ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਜਿੱਥੇ ਸਰਕਾਰ ਦੀ ਕਰੋਨਾ ਨੂੰ ਲੈ ਕੇ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਲੋਕਾਂ ਵੱਲੋਂ ਵਿਰੋਧ ਜਾਹਿਰ ਕੀਤਾ ਜਾ ਰਿਹਾ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਵੀ ਲਗਾਤਾਰ ਲੋਕਾਂ ਵੱਲੋਂ ਕੀਤਾ ਜਾ ਰਿਹਾ ਹੈ ਦੇਸ਼ ਦੇ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਤੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉੱਥੇ ਹੀ ਸਰਕਾਰਾਂ ਨੂੰ ਲੈ ਕੇ ਆਏ ਦਿਨ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਲੈ ਕੇ ਲੋਕਾਂ ਵਿਚ ਰੋਸ ਪਾਇਆ ਜਾਂਦਾ ਹੈ। ਜਿਸ ਸਦਕਾ ਬੀਤੇ ਸਮੇਂ ਸਰਕਾਰ ਵੱਲੋਂ ਕੀਤੀਆਂ ਗਈਆਂ ਵਧੀਕੀਆਂ ਦਾ ਅਸਰ ਲੋਕਾਂ ਉਪਰ ਵੇਖਿਆ ਜਾਂਦਾ ਹੈ।
ਹੁਣ ਪੰਜਾਬ ਵਿੱਚ 26 ਜੂਨ ਬਾਰੇ ਇਨ੍ਹਾਂ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੰਦਰਾ ਗਾਂਧੀ ਦੀ ਸਰਕਾਰ ਦੇ ਸਮੇਂ ਦੇਸ਼ ਵਿੱਚ 26 ਜੂਨ 1975 ਨੂੰ ਦੇਸ਼ ਵਿੱਚ ਐਮਰਜੈਂਸੀ ਲਗਾ ਦਿੱਤੀ ਗਈ ਸੀ। ਜਿਸ ਤੇ 26 ਜੂਨ ਨੂੰ 46 ਸਾਲ ਪੂਰੇ ਹੋ ਜਾਣਗੇ। ਉੱਥੇ ਹੀ ਦੇਸ਼ ਅੰਦਰ ਮੌਜੂਦਾ ਕੇਂਦਰ ਸਰਕਾਰ ਵੱਲੋਂ ਵੀ ਉਸ ਸਮੇਂ ਦੀ ਸਰਕਾਰ ਵੱਲੋਂ ਚਾਰ ਕਦਮ ਅੱਗੇ ਵਧ ਗਈ ਹੈ। ਹੁਣ ਇਥੋ ਦੀ ਪੰਜਾਬ ਕਮੇਟੀ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ 26 ਜੂਨ ਨੂੰ ਪੰਜਾਬ ਭਰ ਵਿਚ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।
ਕਿਉਂਕਿ ਸਰਕਾਰਾਂ ਵੱਲੋਂ ਦੇਸ਼ ਅੰਦਰ ਲੇਖਕ, ਵਕੀਲਾਂ, ਕਾਰਕੁੰਨਾਂ, ਬੁੱਧੀਜੀਵੀਆਂ, ਪੱਤਰਕਾਰਾਂ ਅਤੇ ਕਵੀਆਂ ਉੱਤੇ ਦੇਸ਼ ਧ੍ਰੋਹ ਦੇ ਝੂਠੇ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹ ਵਿਚ ਸੁੱਟਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਦੇਸ਼ ਅੰਦਰ ਮੌਜੂਦਾ ਸਰਕਾਰ ਦੇ ਦੌਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਆਏ ਦਿਨ ਹੀ ਅਸਮਾਨ ਨੂੰ ਛੂਹ ਰਹੀਆਂ ਹਨ। ਜਿਸ ਨਾਲ ਇਹ ਆਮ ਆਦਮੀ ਦੀ ਪਹੁੰਚ ਤੋਂ ਦੂਰ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਕੇਂਦਰ ਸਰਕਾਰ ਵੱਲੋਂ ਵੀ ਐਮਰਜੈਂਸੀ ਲਗਾ ਕੇ ਸਮੇਂ ਦੀ ਸਰਕਾਰ ਨੂੰ ਪਿੱਛੇ ਛੱਡਿਆ ਜਾ ਰਿਹਾ ਹੈ। ਇਸ ਲਈ ਸੂਬੇ ਅੰਦਰ ਇਫਟੂ ਨਾਲ ਜੁੜੀਆਂ ਹੋਈਆਂ ਸਾਰੀਆਂ ਜਥੇਬੰਦੀਆਂ ਵੱਲੋਂ ਸੜਕਾਂ ਤੇ ਉਤਰ ਕੇ ਸੂਬਾ ਸਰਕਾਰ ਅਤੇ ਮੋਦੀ ਸਰਕਾਰ ਦੇ ਖਿਲਾਫ ਭਾਰਤੀ ਇਤਿਹਾਸ ਵਿੱਚ 26 ਜੂਨ ਨੂੰ ਕਾਲੇ ਦਿਵਸ ਵਜੋਂ ਮਨਾਉਂਦੇ ਹੋਏ ਰੋਸ ਮੁਜ਼ਾਹਰਾ ਕੀਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …