ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਮਾਰਚ ਤੋਂ ਚੱਲ ਰਹੀ ਕਰੋਨਾ ਮਹਾਮਾਰੀ ਦੇ ਕਾਰਨ ਵਿਸ਼ਵ ਭਰ ਵਿਚ ਹਵਾਈ ਉਡਾਣਾਂ ਤੇ ਰੋਕ ਲਗਾ ਦਿੱਤੀ ਗਈ ਸੀ ਅਤੇ ਉਥੇ ਹੀ ਸਾਰੇ ਦੇਸ਼ਾਂ ਵੱਲੋਂ ਯਾਤਰੀਆਂ ਦੇ ਦੂਜੇ ਦੇਸ਼ ਆਉਣ ਜਾਣ ਤੇ ਵੀ ਪਾਬੰਦੀ ਲਗਾ ਦਿੱਤੀ ਗਈ ਸੀ ਅਤੇ ਵੀਜ਼ੇ ਬੰਦ ਕਰ ਦਿੱਤੇ ਗਏ ਸਨ। ਕਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਹੋਇਆਂ ਸਾਰਿਆਂ ਦੇਸ਼ਾਂ ਵੱਲੋਂ ਇਹ ਫੈਸਲਾ ਲਿਆ ਗਿਆ ਸੀ ਜਿਸ ਕਾਰਨ ਯਾਤਰੀਆਂ ਨੂੰ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਵੀ ਸਟੂਡੈਂਟ ਵੀਜ਼ੇ ਅਪਲਾਈ ਕਰਨ ਵਿੱਚ ਕਾਫੀ ਦਿੱਕਤ ਆ ਰਹੀ ਹੈ। ਉੱਥੇ ਹੀ ਕਰੋਨਾ ਦੀ ਦੂਜੀ ਲਹਿਰ ਦੌਰਾਨ ਕਰੋਨਾ ਕੇਸਾਂ ਵਿਚ ਆ ਰਹੀ ਗਿਰਾਵਟ ਨੂੰ ਧਿਆਨ ਵਿਚ ਰੱਖਦਿਆਂ ਹੋਇਆ ਕਾਫੀ ਦੇਸ਼ਾਂ ਵੱਲੋਂ ਭਾਰਤ ਦੇ ਯਾਤਰੀਆਂ ਅਤੇ ਸਟੂਡੈਂਟਸ ਦੇ ਵੀਜ਼ੇ ਖੋਲਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਕੈਨੇਡਾ ਵੱਲੋਂ ਪੀ ਆਰ ਵੀਜਿਆਂ ਨੂੰ ਲੈ ਕੇ ਕੈਨੇਡਾ ਸਰਕਾਰ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਦੀ ਫੈਡਰਲ ਸਰਕਾਰ ਨੇ ਇਹ ਫੈਸਲਾ ਲਿਆ ਹੈ ਕਿ ਜੋ ਵਿਦਿਆਰਥੀ ਜਾਂ ਯੋਗ ਕਾਮੇ ਕਾਫੀ ਸਮੇਂ ਤੋਂ ਕੈਨੇਡਾ ਵਿੱਚ ਰਹਿ ਰਹੇ ਹਨ ਉਨ੍ਹਾਂ ਨੂੰ ਇਕ ਵੱਡੀ ਰਾਹਤ ਮੁਹਇਆ ਕਰਵਾਈ ਜਾਵੇਗੀ, ਜਿਸ ਦਾ ਭਾਰੀ ਗਿਣਤੀ ਵਿਚ ਭਾਰਤੀ ਵਿਦਿਆਰਥੀਆਂ ਨੂੰ ਫਾਇਦਾ ਪਹੁੰਚ ਸਕਦਾ ਹੈ। ਫੈਡਰਲ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਐਲਾਨ ਦੇ ਅਨੁਸਾਰ 20,000 ਅਸਥਾਈ ਹੈਲਥਕੇਅਰ ਵਰਕਰਾਂ, 30,000 ਹੋਰ ਚੁਣੇ ਜ਼ਰੂਰੀ ਕੰਮਾਂ ਦੇ ਅਸਥਾਈ ਕਰਮਚਾਰੀਆਂ, ਅਤੇ 40,000 ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਵੱਲੋਂ ਪੀ ਆਰ ਦਿੱਤੀ ਜਾਵੇਗੀ।
ਪੀ ਆਰ ਹਾਸਿਲ ਕਰਨ ਸਬੰਧੀ ਸਰਕਾਰ ਵੱਲੋਂ ਅਰਜ਼ੀਆਂ ਲੈਣ ਦੀ ਪ੍ਰਕਿਰਿਆ 6 ਜੂਨ 2021 ਤੋਂ ਸ਼ੁਰੂ ਕੀਤੀ ਜਾਵੇਗੀ ਅਤੇ 5 ਨਵੰਬਰ 2021 ਤੱਕ ਜਾਂ ਫਿਰ ਜਦੋਂ ਤੱਕ ਸਰਕਾਰ ਦਾ 90 ਹਜ਼ਾਰ ਪ੍ਰਵਾਸੀਆਂ ਨੂੰ ਕਨੇਡਾ ਦੀ ਪੱਕੀ ਨਾਗਰਿਕਤਾ ਦੇਣ ਦਾ ਟੀਚਾ ਪੂਰਾ ਨਹੀਂ ਹੋ ਜਾਂਦਾ, ਉਦੋਂ ਤੱਕ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
ਕਨੇਡੀਅਨ ਚੈਂਬਰ ਆਫ ਕਾਮਰਸ ਦੁਆਰਾ ਫੈਡਰਲ ਸਰਕਾਰ ਦੇ ਇਸ ਫ਼ੈਸਲੇ ਦੀ ਹਾਮੀ ਭਰੀ ਗਈ ਹੈ। ਜੇਕਰ ਕੋਈ ਕੈਨੇਡਾ ਵਿਚ ਰਹਿ ਰਿਹਾ ਪਰਵਾਸੀ ਕਨੇਡਾ ਦੀ ਪੀ ਆਰ ਵਾਸਤੇ ਅਪਲਾਈ ਕਰਨਾ ਚਾਹੁੰਦਾ ਹੈ ਤਾਂ ਉਹ ਆਨਲਾਈਨ ਅਰਜ਼ੀ ਦੇ ਸਕਦਾ ਹੈ ਇਸ ਸਬੰਧੀ ਸਰਕਾਰ ਨੇ 6 ਮਈ ਤੋਂ ਵੀਜ਼ੇ ਦੇਣੇ ਸ਼ੁਰੂ ਕਰ ਦਿੱਤੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …