ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਸਰਕਾਰ ਵੱਲੋਂ ਬੱਚਿਆਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਲਈ ਕਈ ਵਿਦਿਅਕ ਅਦਾਰਿਆਂ ਦੀ ਉਸਾਰੀ ਕਰਵਾਈ ਜਾਂਦੀ ਰਹਿੰਦੀ ਹੈ। ਸੂਬਾ ਪੱਧਰ ਤੇ ਸਰਕਾਰ ਵੱਲੋਂ ਬਹੁਤ ਸਕੂਲਾਂ ਦਾ ਨਿਰਮਾਣ ਕਰਵਾਇਆ ਗਿਆ ਹੈ ਅਤੇ ਕਈ ਸਕੂਲਾਂ ਦੀ ਖ਼ਸਤਾ ਹਾਲਤ ਨੂੰ ਸੁਧਾਰਿਆ ਗਿਆ ਹੈ ਤਾਂ ਜੋ ਬੱਚਿਆਂ ਨੂੰ ਪੜਨ ਵਾਸਤੇ ਸੁਰੱਖਿਅਤ ਮਾਹੌਲ ਮੁਹਾਈਆ ਕਰਵਾਇਆ ਜਾ ਸਕੇ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਰਕਾਰ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਮੁਫਤ ਸਿੱਖਿਆ,ਖਾਣਾ ਅਤੇ ਮੁਫ਼ਤ ਕਿਤਾਬਾਂ ਮੁਹਈਆ ਕਰਵਾਈਆਂ ਜਾਂਦੀਆਂ ਹਨ ਅਤੇ ਉਥੇ ਹੀ ਲੜਕੀਆਂ ਵਾਸਤੇ ਖਾਸ ਸਕੀਮਾਂ ਲਾਗੂ ਕੀਤੀਆਂ ਜਾਂਦੀਆਂ ਹਨ ਤਾਂ ਜੋ ਸੂਬੇ ਵਿੱਚ ਹਰ ਲੜਕੀ ਨੂੰ ਵਿਦਿਆ ਪ੍ਰਾਪਤ ਹੋ ਸਕੇ।
ਸੂਬਾ ਸਰਕਾਰ ਵੱਲੋਂ ਸਰਕਾਰੀ ਵਿਦਿਅਕ ਅਦਾਰਿਆਂ ਦੀ ਪੜ੍ਹਾਈ ਨੂੰ ਸਮੇਂ ਦੇ ਨਾਲ ਨਾਲ ਉੱਚ ਪੱਧਰ ਤੇ ਲਿਆਂਦਾ ਜਾ ਰਿਹਾ ਹੈ ਤਾਂ ਜੋ ਮਾਪਿਆਂ ਵੱਲੋਂ ਵਿਦਿਆਰਥੀਆਂ ਨੂੰ ਘੱਟ ਖਰਚੇ ਅਤੇ ਵਧੀਆ ਪੜ੍ਹਾਈ ਲਈ ਸਰਕਾਰੀ ਸਕੂਲਾਂ ਵਿਚ ਪੜ੍ਹਾਇਆ ਜਾ ਸਕੇ। ਸਿੱਖਿਆ ਵਿਭਾਗ ਵੱਲੋਂ ਕਈ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਨਾਲ ਸਰਕਾਰੀ ਸਕੂਲ ਦਾ ਮਿਆਰ ਹੋਰ ਉੱਚਾ ਹੋ ਜਾਵੇਗਾ। ਇਸ ਨਾਲ ਹੀ ਸਬੰਧਿਤ ਪੰਜਾਬ ਸਰਕਾਰ ਵੱਲੋਂ ਇੱਕ ਵੱਡੀ ਤਾਜਾ ਖਬਰ ਸਾਹਮਣੇ ਆ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਸਮਾਰਟ ਸਕੂਲ ਬਣਾਉਣ ਲਈ ਕਈ ਸਰਕਾਰੀ ਵਿਦਿਅਕ ਅਦਾਰਿਆਂ ਲਈ ਸ਼ਰਤਾਂ ਰੱਖੀਆਂ ਗਈਆਂ ਸਨ ਅਤੇ ਜੋ ਸਕੂਲ ਇਹਨਾਂ ਸ਼ਰਤਾਂ ਨੂੰ ਪੂਰਾ ਕਰੇਗਾ ਉਸ ਨੂੰ ਸਮਾਰਟ ਸਕੂਲ ਵਿੱਚ ਪਰਿਵਰਤਿਤ ਕੀਤਾ ਜਾਵੇਗਾ। ਰੂਪਨਗਰ ਦੇ ਸੈਕੰਡਰੀ ਸਕੂਲਾਂ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜ ਕੁਮਾਰ ਖੋਸਲਾ ਦੁਆਰਾ ਮੋਰਿੰਡਾ ਬਲਾਕ ਦੇ ਸਰਕਾਰੀ ਮਿਡਲ ਸਕੂਲ ਬਮਨਾੜਾ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਤਾਜਪੁਰ, ਸਰਕਾਰੀ ਮਿਡਲ ਸਕੂਲ ਬਹਿਡਾਲੀ, ਸਰਕਾਰੀ ਹਾਈ ਸਕੂਲ ਚਤਾਮਲੀ ਅਤੇ ਕਈ ਹੋਰ ਸਕੂਲਾਂ ਦਾ ਦੌਰਾ ਕੀਤਾ ਗਿਆ।
ਉਨ੍ਹਾਂ ਦੱਸਿਆ ਕੀ ਮੋਰਿੰਡਾ ਬਲਾਕ ਦੇ ਅਜਿਹੇ ਬਹੁਤ ਸਾਰੇ ਸਕੂਲ ਹਨ ਜੋ ਮਾਡਰਨ ਸਕੂਲ ਬਣਨ ਲਈ ਸਿੱਖਿਆ ਵਿਭਾਗ ਦੀਆਂ ਸ਼ਰਤਾਂ ਨੂੰ ਪੂਰਾ ਕਰ ਰਹੇ ਹਨ ਅਤੇ ਜਲਦੀ ਹੀ ਇਹਨਾਂ ਸਕੂਲਾਂ ਨੂੰ ਮਾਡਰਨ ਸਕੂਲਾਂ ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਰਾਜ ਕੁਮਾਰ ਖੋਸਲਾ ਵੱਲੋਂ ਇਸ ਬਲਾਕ ਦੇ ਬਾਕੀ ਸਕੂਲਾਂ ਨੂੰ ਵੀ ਸਿੱਖਿਆ ਵਿਭਾਗ ਦੀਆਂ ਸ਼ਰਤਾਂ ਪੂਰਾ ਕਰਨ ਸਬੰਧੀ ਚੇਤਾਵਨੀ ਦਿੱਤੀ ਗਈ ਹੈ ਤਾਂ ਜੋ ਪੰਜਾਬ ਸਰਕਾਰ ਇਨ੍ਹਾਂ ਸਕੂਲਾਂ ਨੂੰ ਵੀ ਸਮਾਰਟ ਸਕੂਲ ਬਣਾ ਸਕੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …