦੇ ਹਾਲਾਤਾਂ ਨੂੰ ਛੱਡ ਕੇ ਇਹ ਪਾਬੰਦੀ ਲਾਗੂ ਕੀਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦਾ ਆਦੇਸ਼ ਵੀ ਦਿੱਤਾ ਗਿਆ ਹੈ।
ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਕਿਆਂ ਤੇ ਲਾਗੂ ਨਹੀਂ ਕੀਤੀ ਗਈ ਹੈ। ਹੋਰ ਆਵਾਜ਼ ਪੈਦਾ ਕਰਨ ਵਾਲੇ ਪਟਾਖਿਆਂ ਉੱਪਰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਪੂਰਨ ਰੂਪ ਵਿੱਚ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹੇ ਅੰਦਰ ਕਿਤੇ ਵਿਚ ਚਲਾਏ ਜਾ ਰਹੇ ਲਾਊਡ ਸਪੀਕਰ ਪਬਲਿਕ ਐਡਰੈੱਸ ਸਿਸਟਮ ਆਦਿ ਦੀ ਆਵਾਜ਼ ਸੀਮਾ ਡੀਬੀ ਏ ਅਤੇ 75 ਏ ਸਬੰਧਿਤ ਜਗ੍ਹਾ ਦੇ ਆਵਾਜ਼ੀ ਸਟੈਂਡਰ ਦੇ ਅਨੁਸਾਰ ਹੀ ਹੋਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …