ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਜਿਥੇ ਲੋਕਾਂ ਨੂੰ ਕਰੋਨਾ ਤੋਂ ਬਚਾਉਣ ਲਈ ਉਨ੍ਹਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਥੇ ਹੀ ਦੇਸ਼ ਅੰਦਰ ਵਾਪਰਣ ਵਾਲੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਕਈ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਤਾਂ ਜੋ ਪੰਜਾਬ ਦੇ ਮਾਹੌਲ ਨੂੰ ਵਿਗੜਨ ਤੋਂ ਬਚਾਇਆ ਜਾ ਸਕੇ। ਕਿਉਂਕਿ ਬਹੁਤ ਸਾਰੇ ਸ਼ਰਾਰਤੀ ਅਨਸਰ ਕਈ ਵਾਰ ਅਜਿਹੇ ਮੌਕਿਆਂ ਦੀ ਭਾਲ ਵਿੱਚ ਰਹਿੰਦੇ ਹਨ। ਜਿਥੇ ਪੰਜਾਬ ਦੇ ਹਾਲਾਤਾਂ ਵਿਚ ਹਲਚਲ ਪੈਦਾ ਕੀਤੀ ਜਾ ਸਕੇ। ਉੱਥੇ ਹੀ ਸੂਬੇ ਅੰਦਰ ਅਮਨ ਅਤੇ ਸ਼ਾਂਤੀ ਨੂੰ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਚੌਕਸੀ ਵਰਤੀ ਜਾਂਦੀ ਹੈ।
ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਪ੍ਰਸਥਿਤੀਆਂ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਹਨ,ਜਿਸ ਨਾਲ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਹੁਣ ਪੰਜਾਬ ਵਿੱਚ 31 ਜੁਲਾਈ ਤੱਕ ਲਈ ਇੱਥੇ ਇਹ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਫਾਜ਼ਿਲਕਾ ਜ਼ਿਲੇ ਦੇ ਜ਼ਿਲ੍ਹਾ ਮਜਿਸਟਰੇਟ ਅਰਵਿੰਦਰਪਾਲ ਸਿੰਘ ਸੰਧੂ ਵੱਲੋਂ ਜ਼ਿਲ੍ਹੇ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਕੁਝ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਤਾਂ ਜੋ ਸ਼ਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ ਵਹੀਕਲ ਦਾ ਗਲਤ ਇਸਤੇਮਾਲ ਨਾ ਕੀਤਾ ਜਾ ਸਕੇ। ਇਸ ਲਈ ਮਿਲਟਰੀ ਰੰਗ ਦੀਆਂ ਵਰਦੀਆਂ, ਵਹਿਕਲ, ਜੀਪਾਂ, ਮੋਟਰਸਾਈਕਲਾਂ ਆਦਿ ਦੀ ਵਰਤੋਂ ਕਰਨ ਅਤੇ ਵੇਚਣ ਉੱਪਰ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ।
ਜਿਲ੍ਹਾ ਮਜਿਸਟਰੇਟ ਵੱਲੋਂ ਇਹ ਪਾਬੰਦੀ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ 31 ਜੁਲਾਈ 2021 ਤੱਕ ਲਾਗੂ ਕੀਤੀ ਗਈ ਹੈ। ਜ਼ਿਲ੍ਹਾ ਫਾਜ਼ਿਲਕਾ ਦੀ ਹੱਦ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚਣ ਅਤੇ ਵਰਤੋ ਕਰਨ ਉਪਰ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਅਗਰ ਕੋਈ ਵੀ ਵਿਅਕਤੀ ਲਾਗੂ ਕੀਤੇ ਗਏ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦਾ ਹੈ, ਉਸ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …