ਆਈ ਤਾਜਾ ਵੱਡੀ ਖਬਰ
ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਜਿੱਥੇ ਸਰਕਾਰ ਵੱਲੋਂ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ।ਜਿਸ ਸਦਕਾ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਉਥੇ ਹੀ ਇਹ ਪਾਬੰਦੀ ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਵੀ ਲਗਾਈਆਂ ਗਈਆਂ ਹਨ। ਸਰਕਾਰ ਵੱਲੋਂ ਜਿਥੇ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ । ਜਿੱਥੇ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾਉਣ ਉਪਰ ਜੋਰ ਦਿੱਤਾ ਗਿਆ ਹੈ ਉੱਥੇ ਹੀ ਸਰਕਾਰ ਵੱਲੋਂ ਵੈਕਸੀਨ ਨਿੱਜੀ ਹਸਪਤਾਲਾਂ ਨੂੰ ਵੇਚੇ ਜਾਣ ਤੇ, ਇਸ ਮਾਮਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਸੁਖਬੀਰ ਬਾਦਲ ਨੂੰ ਹਿਰਾਸਤ ਵਿੱਚ ਲੈਣ ਦੀ ਵੱਡੀ ਖਬਰ ਸਾਹਮਣੇ ਆਈ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਥੇ ਪੰਜਾਬ ਵਿੱਚ ਕਰੋਨਾ ਵੈਕਸੀਨ ਅਤੇ ਕਰੋਨਾ ਕਿੱਟ ਘਪਲੇ ਨੂੰ ਲੈ ਕੇ 15 ਤਰੀਕ ਨੂੰ ਸੂਬਾ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਤਹਿਤ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਆਗੂਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਘਰ ਤੋਂ ਕੁਝ ਦੂਰੀ ਤੇ ਪ੍ਰਦਰਸ਼ਨ ਕੀਤਾ ਗਿਆ। ਨਾਲ ਕਿਸੇ ਸਿਹਤ ਮੰਤਰੀ ਬਲਬੀਰ ਸਿੰਘ ਨੂੰ ਹਟਾਉਣ ਦੀ ਮੰਗ ਕੀਤੀ ਗਈ। ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਸਪਾ ਦੇ ਵਰਕਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਸਾਰੇ ਵਰਕਰ ਇਸ ਮੌਕੇ ਤੇ ਮੌਜੂਦ ਸਨ।
ਸਿਆਸੀ ਆਗੂਆਂ ਵੱਲੋਂ ਦੋਸ਼ ਲਗਾਏ ਗਏ ਹਨ ਕਿ ਅਗਲੇ ਸਾਲ ਚੋਣਾਂ ਹੋਣ ਜਾ ਰਹੀਆਂ ਹਨ ਪਰ ਕਾਂਗਰਸ ਪਾਰਟੀ ਵੱਲੋਂ ਵਧੀਆ ਕਾਰਗੁਜ਼ਾਰੀ ਨਹੀਂ ਕੀਤੀ ਗਈ। ਵਿਰੋਧੀ ਧਿਰ ਸਵਾਲ ਪੁੱਛ ਰਹੀ ਹੈ ਕਿ ਸਰਕਾਰੀ ਹਸਪਤਾਲਾਂ ਨੂੰ ਦੇਣ ਵਾਲੀ ਕਰੋਨਾ ਵੈਕਸੀਨ ਨਿੱਜੀ ਹਸਪਤਾਲਾਂ ਵਿੱਚ ਕਿਵੇਂ ਪਹੁੰਚ ਗਈ। ਇਸ ਸਬੰਧੀ ਸੁਖਬੀਰ ਬਾਦਲ ਵੱਲੋਂ ਪਹਿਲਾਂ ਹੀ ਕੈਪਟਨ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਸੀ ਕਿ 15 ਜੂਨ ਤੱਕ ਸਿਹਤ ਮੰਤਰੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਜਾਵੇ।
ਅਗਰ ਅਜਿਹਾ ਨਹੀਂ ਕੀਤਾ ਗਿਆ ਤਾਂ 15 ਜੂਨ ਨੂੰ ਫਾਰਮ ਹਾਊਸ ਦਾ ਘਿਰਾਓ ਕੀਤਾ ਜਾਵੇਗਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੁਣ ਤੱਕ ਦਾ ਇਹ ਕੈਪਟਨ ਸਰਕਾਰ ਦੇ ਖਿਲਾਫ ਸਭ ਤੋਂ ਵੱਡਾ ਪ੍ਰਦਰਸ਼ਨ ਹੈ। ਇਸ ਰੋਸ ਪ੍ਰਦਰਸ਼ਨ ਦੇ ਚੱਲਦੇ ਹੋਏ ਸੁਖਬੀਰ ਸਿੰਘ ਬਾਦਲ ਸਮੇਤ ਕਈ ਅਕਾਲੀ ਦਲ ਅਤੇ ਬਸਪਾ ਵਰਕਰਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …