ਆਈ ਤਾਜਾ ਵੱਡੀ ਖਬਰ
ਦੁਨੀਆਂ ਭਰ ਵਿਚ ਜਿਥੇ ਪਹਿਲਾਂ ਹੀ ਕੋਰੋਨਾ ਕਾਰਨ ਡਰ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਹਾਲਾਤ ਕਾਫੀ ਗੰਭੀਰ ਬਣੇ ਹੋਏ ਹਨ ਉਥੇ ਹੀ ਆਏ ਦਿਨ ਹੋਣ ਵਾਲੇ ਸੜਕ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਰੋਜ਼ਾਨਾ ਹੋਣ ਵਾਲੇ ਇਨ੍ਹਾਂ ਸੜਕ ਹਾਦਸਿਆਂ ਵਿੱਚ ਬਹੁਤ ਜਾਨਾਂ ਜਾ ਰਹੀਆਂ ਹਨ। ਸੜਕ ਹਾਦਸਿਆਂ ਵਿੱਚ ਇਸ ਸੰਸਾਰ ਤੋਂ ਜਾਣ ਵਾਲੇ ਲੋਕਾਂ ਦੀ ਕਮੀ ਉਹਨਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਲਈ ਲੋਕਾਂ ਨੂੰ ਸੜਕ ਤੇ ਚੱਲਦੇ ਸਮੇਂ ਆਵਾਜਾਈ ਲਈ ਲਾਗੂ ਕੀਤੇ ਗਏ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ ਅਤੇ ਪੂਰੀ ਸਾਵਧਾਨੀ ਵਰਤਣੀ ਚਾਹੀਦੀ ਹੈ ਤਾਂ ਜੋ ਰੋਜ਼ਾਨਾ ਹੋਣ ਵਾਲੇ ਸੜਕ ਹਾਦਸਿਆਂ ਵਿੱਚ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਵਿੱਚ ਕਮੀ ਆ ਸਕੇ।
ਹੁਣ ਪੰਜਾਬ ਵਿੱਚ ਇੱਥੇ ਭਿ-ਆ-ਨ-ਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਜੀਆਂ ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਮਰਾਲਾ ਤੋਂ ਸਾਹਮਣੇ ਆਈ ਹੈ ਜਿੱਥੇ ਹੋਏ ਇੱਕ ਸੜਕ ਹਾਦਸ਼ੇ ਦੌਰਾਨ ਇੱਕੋ ਪਰਿਵਾਰ ਦੇ ਦੋ ਜੀਆਂ ਦੀ ਮੌਤ ਹੋ ਗਈ ਹੈ ਅਤੇ ਦੋ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਸੁਖਵੀਰ ਸਿੰਘ ਵਾਸੀ ਪਿੰਡ ਲਲਤੋਂ, ਲੁਧਿਆਣਾ ਦੇ ਰਹਿਣ ਵਾਲਾ ਆਪਣੀ ਪਤਨੀ ਇੰਦਰਜੀਤ ਕੌਰ 34 ਸਾਲ ਅਤੇ ਉਹਨਾਂ ਦੀ ਛੇ ਸਾਲਾਂ ਦੀ ਧੀ ਗਗਨਦੀਪ ਕੌਰ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਕੀਤੇ ਜਾ ਰਹੇ ਸਨ।
ਜਦੋਂ ਉਹ ਸਭ ਸਮਰਾਲਾ ਨੇੜੇ ਪਿੰਡ ਕੁੱਬੇ ਦੇ ਟੋਲ ਪਲਾਜਾ ਵਿਖੇ ਪਹੁੰਚੇ ਤਾਂ ਉਸ ਸਮੇਂ ਅੱਗੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਹੋ ਗਈ ਇਹ ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਤੇ ਸਵਾਰ ਸੁਖਵੀਰ ਸਿੰਘ ਦੀ ਪਤਨੀ ਇੰਦਰਜੀਤ ਕੌਰ ਅਤੇ ਉਸ ਦੀ ਧੀ ਦੀ ਇਸ ਹਾਦਸੇ ਵਿਚ ਮੌਕੇ ਤੇ ਹੀ ਮੌਤ ਹੋ ਗਈ।
ਜਦ ਕਿ ਇਸ ਹਾਦਸੇ ਵਿਚ ਮੋਟਰਸਾਈਕਲ ਚਾਲਕ ਸੁਖਵੀਰ ਸਿੰਘ ਅਤੇ ਕਾਰ ਚਾਲਕ ਰਵਿੰਦਰ ਸਿੰਘ ਨੂੰ ਜੋ ਲੁਧਿਆਣਾ ਦੇ ਦੁਗਰੀ ਦਾ ਰਹਿਣ ਵਾਲਾ ਹੈ,ਗੰਭੀਰ ਰੂਪ ਵਿਚ ਜ਼ਖਮੀ ਹੋਣ ਤੇ ਇਲਾਜ ਲਈ ਸਮਰਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਇਸ ਸਾਰੀ ਘਟਨਾ ਦੀ ਜਾਣਕਾਰੀ ਪੁਲਸ ਨੂੰ ਮਿਲਣ ਤੇ ਮੌਕੇ ਉਪਰ ਪਹੁੰਚ ਕੇ ਕਾਰਵਾਈ ਸ਼ੁਰੂ ਕੀਤੀ ਗਈ ਹੈ। ਇਸ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …