Breaking News

ਸਾਵਧਾਨ ਪੰਜਾਬ ਚ ਇਥੇ 7 ਦਿਨਾਂ ਲਈ ਲੱਗ ਗਈ ਇਹ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਬਹੁਤ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ ਜਿੱਥੇ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਸਭ ਤੋਂ ਵਧੇਰੇ ਕੋਰੋਨਾ ਨਾਲ ਪੀੜਤ ਹੋਣ ਵਾਲੇ ਮਰੀਜ਼ ਹਨ ਉਥੇ ਹੀ ਭਾਰਤ ਦੇ ਵਿਚ ਲਗਾਤਾਰ ਵਾਧਾ ਹੋਇਆ ਹੈ। ਪਿਛਲੇ ਸਾਲ ਮਾਰਚ ਤੋਂ ਹੀ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ ਅਤੇ ਤਾਲਾਬੰਦੀ ਵੀ ਕੀਤੀ ਗਈ ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੂੰ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਕਿ ਕਰੋਨਾ ਦੀ ਦੂਜੀ ਲਹਿਰ ਨੇ ਫਿਰ ਤੋਂ ਸਾਰੇ ਲੋਕਾਂ ਨੂੰ ਪ੍ਰਭਾਵਤ ਕਰ ਦਿੱਤਾ। ਕਰੋਨਾ ਦੀ ਦੂਜੀ ਲਹਿਰ ਦੇ ਕਾਰਨ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਵੀ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਸਨ।

ਹੁਣ ਪੰਜਾਬ ਵਿੱਚ ਇਥੇ 7 ਦਿਨਾਂ ਲਈ ਇਹ ਪਾਬੰਦੀ ਲੱਗ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਪ੍ਰਸਥਿਤੀਆਂ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਦਿੱਤੇ ਗਏ ਹਨ ਉਥੇ ਹੀ ਮਾਨਸਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਵੱਲੋਂ ਕ੍ਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਫੈਸਲੇ ਲਏ ਜਾ ਰਹੇ ਹਨ।

ਜਿੱਥੇ ਜ਼ਿਲ੍ਹਾ ਮਾਨਸਾ ਦੇ ਪਿੰਡ ਜੋਗਾ ਵਿੱਚ ਕਰੋਨਾ ਦੇ ਕੇਸ ਮਿਲਣ ਤੇ ਇਸ ਪਿੰਡ ਨੂੰ ਕੰਟੇਨਮੈਂਟ ਜੋਨ ਐਲਾਨ ਦਿੱਤਾ ਗਿਆ ਹੈ। ਉਥੇ ਹੀ ਜ਼ਿਲ੍ਹਾ ਮਜਿਸਟ੍ਰੇਟ ਸਿੱਧੂ ਨੇ ਦੱਸਿਆ ਕਿ ਹੁਣ ਤਾਜ਼ਾ ਸਰਵੇ ਦੌਰਾਨ ਪਾਇਆ ਗਿਆ ਹੈ ਕਿ ਇਸ ਪਿੰਡ ਵਿੱਚ ਆਖਰੀ ਪੰਜ ਦਿਨਾਂ ਦੌਰਾਨ ਕਰੋਨਾ ਦੇ ਤਿੰਨ ਹੋਰ ਕੇਸ ਸਾਹਮਣੇ ਆਏ ਹਨ ਅਤੇ ਸਿਹਤ ਵਿਭਾਗ ਦੀ ਰਿਪੋਰਟ ਦੇ ਅਨੁਸਾਰ ਇਸ ਪਿੰਡ ਵਿੱਚ ਕੰਟੇਨਮੈਂਟ ਜ਼ੋਨ ਵਿੱਚ 7 ਦਿਨਾਂ ਲਈ ਹੋਰ ਵਾਧਾ ਕੀਤਾ ਗਿਆ ਹੈ।

ਕਿਉਂਕਿ ਇਸ ਪਿੰਡ ਵਿੱਚ ਮਿਲਣ ਵਾਲੇ ਕਰੋਨਾ ਕੇਸਾਂ ਦੇ ਕਾਰਨ ਕਰੋਨਾ ਨੂੰ ਰੋਕਣ ਲਈ 15 ਮਈ 2021 ਨੂੰ ਕੰਟੇਨਮੈਂਟ ਜੋਨ ਐਲਾਨ ਦਿੱਤਾ ਗਿਆ ਸੀ। ਇਸ ਖੇਤਰ ਵਿੱਚ ਲਗਾਤਾਰ ਸੈਂਪਲ ਲਏ ਜਾ ਰਹੇ ਹਨ ਅਤੇ ਉਨ੍ਹਾਂ ਦੇ ਮਿਲਣ ਵਾਲੇ ਕੇਸਾਂ ਉਪਰ ਵੀ ਨਜ਼ਰ ਰੱਖੀ ਜਾ ਰਹੀ ਹੈ ਇਸ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਇਸ ਇਲਾਕੇ ਦੇ ਕੰਟੇਨਮੈਂਟ ਜੋਨ ਨੂੰ 25 ਮਈ , 2 ਜੂਨ ,9 ਜੂਨ 2021 ਅਤੇ 7-7 ਦਿਨ ਦਾ ਹੋਰ ਵਾਧਾ ਕੀਤਾ ਗਿਆ ਸੀ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …