ਆਈ ਤਾਜਾ ਵੱਡੀ ਖਬਰ
ਸੂਬਾ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਉੱਥੇ ਕਿ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਵੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਹੁਣ ਤੋਂ ਹੀ ਰਣਨੀਤੀਆਂ ਉਲੀਕਿਆ ਜਾ ਰਹੀਆਂ ਹਨ। ਸੂਬੇ ਦੀ ਕੈਪਟਨ ਸਰਕਾਰ ਵੱਲੋਂ ਜਿਥੇ ਕਰੋਨਾ ਦੌਰਾਨ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹਈਆ ਕਰਵਾਉਣ ਲਈ ਕਈ ਜਗਾ ਤੇ ਰੋਜ਼ਗਾਰ ਮੇਲਿਆਂ ਦਾ ਅਯੋਜਨ ਵੀ ਕਰਵਾਇਆ ਜਾਂਦਾ ਰਿਹਾ ਹੈ ਉਥੇ ਹੀ ਪੰਜਾਬ ਦੇ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਭਰੋਸਾ ਦਿਵਾਇਆ ਗਿਆ ਹੈ। ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਨੂੰ ਸਰਕਾਰ ਵੱਲੋਂ ਰਾਸ਼ਨ ਵੀ ਮੁਹਈਆ ਕੀਤਾ ਜਾ ਰਿਹਾ ਹੈ।
ਹੁਣ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਕਾਰਨ ਇਨਾਂ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਸੂਬਾ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਲਈ ਵੱਖ-ਵੱਖ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਹੁਣ ਝੁੱਗੀ ਝੌਂਪੜੀ ਵਾਲਿਆਂ ਲਈ ਵੀ ਉਨ੍ਹਾਂ ਦਾ ਆਪਣਾ ਮਕਾਨ ਹੋਣ ਦੇ ਸੁਪਨੇ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸ ਲਈ ਹੁਣ ਸੂਬਾ ਸਰਕਾਰ ਵੱਲੋਂ ਝੁੱਗੀ ਝੌਂਪੜੀ ਵਿਚ ਰਹਿੰਦੈ 1996 ਪਰਿਵਾਰਾਂ ਨੂੰ ਮਾਲਕੀ ਹੱਕ ਦਿੱਤੇ ਜਾ ਰਹੇ ਹਨ।
ਇਸ ਲਈ ਪਟਿਆਲਾ, ਮਾਨਸਾ, ਫਿਰੋਜ਼ਪੁਰ, ਕਪੂਰਥਲਾ, ਬਰਨਾਲਾ, ਲੁਧਿਆਣਾ ਜਿਲਿਆ ਵਿਚੋ 24 ਝੁੱਗੀ ਝੌਂਪੜੀ ਵਾਲੀਆਂ ਥਾਵਾਂ ਤੇ ਬਸੇਰਾ ਸਕੀਮ ਦੇ ਤਹਿਤ ਮਾਲਕੀ ਅਧਿਕਾਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਯੋਜਨਾ ਦੇ ਤਹਿਤ 11 ਹਜ਼ਾਰ ਹੋਰ ਝੁੱਗੀਆਂ-ਝੌਂਪੜੀਆਂ ਵਾਲਿਆਂ ਨੂੰ ਵੀ ਇਹ ਅਧਿਕਾਰ ਦੇਣ ਦੀ ਪ੍ਰਕ੍ਰਿਆ ਜਲਦੀ ਮੁਕੰਮਲ ਕਰ ਦਿੱਤੀ ਜਾਵੇਗੀ।
ਸ਼ਹਿਰੀ ਖੇਤਰਾਂ ਵਿੱਚ ਸੂਬਾਈ ਸਰਕਾਰਾਂ ਦੀ ਜ਼ਮੀਨ ਤੇ ਝੁੱਗੀਆਂ ਝੌਂਪੜੀਆਂ ਵਿਚ ਰਹਿ ਰਹੇ ਇਨ੍ਹਾਂ ਲੋਕਾਂ ਨੂੰ ਮਾਲਕਾਨਾ ਹੱਕ ਦੇਣ ਦੀ ਯੋਜਨਾ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਵਿੰਨੀ ਮਹਾਜਨ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਇਸ ਪ੍ਰੋਗਰਾਮ ਲਈ ਦਿੱਤੀ ਗਈ ਹੈ। ਇਸਦੀ ਪਰਵਾਨਗੀ ਅੱਜ ਚੰਡੀਗੜ੍ਹ ਵਿੱਚ ਬਸੇਰਾ ਯੋਜਨਾ ਤਹਿਤ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਸੰਚਾਲਨ ਕਮੇਟੀ ਦੀ ਤੀਸਰੀ ਮੀਟਿੰਗ ਵਿੱਚ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …