ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਆਰਥਿਕ ਤੌਰ ਤੇ ਕਮਜ਼ੋਰ ਹੋ ਚੁੱਕੇ ਲੋਕਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ। ਉਥੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਜਿਸ ਨਾਲ ਲੋਕਾਂ ਨੂੰ ਰੁਜ਼ਗਾਰ ਵੀ ਮਿਲ ਸਕੇ ਅਤੇ ਦੇਸ਼ ਦਾ ਆਰਥਿਕ ਵਿਕਾਸ ਵੀ ਹੋ ਸਕੇ। ਕਰੋਨਾ ਦੇ ਦੌਰ ਵਿੱਚ ਵੀ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੇ ਪੁਖਤਾ ਇੰਤਜਾਮ ਕੀਤੇ ਗਏ ਤਾਂ ਜੋ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਉੱਥੇ ਹੀ ਸਰਕਾਰ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਇੱਕ ਲਖ ਨੌਜਵਾਨਾਂ ਨੂੰ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ।
ਹੁਣ ਨਵਜੋਤ ਸਿੱਧੂ ਮੈਡਮ ਵੱਲੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਕੈਪਟਨ ਸਰਕਾਰ ਵੱਲੋਂ ਜਿਥੇ ਨੌਜਵਾਨਾਂ ਨੂੰ ਆਪਣੇ ਵਾਅਦੇ ਮੁਤਾਬਿਕ ਨੌਕਰੀਆਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉੱਥੇ ਹੀ ਬਹੁਤ ਸਾਰੇ ਅਧਿਆਪਕਾਂ ਵੱਲੋਂ ਨੌਕਰੀਆਂ ਦੀ ਮੰਗ ਕੀਤੇ ਜਾਣ ਤੇ ਪੁਲਿਸ ਵੱਲੋਂ ਉਨ੍ਹਾਂ ਉੱਪਰ ਲਾਠੀਚਾਰਜ ਵੀ ਕੀਤਾ ਜਾ ਰਿਹਾ ਹੈ। ਇਸ ਬਾਰੇ ਗੱਲ ਕਰਦੇ ਹੋਏ ਨਵਜੋਤ ਕੌਰ ਨੇ ਕਿਹਾ ਹੈ ਕਿ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਦੇਸ਼ ਦਾ ਭਵਿੱਖ ਬਣਾਉਣ ਲਈ ਧਰਨੇ ਦਿੱਤੇ ਜਾ ਰਹੇ ਹਨ ਅਤੇ ਸੜਕਾਂ ਉਪਰ ਆਪਣੀ ਤਨਖਾਹ ਲਈ ਧੱਕੇ ਖਾ ਰਹੇ ਹਨ।
ਉਨ੍ਹਾਂ ਕਿਹਾ ਕਿ ਮਾਪਿਆਂ ਵੱਲੋਂ 70 ਫੀਸਦੀ ਪੈਸਾ ਬੱਚਿਆਂ ਦੀ ਪੜ੍ਹਾਈ ਉਤੇ ਲਗਾਇਆ ਜਾ ਰਿਹਾ ਹੈ। ਇਸ ਸਭ ਦੇ ਬਾਵਜੂਦ ਵੀ ਨੌਜਵਾਨ ਧੱਕੇ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਸ਼ਾਂਤ ਰਹਿਣ ਲਈ ਕਿਹਾ ਗਿਆ ਸੀ ਇਸ ਲਈ ਉਹ ਸ਼ਾਂਤ ਹਨ ਜਦੋਂ ਵੀ ਕੋਈ ਫੈਸਲਾ ਆਵੇਗਾ ਸਿੱਧੂ ਆਪਣੀ ਪ੍ਰਤੀਕਿਰਿਆ ਜ਼ਰੂਰ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨਾਲ ਸਰਕਾਰ ਵੱਲੋਂ ਧੱਕਾ ਕੀਤਾ ਜਾ ਰਿਹਾ ਹੈ। ਪੰਜਾਬ ਦੇ ਬਹੁਤ ਸਾਰੇ ਪੜ੍ਹੇ-ਲਿਖੇ ਨੌਜਵਾਨ ਬਹੁਤ ਸਾਰੇ ਟੈਸਟ ਪਾਸ ਕਰਨ ਤੋਂ ਬਾਅਦ ਵੱਡੀ ਜੱਦੋ-ਜਹਿਦ ਕਰਕੇ ਨੌਕਰੀਆਂ ਪ੍ਰਾਪਤ ਕਰਦੇ ਹਨ।
ਕੈਪਟਨ ਸਰਕਾਰ ਵੱਲੋਂ ਦੋ ਵਿਧਾਇਕਾਂ ਦੇ ਮੁੰਡਿਆਂ ਨੂੰ ਨੌਕਰੀ ਦਿੱਤੇ ਜਾਣ ਤੇ ਨਵਜੋਤ ਕੌਰ ਸਿੱਧੂ ਵੱਲੋਂ ਪੰਜਾਬ ਸਰਕਾਰ ਤੇ ਤਿੱਖਾ ਸ਼ਬਦੀ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਲਗਦਾ ਕਿ ਬਿਨਾਂ ਟੈਸਟ ਪਾਸ ਕੀਤੇ ਕਿਸੇ ਨੂੰ ਵੀ ਇੰਸਪੈਕਟਰ ਜਾਂ ਤਹਿਸੀਲਦਾਰ ਬਣਾ ਦਿੱਤਾ ਜਾਣਾ ਚਾਹੀਦਾ ਹੈ। ਉਹਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਆਰਥਿਕ ਪੱਖੋਂ ਸਹੀ ਹੋਣ ਤੇ ਉਨ੍ਹਾਂ ਨੂੰ ਇਸ ਤਰ੍ਹਾਂ ਨੌਕਰੀ ਨਹੀਂ ਦਿੱਤੀ ਜਾਣੀ ਚਾਹੀਦੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …