ਆਈ ਤਾਜਾ ਵੱਡੀ ਖਬਰ
ਪੂਰੇ ਵਿਸ਼ਵ ਨੂੰ ਆਪਣੀ ਚਪੇਟ ਵਿਚ ਲੈਣ ਵਾਲੀ ਕਰੋਨਾ ਨੇ ਜਿਥੇ ਸਭ ਤੋਂ ਵੱਧ ਪ੍ਰਭਾਵਤ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਨੂੰ ਕੀਤਾ ਹੈ। ਉਥੇ ਹੀ ਦੂਜੇ ਨੰਬਰ ਤੇ ਭਾਰਤ ਵਿੱਚ ਕਰੋਨਾ ਦੇ ਸਭ ਤੋਂ ਜਿਆਦਾ ਕੇਸ ਸਾਹਮਣੇ ਆਏ ਹਨ। ਮਹਾਰਾਸ਼ਟਰ ਸੂਬਾ ਸੱਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਸੂਬਾ ਹੈ ਜਿੱਥੇ ਮੁੰਬਈ ਵਿੱਚ ਵੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ। ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ, ਜਿਸ ਨਾਲ ਲੋਕਾਂ ਨੂੰ ਕਰੋਨਾ ਨਾਲ ਪ੍ਰਭਾਵਿਤ ਹੋਣ ਤੋਂ ਬਚਾਇਆ ਜਾ ਸਕੇ।
ਹੁਣ ਪੰਜਾਬ ਵਿੱਚ 24 ਘੰਟਿਆਂ ਚ ਆਏ ਏਨੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਵਿਚ ਪਿਛਲੇ ਕਾਫੀ ਦਿਨਾਂ ਤੋਂ ਲਗਾਤਾਰ ਕਰੋਨਾ ਕੇਸਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਨਾਲ ਸੂਬਾ ਸਰਕਾਰ ਅਤੇ ਲੋਕਾਂ ਵਿੱਚ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਦਰਮਿਆਨ ਸੂਬੇ ਵਿਚ ਕੋਰੋਨਾ ਦੇ 340 ਕੇਸ ਸਾਹਮਣੇ ਆਏ ਅਤੇ 24 ਲੋਕਾਂ ਨੇ ਦਮ ਤੋੜਿਆ। ਕਿਉਂਕਿ ਕਰੋਨਾ ਦੀ ਦੂਜੀ ਲਹਿਰ ਕਾਰਨ ਪੰਜਾਬ ਸੂਬੇ ਵਿੱਚ ਬਹੁਤ ਜ਼ਿਆਦਾ ਲੋਕ ਇਸ ਕਰੋਨਾ ਦੀ ਚਪੇਟ ਵਿਚ ਆਏ ਹਨ।
ਪਰ ਹੁਣ ਕਰੋਨਾ ਕੇਸਾਂ ਵਿਚ ਕਮੀ ਆ ਚੁੱਕੀ ਹੈ ਲੇਕਿਨ ਫਿਰ ਵੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਆਖਿਆ ਗਿਆ ਹੈ ਕਿ ਅਜੇ ਇਸ ਮਹਾਮਾਰੀ ਨੂੰ ਪੂਰੀ ਤਰਾ ਖ਼ਤਮ ਹੋਇਆ ਨਾ ਸਮਝਿਆ ਜਾਵੇ।ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਕੇਸ ਕਾਫੀ ਘੱਟ ਗਏ ਹਨ ਜੋ ਕਿ ਰਾਹਤ ਭਰੀ ਖਬਰ ਹੈ।
ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ ਵਿਚ ਵੀ ਕਾਫੀ ਕਮੀ ਆ ਰਹੀ ਹੈ। ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਵੀ ਕਾਫੀ ਹੱਦ ਤੱਕ ਛੋਟ ਦਿੱਤੀ ਗਈ ਹੈ। ਉਥੇ ਹੀ ਸੂਬਾ ਸਰਕਾਰ ਦੇ ਆਦੇਸ਼ਾਂ ਦੇ ਤਹਿਤ ਵੱਖ-ਵੱਖ ਜ਼ਿਲ੍ਹਾ ਮਜਿਸਟਰੇਟ ਵੱਲੋਂ ਕਰੋਨਾ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਕਮੀ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …