ਆਈ ਤਾਜਾ ਵੱਡੀ ਖਬਰ
ਦੇਸ਼ ਵਿਚ ਕਰੋਨਾ ਦੀ ਦੂਜੀ ਲਹਿਰ ਕਾਰਨ ਬਹੁਤ ਸਾਰੇ ਸੂਬੇ ਪ੍ਰਭਾਵਤ ਹੋਏ ਹਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੂਬਾ ਸਰਕਾਰਾਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਤਾਂ ਜੋ ਸੂਬਾ ਸਰਕਾਰਾਂ ਵੱਲੋਂ ਕਰੋਨਾ ਨੂੰ ਠੱਲ੍ਹ ਪਾਈ ਜਾ ਸਕੇ ਅਤੇ ਸੂਬੇ ਦੇ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਕਰੋਨਾ ਦੀ ਦੂਜੀ ਲਹਿਰ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਨੂੰ ਆਰਥਿਕ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਕਰੋਨਾ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਠੱਪ ਹੋ ਜਾਣ ਕਾਰਨ ਲੋਕ ਬੇਰੁਜ਼ਗਾਰ ਹੋ ਗਏ ਹਨ। ਸਰਕਾਰ ਵੱਲੋਂ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦਾ ਟੀਕਾਕਰਣ ਜਿਥੇ ਕੀਤਾ ਜਾ ਰਿਹਾ ਹੈ ਉਥੇ ਹੀ 18 ਸਾਲ ਤੋ ਉੱਪਰ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਣ ਸ਼ੁਰੂ ਕੀਤਾ ਗਿਆ ਹੈ।
ਮੌਜੂਦਾ ਹਾਲਤ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਹੁਣ ਇਹ ਹੁਕਮ ਜਾਰੀ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਸੂਬੇ ਅੰਦਰ ਕਰੋਨਾ ਦੀ ਤੀਜੀ ਲਹਿਰ ਨੂੰ ਰੋਕਣ ਲਈ ਪਹਿਲਾਂ ਹੀ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਤਾਂ ਜੋ ਲੋਕਾਂ ਨੂੰ ਆਕਸੀਜਨ ਦੀ ਕਮੀ ਆਉਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਵਿਚ ਮੈਡੀਕਲ ਆਕਸੀਜਨ ਦੀ ਸਪਲਾਈ ਅਤੇ ਸਾਰੀਆਂ ਸਿਹਤ ਸੰਸਥਾਵਾਂ ਸਮੇਤ ਪ੍ਰਾਈਵੇਟ ਹਸਪਤਾਲਾਂ ਵਿੱਚ ਲੋੜੀਂਦੀ ਆਕਸੀਜਨ ਮੁਹਈਆ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ।
ਉਥੇ ਹੀ ਸਰਕਾਰ ਵੱਲੋਂ ਇਸ ਕਰੋਨਾ ਦਾ ਡਟ ਕੇ ਮੁਕਾਬਲਾ ਕਰਨ ਲਈ ਸੂਬੇ ਅੰਦਰ ਆਕਸੀਜਨ ਪਲਾਂਟ ਸਥਾਪਤ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਤਹਿਤ ਬਰਨਾਲਾ ਅਤੇ ਨੰਗਲ ਵਿਖੇ ਦੋ ਪਲਾਟ ਪਹਿਲਾਂ ਹੀ ਕਾਰਜਸ਼ੀਲ ਹਨ ਅਤੇ ਬਾਕੀਆਂ ਦਾ ਕੰਮ ਜ਼ੋਰਾਂ ਸ਼ੋਰਾਂ ਤੇ ਚਲ ਰਿਹਾ ਹੈ। ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਵੀ ਦੋ ਨਵੇਂ ਟਰਾਇਲ ਪਲਾਂਟ ਸੁਰੂ ਕੀਤੇ ਗਏ ਹਨ।
ਉਥੇ ਹੀ ਸੀਨੀਅਰ ਅਧਿਕਾਰੀਆਂ ਨੂੰ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ ਕੇ ਸਾਰੇ ਪਲਾਟਾਂ ਨੂੰ ਜਲਦ ਕਾਰਜਸ਼ੀਲ ਬਣਾਉਣ ਲਈ ਠੋਸ ਕਦਮ ਚੁੱਕੇ ਜਾਣ। ਇਸ ਦਾ ਪ੍ਰਗਟਾਵਾ ਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਵੱਲੋਂ ਐਤਵਾਰ ਨੂੰ ਸੂਬੇ ਅੰਦਰ ਸਿਹਤ ਸੰਭਾਲ ਸੰਸਥਾਵਾਂ ਵਿੱਚ ਆਕਸੀਜਨ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …