Breaking News

ਪੰਜਾਬ : ਸਰਕਾਰ ਵਲੋਂ ਇਹਨਾਂ ਕਲਾਸਾਂ ਨੂੰ 28 ਜੂਨ ਤੋਂ ਸ਼ੁਰੂ ਕਰਨ ਬਾਰੇ ਹੋਇਆ ਐਲਾਨ

ਆਈ ਤਾਜਾ ਵੱਡੀ ਖਬਰ

ਕਰੋਨਾ ਕਾਲ ਦੇ ਦੌਰਾਨ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਦੇਸ਼ ਭਰ ਵਿੱਚ ਸਾਰੇ ਵਿੱਦਿਅਕ ਅਦਾਰੇ ਤਾਲਾ ਬੰਦ ਕਰ ਦਿੱਤੇ ਗਏ ਸਨ। ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਆਨਲਾਈਨ ਜਾਰੀ ਰੱਖਿਆ ਗਿਆ ਸੀ ਅਤੇ ਆਨਲਾਇਨ ਪ੍ਰੀਖਿਆਵਾਂ ਲਈਆਂ ਗਈਆਂ ਸਨ ਤਾਂ ਜੋ ਬੱਚਿਆਂ ਦੀ ਪੜ੍ਹਾਈ ਤੇ ਕੋਈ ਅਸਰ ਨਾ ਪਵੇ। ਕਰੋਨਾ ਦੇ ਘੱਟ ਰਹੇ ਕੇਸਾਂ ਨੂੰ ਦੇਖ ਦੇ ਹੋਏ ਸੂਬੇ ਦੇ ਸਿੱਖਿਆ ਵਿਭਾਗ ਵੱਲੋਂ ਬਹੁਤ ਸਾਰੇ ਸਕੂਲਾਂ ਅਤੇ ਕਾਲਜਾਂ ਨੂੰ ਕੁਝ ਸਖਤ ਹਦਾਇਤਾਂ ਦੇ ਕੇ ਮੁੜ ਤੋਂ ਖੋਲਣ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ ਅਤੇ ਇਸ ਲਈ ਅਧਿਆਪਕਾਂ ਦੇ ਕਰੋਨਾ ਟੀਕਾਕਰਨ ਨੂੰ ਜ਼ਰੂਰੀ ਐਲਾਨਿਆ ਗਿਆ ਹੈ ਤਾਂ ਜੋ ਬੱਚਿਆਂ ਨੂੰ ਇਸ ਕਰੋਨਾ ਤੋਂ ਸੁਰੱਖਿਅਤ ਰੱਖਿਆ ਜਾ ਸਕੇ ਉੱਥੇ ਹੀ ਦੂਸਰੇ ਦੇਸ਼ਾਂ ਦੁਆਰਾ ਵੀ ਵਿਦਿਆਰਥੀਆਂ ਲਈ ਸਟੂਡੈਂਟ ਵੀਜ਼ੇ ਖੋਲ੍ਹ ਦਿੱਤੇ ਗਏ ਹਨ।

ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਵੱਲੋਂ ਅੱਜ ਇਕ ਅਹਿਮ ਫੈਸਲਾ ਜਾਰੀ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਮੰਤਰੀ ਨੇ ਆਖਿਆ ਕਿ ਇਸ ਵਿਭਾਗ ਦੇ ਅੰਦਰ ਆਉਂਦੇ ਹਸਪਤਾਲਾਂ ਦੇ ਡਾਕਟਰਾਂ, ਆਰ ਐਸ ਆਰ, ਜੇ ਆਰ, ਮੈਡੀਕਲ ਕਾਲਜਾਂ ਅਤੇ ਪੈਰਾਮੈਡੀਕਲ ਸਟਾਫ ਵੱਲੋਂ ਕਰੋਨਾ ਦੀ ਦੂਸਰੀ ਲਹਿਰ ਦੇ ਟਾਕਰੇ ਲਈ ਬਹੁਤ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ ਜਿਸ ਕਾਰਨ ਸੂਬਾ ਸਰਕਾਰ ਇਸ ਮਹਾਮਾਰੀ ਨੂੰ ਟੱਕਰ ਦੇਣ ਵਿੱਚ ਸਫ਼ਲ ਸਿੱਧ ਹੋਈ ਹੈ।

ਸ੍ਰੀ ਸੋਨੀ ਨੇ ਅੱਗੇ ਦੱਸਿਆ ਕਿ ਕਰੋਨਾ ਦੀ ਦੂਸਰੀ ਲਹਿਰ ਦੇ ਦਿਨ-ਬ-ਦਿਨ ਘਟ ਰਹੇ ਕੇਸਾਂ ਨੂੰ ਦੇਖਦੇ ਹੋਇਆਂ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਵੱਲੋਂ ਸੂਬੇ ਦੇ ਸਾਰੇ ਮੈਡੀਕਲ,ਨਰਸਿੰਗ ਅਤੇ ਡੈਂਟਲ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀਆਂ ਅਗਾਂਹ ਦੀਆਂ ਨਵੀਆਂ ਕਲਾਸਾਂ ਸ਼ੁਰੂ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ।

ਬੱਚਿਆਂ ਦੀ ਪੜ੍ਹਾਈ ਵਿਚ ਹੋਰ ਜ਼ਿਆਦਾ ਨੁਕਸਾਨ ਨਾ ਹੋਵੇ ਇਸ ਨੂੰ ਧਿਆਨ ਵਿਚ ਰੱਖ ਕੇ ਸੂਬੇ ਦੀ ਸਰਕਾਰ ਵੱਲੋਂ ਖੋਜ ਵਿਭਾਗ ਅਤੇ ਡਾਕਟਰੀ ਸਿੱਖਿਆ ਦੇ ਅਧੀਨ ਆ ਰਹੇ ਸਕੂਲਾਂ ਅਤੇ ਕਾਲਜਾਂ ਵਿੱਚ ਬੀ ਏ ਐਮ ਐਸ, ਐਮ ਬੀ ਬੀ ਐਸ, ਬੀ ਡੀ ਐਸ ਅਤੇ ਹੋਰ ਪੈਰਾ ਮੈਡੀਕਲ ਕੋਰਸਾਂ ਦੀਆਂ ਸਾਰੀਆਂ ਜਮਾਤਾਂ ਨੂੰ 28 ਜੂਨ 2021 ਤੋਂ ਮੁੜ ਸ਼ੁਰੂ ਕਰਨ ਦੇ ਹੁਕਮ ਦਿੱਤੇ ਗਏ ਹਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …