ਆਈ ਤਾਜਾ ਵੱਡੀ ਖਬਰ
ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਇਸ ਨੂੰ ਵੇਖਦਿਆਂ ਪੰਜਾਬ ਸਰਕਾਰ ਨਿੱਤ ਨਵੇਂ ਆਦੇਸ਼ ਜਾਰੀ ਕਰ ਰਹੀ ਹੈ। ਹੁਣ ਸਰਕਾਰ ਨੇ ਘਰੇਲੂ ਏਕਾਂਤਵਾਸ ਵਿੱਚ ਰਹਿ ਰਹੇ ਬਿਨਾਂ ਲੱਛਣ/ਹਲਕੇ ਲੱਛਣਾਂ ਵਾਲੇ ਮਰੀਜ਼ਾਂ ਤੇ 60 ਸਾਲ ਤੋਂ ਵੱਧ ਉਮਰ ਤੇ ਸਹਿ-ਰੋਗ ਵਾਲੇ ਮਰੀਜ਼ਾਂ ਤੇ ਗਰਭਵਤੀ ਮਹਿਲਾਵਾਂ ਦੀ ਮੈਡੀਕਲ ਫਿਟਨੈੱਸ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਅਜਿਹੇ ਸਾਰੇ ਮਰੀਜ਼ ਨਮੂਨੇ ਲੈਣ ਵੇਲੇ ਘਰ ਵਿੱਚ ਹੀ ਏਕਾਂਤਵਾਸ ਹੋਣ ਦੀ ਸਹੂਲਤ ਉਪਲੱਬਧ ਹੋਣ ਬਾਰੇ ਸਵੈ-ਘੋਸ਼ਣਾ ਪੱਤਰ ਦੇ ਸਕਦੇ ਹਨ।
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਮੂਨਾ ਲੈਣ ਸਮੇਂ ਉਪਲੱਬਧ ਡਾਕਟਰ ਅਜਿਹੇ ਸਾਰੇ ਵਿਅਕਤੀਆਂ ਨੂੰ ਘਰਾਂ ਵਿੱਚ ਏਕਾਂਤਵਾਸ ਸਬੰਧੀ ਉਨ੍ਹਾਂ ਦੀ ਮੈਡੀਕਲ ਫਿਟਨੈੱਸ ਦੀ ਜਾਂਚ ਕਰਨਗੇ। ਘੱਟ/ਹਲਕੇ ਲੱਛਣ ਵਾਲੀ ਕੋਵਿਡ-19 ਪਾਜ਼ੇਟਿਵ ਗਰਭਵਤੀ ਮਹਿਲਾ ਜੋ ਘੱਟ-ਜੋ .. – ਖ਼ – ਮ ਵਾਲੀ ਗਰਭ ਅਵਸਥਾ ਵਿੱਚ ਹਨ ਤੇ ਜਿਨ੍ਹਾਂ ਦੀ ਅਗਲੇ ਤਿੰਨ ਹਫ਼ਤਿਆਂ ਵਿੱਚ ਜਣੇਪਾ ਹੋਣ ਦੀ ਸੰਭਾਵਨਾ ਨਹੀਂ ਤੇ ਜੇਕਰ ਮਹਿਲਾ ਨੂੰ ਕਿਸੇ ਗਾਇਨੀਕੋਲੋਜਿਸਟ ਦੁਆਰਾ ਸਰਟੀਫਾਈ ਕੀਤਾ ਜਾਂਦਾ ਹੈ ਤਾਂ ਉਸ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਜਾ ਸਕਦਾ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਕਰੋਨਾ ਵਾਇਰਸ ਕਰਕੇ ਪਿਛਲੇ ਸੋਮਵਾਰ 43 ਵਿਅਕਤੀਆਂ ਦੀ ਮੌਤ ਹੋ ਗਈ ਸੀ । ਹੁਣ ਤੱਕ ਸੂਬੇ ਵਿੱਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 1129 ਹੋ ਗਈ ਹੈ। ਸੂਬੇ ਵਿੱਚ ਸੋਮਵਾਰ 1516 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸੇ ਦੌਰਾਨ 1829 ਵਿਅਕਤੀ ਠੀਕ ਵੀ ਹੋਏ ਹਨ। ਸੂਬੇ ਵਿੱਚ ਕੁੱਲ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 43,284 ਤੇ ਸਿਹਤਯਾਬ ਹੋਣ ਵਾਲਿਆਂ ਦਾ ਅੰਕੜਾ 28,357 ਤੱਕ ਪਹੁੰਚ ਗਿਆ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …