ਆਈ ਤਾਜਾ ਵੱਡੀ ਖਬਰ
ਦੁਨੀਆਂ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰਦਿਆਂ ਹੋਇਆਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ। ਬਹੁਤ ਸਾਰੇ ਲੋਕ ਵਿਦੇਸ਼ਾਂ ਵਿੱਚ ਜਾ ਕੇ ਜਿੱਥੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਦੇ ਹਨ ਉਥੇ ਹੀ ਆਪਣੇ ਪਰਿਵਾਰਕ ਮੈਂਬਰਾਂ ਦੀਆਂ ਜਰੂਰਤਾਂ ਵੀ ਪੂਰੀਆਂ ਕਰ ਸਕਦੇ ਹਨ। ਇਸ ਲਈ ਬਹੁਤ ਸਾਰੇ ਲੋਕਾਂ ਵੱਲੋਂ ਮਜ਼ਬੂਰੀਵੱਸ ਹੋਰ ਦੇਸ਼ਾਂ ਵਿੱਚ ਜਾਣ ਦਾ ਹੀਲਾ ਕੀਤਾ ਜਾਂਦਾ ਹੈ। ਜਿੱਥੇ ਮਿਹਨਤ ਸਦਕਾ ਆਪਣੀ ਕਮਾਈ ਨਾਲ ਉਹ ਮੰਜ਼ਿਲ ਨੂੰ ਸਰ ਕਰਦੇ ਹਨ। ਉਥੇ ਹੀ ਉਨ੍ਹਾਂ ਦੇਸ਼ਾਂ ਦੀ ਖੂਬਸੂਰਤੀ ਅਤੇ ਵਾਤਾਵਰਣ ਉਨ੍ਹਾਂ ਨੂੰ ਪੱਕੇ ਤੌਰ ਤੇ ਉਨ੍ਹਾਂ ਦੇਸ਼ਾਂ ਵਿੱਚ ਰਹਿਣ ਲਈ ਮਜਬੂਰ ਕਰ ਦਿੰਦੇ ਹਨ। ਉਨ੍ਹਾਂ ਦੇਸ਼ਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਉਨ੍ਹਾਂ ਲੋਕਾਂ ਲਈ ਕਿਸੇ ਸਵਰਗ ਤੋਂ ਘੱਟ ਨਹੀਂ ਹੁੰਦੀਆ ।
ਸਰਕਾਰਾਂ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾਂਦੇ ਹਨ। ਹੁਣ ਦੁਨੀਆਂ ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਸਭ ਦੇ ਹਰਮਨ ਪਿਆਰੇ ਨੇਤਾ ਬਣੇ ਹੋਏ ਹਨ। ਜਿੱਥੇ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ, ਜਿਥੇ ਹੁਣ ਧੜਾ-ਧੜ ਲੋਕ ਪੱਕੇ ਹੋਣਗੇ। ਦੁਨੀਆਂ ਦੇ ਕਈ ਮੁਲਕਾਂ ਵਿੱਚ ਫੈਲੀ ਹਿੰਸਾ ਕਾਰਣ ਜਿੱਥੇ ਬਹੁਤ ਸਾਰੇ ਲੋਕ ਬੇਘਰ ਹੋ ਜਾਂਦੇ ਹਨ। ਜਿਸ ਕਾਰਨ ਕਈ ਲੋਕਾਂ ਨੂੰ ਰਫਿਊਜੀ ਟੈਂਟ ਵਿਚ ਸ਼ਰਨ ਲੈਣੀ ਪੈ ਜਾਂਦੀ ਹੈ।
ਉਥੇ ਹੀ ਇਨ੍ਹਾਂ ਬੇਘਰ ਹੋਏ ਲੋਕਾਂ ਨੂੰ ਪਨਾਹ ਦੇਣ ਲਈ ਹਮੇਸ਼ਾ ਕੈਨੇਡਾ ਵੱਲੋਂ ਪਹਿਲ ਕੀਤੀ ਗਈ ਹੈ। ਹੁਣ ਕੌਮਾਂਤਰੀ ਰਿਫਿਊਜ਼ੀ ਦਿਹਾੜੇ ਮੌਕੇ ਇਮੀਗ੍ਰੇਸ਼ਨ ਮੰਤਰੀ ਮਾਰਕ ਮੈਡੀਸੀਨੋ ਵੱਲੋਂ ਕੈਨੇਡਾ ਵਿਚ ਸੰਯੁਕਤ ਰਾਸ਼ਟਰ ਦੇ ਨੁਮਾਇੰਦੇ ਨਾਲ ਮੁਲਾਕਾਤ ਕਰਕੇ ਵਧੇਰੇ ਸ਼ਰਨਾਰਥੀਆਂ ਦੀ ਸਹਾਇਤਾ ਲਈ ਵਿਸ਼ੇਸ਼ ਤਿੰਨ ਕਦਮਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਤਹਿਤ ਕੈਨੇਡਾ ਸਰਕਾਰ ਵੱਲੋਂ 45 ਹਜ਼ਾਰ ਰਿਫਿਊਜੀਆਂ ਨੂੰ ਆਸਰਾ ਦਿੱਤਾ ਜਾ ਰਿਹਾ ਹੈ। ਹੁਣ ਹਿੰਸਾ ਦੇ ਮਾਰੇ ਲੋਕਾਂ ਨੂੰ ਪਨਾਹ ਦੇਣ ਵਾਲਿਆਂ ਵਿੱਚ ਪਿਛਲੇ ਸਾਲ ਪੂਰੀ ਦੁਨੀਆਂ ਵਿੱਚ ਕੈਨੇਡਾ ਨੇ ਅੱਧੇ ਲੋਕਾਂ ਨੂੰ ਕੈਨੇਡਾ ਵਿਚ ਸ਼ਰਨ ਦਿੱਤੀ ਹੈ।
ਦੁਨੀਆਂ ਦੇ ਕਈ ਮੁਲਕਾਂ ਵਿੱਚ ਫੈਲੀ ਹਿੰਸਾ ਕਾਰਨ ਬਹੁਤ ਸਾਰੇ ਲੋਕਾਂ ਦੇ ਘਰ ਬਾਰ ਉੱਜੜ ਚੁੱਕੇ ਹਨ ਅਤੇ ਸੰਕਟ ਗੰਭੀਰ ਹੁੰਦਾ ਜਾ ਰਿਹਾ ਹੈ। ਉਜਾੜੇ ਦਾ ਸ਼ਿਕਾਰ ਲੋਕ ਅਜਿਹਾ ਸੁਰੱਖਿਅਤ ਟਿਕਾਣਾ ਲੱਭ ਰਹੇ ਹਨ ਜਿੱਥੇ ਉਹ ਆਪਣਾ ਰੈਣ ਬਸੇਰਾ ਬਣਾ ਸਕਣ। ਕੈਨੇਡਾ ਵੱਲੋਂ ਕੀਤੇ ਜਾਂਦੇ ਇਨ੍ਹਾਂ ਉਪਰਾਲਿਆ ਨਾਲ ਬਹੁਤ ਸਾਰੇ ਲੋਕਾਂ ਨੂੰ ਰਹਿਣ ਲਈ ਸ਼ਰਣ ਦਿੱਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …