ਆਈ ਤਾਜਾ ਵੱਡੀ ਖਬਰ
ਕੋਈ ਨਾ ਕੋਈ ਅਜਿਹੀ ਦੁਖਦਾਈ ਖ਼ਬਰ ਸਾਹਮਣੇ ਆ ਜਾਂਦੀ ਹੈ ਜੋ ਮਾਹੌਲ ਨੂੰ ਹੋਰ ਸੋਗਮਈ ਬਣਾ ਦਿੰਦੀ ਹੈ। ਕਰੋਨਾ ਦੇ ਕਾਰਨ ਹੁਣ ਤੱਕ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁੱਕੀ ਹੈ। ਉਥੇ ਹੀ ਦੇਸ਼ ਅੰਦਰ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦੀ ਲਪੇਟ ਵਿੱਚ ਆ ਚੁੱਕੀਆਂ ਹਨ ਅਤੇ ਇਸ ਤੋਂ ਇਲਾਵਾ ਸੜਕ ਹਾਦਸਿਆਂ, ਬਿਮਾਰੀਆਂ ਅਤੇ ਹੋਰ ਕਈ ਤਰ੍ਹਾਂ ਦੇ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਇਨ੍ਹਾਂ ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਦੇ ਇਸ ਦੁਨੀਆਂ ਤੋਂ ਚਲੇ ਜਾਣ ਕਾਰਨ ਉਨ੍ਹਾਂ ਖੇਤਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਦੇਸ਼ ਦੇ ਹਲਾਤਾਂ ਉੱਪਰ ਵੀ ਗਹਿਰਾ ਅਸਰ ਪਾਉਂਦੀਆਂ ਹਨ। ਇਸ ਕਰੋਨਾ ਦੇ ਕਾਰਨ ਮਹਾਰਾਸ਼ਟਰ ਸੂਬਾ ਵਧੇਰੇ ਪ੍ਰਭਾਵਿਤ ਹੋਇਆ ਹੈ ਜਿੱਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਇਸ ਕਰੋਨਾ ਦੀ ਚਪੇਟ ਵਿੱਚ ਆਈਆਂ ਹਨ। ਹੁਣ ਮਸ਼ਹੂਰ ਗ੍ਰੇਟ ਖਲੀ ਦੇ ਘਰੇ ਹੋਈ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਸ਼ਵ ਦੇ ਵਿਚ ਗ੍ਰੇਟ ਖਲੀ ਦੇ ਨਾਂ ਨਾਲ ਪ੍ਰਸਿੱਧ ਰੈਸਲਰ ਖਲੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਅੱਜ ਉਨ੍ਹਾਂ ਦੀ ਮਾਤਾ ਦਾ ਦਿਹਾਂਤ ਹੋ ਗਿਆ। ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਮਾਤਾ ਜੀ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਜ਼ੇਰੇ ਇਲਾਜ਼ ਸਨ।
ਉਹਨਾਂ ਨੂੰ ਫ਼ੇਫ਼ੜਿਆਂ ਨਾਲ ਸਬੰਧਤ ਸਮੱਸਿਆ ਹੋਣ ਕਾਰਨ ਇਲਾਜ਼ ਲਈ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ। ਜਿੱਥੇ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ। ਗ੍ਰੇਟ ਖਲੀ ਦੇ ਮਾਤਾ ਜੀ ਪਿਛਲੇ ਲੰਮੇ ਸਮੇਂ ਤੋਂ ਫੇਫੜਿਆਂ ਦੀ ਬਿਮਾਰੀ ਤੋਂ ਪੀੜਤ ਸਨ।
ਗ੍ਰੇਟ ਖਲੀ ਦੇ ਮਾਤਾ ਜੀ ਦੇ ਦੇਹਾਂਤ ਦੀ ਜਾਣਕਾਰੀ ਲੁਧਿਆਣਾ ਦੇ ਡੀਐਮਸੀ ਹਸਪਤਾਲ ਵੱਲੋਂ ਸਾਂਝੀ ਕੀਤੀ ਗਈ ਹੈ। ਪਰਿਵਾਰਕ ਸੂਤਰਾਂ ਵੱਲੋਂ ਦੱਸਿਆ ਗਿਆ ਹੈ ਕਿ ਗ੍ਰੇਟ ਖਲੀ ਦੀ ਮਾਤਾ ਜੀ ਦਾ ਅੰਤਿਮ ਸੰਸਕਾਰ ਹਿਮਾਚਲ ਪ੍ਰਦੇਸ਼ ਦੇ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਕੀਤਾ ਜਾਵੇਗਾ। ਗ੍ਰੇਟ ਖਲੀ ਦੀ ਮਾਤਾ ਜੀ ਦੇ ਦੇਹਾਂਤ ਦੀ ਖਬਰ ਮਿਲਦੇ ਹੀ ਵੱਖ-ਵੱਖ ਸਖਸ਼ੀਅਤਾਂ ਵੱਲੋਂ ਗਰੇਟ ਖਲੀ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …