ਆਈ ਤਾਜਾ ਵੱਡੀ ਖਬਰ
ਵਿਸ਼ਵ ਭਰ ਵਿੱਚ ਕਰੋਨਾ ਮਹਾਮਾਰੀ ਦੇ ਚਲਦਿਆਂ ਤਾਲਾਬੰਦੀ ਕਰ ਦਿੱਤੀ ਗਈ ਸੀ, ਅਤੇ ਸਰਕਾਰ ਵੱਲੋਂ ਇਸ ਪ੍ਰਤੀ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ, ਉੱਥੇ ਹੀ ਕਰੋਨਾ ਦੇ ਘਟਦੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਤਾਲਾਬੰਦੀ ਦੌਰਾਨ ਲੋਕਾਂ ਨੂੰ ਕਾਫੀ ਛੋਟਾਂ ਦਿੱਤੀਆਂ ਗਈਆਂ ਹਨ। ਇਸ ਤਾਲਾਬੰਦੀ ਦੌਰਾਨ ਸ਼ਰਾਰਤੀ ਅਨਸਰਾਂ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸ਼ਨ ਵੱਲੋਂ ਕਈ ਨਿਯਮ ਲਾਗੂ ਕੀਤੇ ਗਏ ਹਨ ਅਤੇ ਇਨ੍ਹਾਂ ਪ੍ਰਤੀ ਸਖ਼ਤੀ ਦਿਖਾਈ ਜਾ ਰਹੀ ਹੈ।
ਤਾਲਾਬੰਦੀ ਦੌਰਾਨ ਹੋ ਰਹੇ ਕਈ ਸਮਾਗਮਾਂ ਵਿੱਚ ਸ਼ਿਰਕਤ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸੂਬਾ ਸਰਕਾਰ ਵੱਲੋਂ ਪੁਲਿਸ ਪ੍ਰਸਾਸ਼ਨ ਦੀ ਮੱਦਦ ਨਾਲ ਕਾਫੀ ਸਾਵਧਾਨੀ ਵਰਤੀ ਜਾ ਰਹੀ ਹੈ ਅਤੇ ਨਾਲ ਹੀ ਲੋਕਾਂ ਨੂੰ ਕੋਰੋਨਾ ਪ੍ਰੋਟੋਕੋਲ ਦੀ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਹਨ।ਸੂਬੇ ਵਿਚ ਹੋ ਰਹੇ ਕਈ ਧਾਰਮਿਕ ਸਮਾਗਮ, ਵਿਆਹ-ਸ਼ਾਦੀ ਅਤੇ ਹੋਰ ਸਭਿਆਚਾਰਕ ਪ੍ਰੋਗਰਾਮਾਂ ਬਾਰੇ ਫਰੀਦਕੋਟ ਜ਼ਿਲ੍ਹੇ ਵੱਲੋਂ ਇਕ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਫਰੀਦਕੋਟ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਰਦਾਰ ਗੁਰਜੀਤ ਸਿੰਘ ਪੀ ਸੀ ਐਸ ਦੁਆਰਾ ਇਨ੍ਹਾਂ ਕਿਸੇ ਵੀ ਸਮਾਗਮਾਂ ਵਿਚ ਡਰੋਨ ਜਾਂ ਕਿਸੇ ਹੋਰ ਫਲਾਇੰਗ ਆਬਜੈਕਟ ਦੇ ਇਸਤੇਮਾਲ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜੇਕਰ ਕਿਸੇ ਵਿਅਕਤੀ ਵੱਲੋਂ ਖਾਸ ਕਰ ਵਿਆਹ ਸਮਾਗਮਾਂ ਜਾਂ ਧਾਰਮਿਕ ਸਮਾਗਮਾਂ ਵਿੱਚ ਡਰੋਨ ਦੀ ਵਰਤੋਂ ਕਰਨੀ ਹੋਵੇਗੀ ਤਾਂ ਉਸ ਵੱਲੋਂ ਦਫ਼ਤਰ ਡਿਪਟੀ ਕਮਿਸ਼ਨਰ ਤੋਂ ਇਸ ਲਈ ਮਨਜ਼ੂਰੀ ਲੈਣੀ ਲਾਜ਼ਮੀ ਹੈ ਅਤੇ ਜੇਕਰ ਕੋਈ ਬਿਨਾਂ ਮਨਜ਼ੂਰੀ ਦੇ ਡਰੋਨ ਦਾ ਇਸਤੇਮਾਲ ਕਰਦਾ ਹੋਇਆ ਫੜਿਆ ਜਾਂਦਾ ਹੈ ਤਾਂ ਉਸ ਉੱਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸੂਬਾ ਸਰਕਾਰ ਵੱਲੋਂ ਇਹ ਹੁਕਮ 13 ਅਗਸਤ 2021 ਤੱਕ ਜਾਰੀ ਰੱਖਣ ਲਈ ਕਿਹਾ ਗਿਆ ਹੈ। ਪਿਛਲੇ ਦਿਨੀਂ ਵਾਪਰੀ ਇੱਕ ਘਟਨਾ ਦੌਰਾਨ ਜ਼ਿਲ੍ਹਾ ਤਰਨਤਾਰਨ ਵਿਚ ਅਨਸਰਾਂ ਨੇ ਹਥਿਆਰਾਂ ਦੀ ਸਮੱਗਲਿੰਗ ਡਰੋਨ ਦੀ ਸਹਾਇਤਾ ਨਾਲ ਕਰਨ ਦੀ ਕੋਸ਼ਿਸ਼ ਕੀਤੀ ਸੀ, ਅਜਿਹੇ ਸ਼ਰਾਰਤੀ ਅਨਸਰਾਂ ਦੁਆਰਾ ਸੂਬੇ ਦੀ ਸ਼ਾਂਤੀ ਭੰਗ ਨਾ ਹੋਵੇ ਅਤੇ ਲੋਕਾਂ ਦੇ ਜਾਨੀ ਅਤੇ ਮਾਲੀ ਨੁਕਸਾਨ ਦੀ ਰਾਖੀ ਕਰਨ ਲਈ ਫਰੀਦਕੋਟ ਦੇ ਜ਼ਿਲ੍ਹਾ ਮੈਜਿਸਟ੍ਰੇਟ ਦੁਆਰਾ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਅਧੀਨ ਪ੍ਰਾਪਤ ਹੋਏ ਇਹਨਾਂ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਇਹ ਹੁਕਮ ਜਾਰੀ ਕੀਤੇ ਗਏ ਹਨ ਅਤੇ ਫਰੀਦਕੋਟ ਜ਼ਿਲ੍ਹੇ ਵਿੱਚ ਪੂਰੀ ਤਰਾਂ ਨਾਲ ਡਰੋਨ ਦੇ ਇਸਤੇਮਾਲ ਤੇ ਪਾਬੰਦੀ ਲਗਾ ਦਿੱਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …