ਆਈ ਤਾਜਾ ਵੱਡੀ ਖਬਰ
ਇਸ ਸਮੇਂ ਪੰਜਾਬ ਵਿੱਚ ਜਿੱਥੇ ਕਰੋਨਾ ਕੇਸਾਂ ਵਿਚ ਕਮੀ ਨੂੰ ਦੇਖਦੇ ਹੋਏ ਲੋਕਾਂ ਵਿੱਚ ਰਾਹਤ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਕਿਉਂਕਿ ਕਰੋਨਾ ਬਹੁਤ ਸਾਰੇ ਪਰਿਵਾਰਾਂ ਦੀ ਜਿੰਦਗੀ ਵਿੱਚ ਅਜਿਹਾ ਸਮਾਂ ਬਣ ਕੇ ਆਇਆ ਹੈ ਜਿਸ ਨੂੰ ਉਹ ਕਈ ਸਾਲਾਂ ਤੱਕ ਕਦੇ ਵੀ ਨਹੀਂ ਭੁੱਲ ਸਕਦੇ। ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਇਸ ਕਰੋਨਾ ਨੇ ਲੈ ਲਈ ਹੈ, ਉੱਥੇ ਹੀ ਬਹੁਤ ਸਾਰੇ ਪਰਿਵਾਰ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰੇ ਹਨ। ਉਥੇ ਹੀ ਪੰਜਾਬ ਵਿੱਚ ਇਸ ਸਮੇਂ ਸਿਆਸਤ ਗਰਮਾਈ ਹੋਈ ਹੈ। ਜਿੱਥੇ ਸਭ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਖਾਸ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਮਸ਼ਹੂਰ ਪੰਜਾਬੀ ਗਾਇਕ ਬਲਕਾਰ ਸਿੱਧੂ ਬਾਰੇ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ।
ਜਿੱਥੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ । ਉੱਥੇ ਹੀ ਬਹੁਤ ਸਾਰੀਆਂ ਜਾਣੀਆਂ ਪਹਿਚਾਣੀਆਂ ਸਖਸ਼ੀਅਤਾਂ ਵੱਲੋਂ ਵੀ ਪੰਜਾਬ ਦੀ ਸਿਆਸਤ ਵਿੱਚ ਕਦਮ ਰੱਖਿਆ ਜਾ ਰਿਹਾ ਹੈ। ਪਿਛਲੇ ਕੁਝ ਦਿਨ ਪਹਿਲਾਂ ਹੀ ਹਲਕਾ ਰਾਮਪੁਰਾ ਫੂਲ ਤੋਂ ਪੰਜਾਬੀ ਗਾਇਕ ਬਲਕਾਰ ਸਿੱਧੂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ ਸੀ। ਜਿਸ ਨਾਲ ਪਾਰਟੀ ਨੂੰ ਕਾਫੀ ਮਜ਼ਬੂਤੀ ਮਿਲੀ ਸੀ।
ਉੱਥੇ ਹੀ ਪਾਰਟੀ ਦੀ ਮਜਬੂਤੀ ਵਿੱਚ ਉਸ ਸਮੇਂ ਵਾਧਾ ਹੋ ਗਿਆ ਜਦੋਂ ਬਲਕਾਰ ਸਿੱਧੂ ਦੀ ਅਗਵਾਈ ਹੇਠ ਹਲਕਾ ਰਾਮਪੁਰਾ ਫੂਲ ਦੇ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ,100 ਨੌਜਵਾਨਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਗਿਆ, 100 ਨੌਜਵਾਨਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਕਾਂਗਰਸ ਅਤੇ ਅਕਾਲੀ ਦਲ ਨੂੰ ਬਹੁਤ ਵੱਡਾ ਝਟਕਾ ਲਗਾ ਹੈ। ਅੱਜ ਇਨ੍ਹਾਂ ਨੌਜਵਾਨਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਦੇ ਮੌਕੇ ਤੇ ਪੰਜਾਬੀ ਗਾਇਕ ਬਲਕਾਰ ਸਿੱਧੂ ਵੱਲੋਂ ਆਖਿਆ ਹੈ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਾਹਰਾਜ ਵਰਗੀ ਜਿੰਦਗੀ ਬਤੀਤ ਕਰ ਰਹੇ ਹਨ ਉਨ੍ਹਾਂ ਨੂੰ ਲੋਕਾਂ ਦੀਆਂ ਮੁਸ਼ਕਲਾਂ ਨਜ਼ਰ ਨਹੀਂ ਆ ਰਹੀਆਂ ਤੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਗਏ ਹਨ। ਅੱਜ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਬੇਰੁਜ਼ਗਾਰ ਹਨ।
ਉਥੇ ਹੀ ਉਨ੍ਹਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਮੈਂਬਰਾਂ ਨੂੰ ਜੀ ਆਇਆਂ ਆਖਿਆ ਅਤੇ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਇਹਨਾਂ ਪਾਰਟੀਆਂ ਦਾ ਚੰਗੀ ਤਰ੍ਹਾਂ ਪਤਾ ਲੱਗ ਚੁੱਕਾ ਹੈ, ਕਿ ਦਸ ਸਾਲਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਭ੍ਰਿਸ਼ਟਾਚਾਰ ਅਤੇ ਮਹਿੰਗਾਈ, ਬੇਰੁਜ਼ਗਾਰੀ ਵਿਚ ਵਾਧਾ ਕੀਤਾ ਗਿਆ ਉਸ ਤੋਂ ਬਾਅਦ ਸਰਕਾਰ ਵੱਲੋਂ ਪਿਛਲੇ 4 ਸਾਲਾਂ ਦੌਰਾਨ ਇਹ ਸਭ ਕੁਝ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …